ਰਾਜ ਕੁੰਦਰਾ ਵਿਵਾਦ ਦੌਰਾਨ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਕੰਮ ‘ਤੇ ਪਰਤੀ

written by Shaminder | August 18, 2021

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਜਲਦ ਹੀ ਸਕਰੀਨ ‘ਤੇ ਨਜ਼ਰ ਆਏਗੀ । ਕਿਉਂਕਿ ਸ਼ਿਲਪਾ ਆਪਣੇ ਕੰਮ ‘ਤੇ ਪਰਤ ਆਈ ਹੈ । ਜਿਸ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ । ਜਿਸ ‘ਚ ਉਹ ਪਤੀ ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਇੱਕ ਰਿਆਲਟੀ ਸ਼ੋਅ ਦੀ ਸ਼ੂਟਿੰਗ ਦੇ ਲਈ ਜਾਂਦੀ ਹੋਈ ਵਿਖਾਈ ਦੇ ਰਹੀ ਹੈ ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਸ਼ਿਲਪਾ (Shilpa Shetty) ਦੇ ਚਾਹੁਣ ਵਾਲਿਆਂ ‘ਚ ਖੁਸ਼ੀ ਪਾਈ ਜਾ ਰਹੀ ਹੈ ।

Shilpa shetty,,-min Image From Instagram

ਹੋਰ ਪੜ੍ਹੋ : ਦਿਲਪ੍ਰੀਤ ਢਿੱਲੋਂ ਦੀ ਨਵੀਂ ਫ਼ਿਲਮ ‘ਸੱਸ ਮੇਰੀ ਨੇ ਮੁੰਡਾ ਜੰਮਿਆ’ ਦੀ ਸ਼ੂਟਿੰਗ ਹੋਈ ਸ਼ੁਰੂ

ਸ਼ਿਲਪਾ ਇਸ ਵੀਡੀਓ ‘ਚ ਵੈਨਿਟੀ ਵੈਨ ਚੋਂ ਉੱਤਰ ਕੇ ਸ਼ੂਟਿੰਗ ‘ਤੇ ਜਾਂਦੀ ਹੋਈ ਵਿਖਾਈ ਦੇ ਰਹੀ ਹੈ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਰਾਜ ਕੁੰਦਰਾ ਨੂੰ ਅਸ਼ਲੀਲ ਸੀਡੀ ਮਾਮਲੇ ‘ਚ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ । ਜਿਸ ਤੋਂ ਬਾਅਦ ਅਦਾਕਾਰਾ ਕੋਲੋਂ ਵੀ ਕ੍ਰਾਈਮ ਬ੍ਰਾਂਚ ਵੱਲੋਂ ਪੁੱਛਗਿੱਛ ਕੀਤੀ ਗਈ ਸੀ ।

 

View this post on Instagram

 

A post shared by Viral Bhayani (@viralbhayani)


ਪਿਛਲੇ ਕਈ ਦਿਨਾਂ ਤੋਂ ਉਹ ਪ੍ਰੇਸ਼ਾਨੀ ਝੱਲ ਰਹੀ ਸੀ । ਪਰ ਹੁਣ ਉਹ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋ ਰਹੀ ਹੈ ਅਤੇ ਆਪਣੇ ਕੰਮ ‘ਤੇ ਪਰਤ ਰਹੀ ਹੈ।

Shilpa,-min

ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ।

 

You may also like