ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

Written by  Lajwinder kaur   |  April 19th 2022 01:41 PM  |  Updated: April 19th 2022 01:48 PM

ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

ਫ਼ਿਲਮ 'ਕਬੀਰ ਸਿੰਘ' ਦੀ ਅਦਾਕਾਰਾ ਕਿਆਰਾ ਅਡਵਾਨੀ Kiara Advani ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਪਣੀ ਮੱਥਾ ਟੇਕਦਿਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਮਜ਼ੇਦਾਰ ਟੀਜ਼ਰ ਸਾਂਝਾ ਕਰਦੇ ਹੋਏ ਫ਼ਿਲਮ ਦੀ ਰਿਲੀਜ਼ ਡੇਟ ਦਾ ਕੀਤਾ ਖੁਲਾਸਾ

Kiara Advani pays obeisance at Golden Temple in Amritsar Image Source: Instagramਹਾਲ ਹੀ 'ਚ ਕਿਆਰਾ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਪਹੁੰਚੀ, ਜਿੱਥੇ ਉਹ ਪੂਰੀ ਤਰ੍ਹਾਂ ਸ਼ਰਧਾ 'ਚ ਡੁੱਬੀ ਨਜ਼ਰ ਆਈ। ਅਭਿਨੇਤਰੀ ਨੇ ਦਰਬਾਰ ਸਾਹਿਬ ਅੰਮ੍ਰਿਤਸਰ  ਦੀਆਂ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ ‘ਚ ਦੇਖ ਸਕਦੇ ਹੋ ਉਹ ਚਿੱਟੇ ਸੂਟ ਅਤੇ ਸਿਰ ਨੂੰ ਪੀਲੇ ਰੰਗ ਦੇ ਦੁਪੱਟੇ ਦਾ ਨਾਲ ਢੱਕਿਆ ਹੋਇਆ ਹੈ। ਇਸ ਪੋਸਟ ਉੱਤੇ ਸੱਤ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਹਨ।

Kiara Advani

ਹੋਰ ਪੜ੍ਹੋ : ਵਿਆਹ ਦੇ ਮੌਕੇ ਉੱਤੇ ਮਿਲਿੰਦ ਗਾਬਾ ਤੇ ਪ੍ਰਿਆ ਬੈਨੀਵਾਲ ਦਾ ਗੀਤ ‘Shaadi Karke Le Jayega Mujhe’ ਹੋਇਆ ਰਿਲੀਜ਼

ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਆਰਾ ਹੱਥ ਜੋੜ ਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੀ ਹੋਈ ਦਿਖਾਈ ਦੇ ਰਹੀ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕਿਆਰਾ ਆਖਰੀ ਵਾਰ ਸਿਧਾਰਥ ਮਲਹੋਤਰਾ ਦੇ ਨਾਲ 'ਸ਼ੇਰਸ਼ਾਹ' 'ਚ ਨਜ਼ਰ ਆਈ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਗਿਆ ਸੀ। ਹੁਣ ਉਹ ਅਦਾਕਾਰ ਕਾਰਤਿਕ ਆਰੀਅਨ ਨਾਲ ' ਭੁੱਲ ਭੁਲਈਆ 2' 'ਚ ਨਜ਼ਰ ਆਉਣ ਵਾਲੀ ਹੈ। ਕਿਆਰਾ ਦੀ 'ਭੁੱਲ ਭੁਲਾਇਆ 2' 20 ਮਈ 2022 ਨੂੰ ਰਿਲੀਜ਼ ਹੋਵੇਗੀ। ਕਿਆਰਾ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸੋਸ਼ਲ ਮੀਡੀਆ ਉੱਤੇ ਕਿਆਰਾ ਅਡਵਾਨੀ ਚੰਗੀ ਫੈਨ ਫਾਲਵਿੰਗ ਹੈ।

 

 

View this post on Instagram

 

A post shared by KIARA (@kiaraaliaadvani)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network