ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਦੇ ਬਾਵਜੂਦ ਬਾਲੀਵੁੱਡ ਦਾ ਫ਼ਿਲਮ ਨਿਰਮਾਤਾ ਹੋਇਆ ਕੋਰੋਨਾ ਦਾ ਸ਼ਿਕਾਰ

Written by  Rupinder Kaler   |  March 25th 2021 01:18 PM  |  Updated: March 25th 2021 01:18 PM

ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਦੇ ਬਾਵਜੂਦ ਬਾਲੀਵੁੱਡ ਦਾ ਫ਼ਿਲਮ ਨਿਰਮਾਤਾ ਹੋਇਆ ਕੋਰੋਨਾ ਦਾ ਸ਼ਿਕਾਰ

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਮਾਤਾ ਰਮੇਸ਼ ਤੋਰਾਨੀ ਕਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਨ । ਜਿਸ ਦੀ ਜਾਣਕਾਰੀ ਉਹਨਾਂ ਨੇ ਖੁਦ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ । ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਵੀ ਉਹ ਕੋਵਿਡ ਪੌਜ਼ੇਟਿਵ ਹੋ ਗਏ।

ਹੋਰ ਪੜ੍ਹੋ :

ਅਦਾਕਾਰ ਯੋਗਰਾਜ ਸਿੰਘ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਨੀਨਾ ਬੁੰਦੇਲ ਨਾਲ ਹੋਈ ਸੀ ਮੁਲਾਕਾਤ

image from ramesh-taurani's instagram

ਰਮੇਸ਼ ਤੋਰਾਨੀ ਨੇ ਪੋਸਟ ਵਿੱਚ ਲਿਖਿਆ, “ਮੈਂ ਜਾਂਚ ਵਿੱਚ ਕੋਵਿਡ ਪੌਜ਼ੇਟਿਵ ਪਾਇਆ ਗਿਆ ਅਤੇ ਬੀਐਮਸੀ ਨੂੰ ਸੂਚਿਤ ਕੀਤਾ ਹੈ। ਮੈਂ ਸਾਰੀਆਂ ਸਾਵਧਾਨੀਆਂ ਅਤੇ ਸਿਹਤ ਠੀਕ ਹੋਣ ਲਈ ਦਵਾਈ ਲੈ ਰਿਹਾ ਹਾਂ। ਜੇ ਤੁਸੀਂ ਮੇਰੇ ਨਾਲ ਪਿਛਲੇ 2 ਹਫ਼ਤਿਆਂ ਵਿੱਚ ਮੁਲਾਕਾਤ ਕੀਤੀ ਹੈ, ਤਾਂ ਕਿਰਪਾ ਕਰਕੇ ਇਸ ਦੀ ਜਾਂਚ ਕਰਵਾਓ। ਮੈਂ ਟੀਕੇ ਦੀ ਪਹਿਲੀ ਖੁਰਾਕ ਲਈ ਹੈ। ਜਲਦੀ ਠੀਕ ਹੋਣ ਦੀ ਉਮੀਦ ਹੈ।

ਕਿਰਪਾ ਕਰਕੇ ਮਾਸਕ ਪਾਓ ਅਤੇ ਸੁਰੱਖਿਅਤ ਰਹੋ!" ਇਸ ਤੋਂ ਪਹਿਲਾ ਆਮਿਰ ਖ਼ਾਨ ਦੀ ਟੀਮ ਨੇ ਐਲਾਨ ਕੀਤਾ ਕਿ ਐਕਟਰ ਕੋਵਿਡ ਨਾਲ ਸੰਕਰਮਿਤ ਹੋਏ ਹਨ ਅਤੇ ਉਨ੍ਹਾਂ ਨੂੰ ਘਰ ਵਿੱਚ ਆਈਸੋਲੇਟ ਕੀਤਾ ਗਿਆ ਹੈ। ਸੋਮਵਾਰ ਨੂੰ ਅਦਾਕਾਰ ਕਾਰਤਿਕ ਆਰੀਅਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਹ ਕੋਵਿਡ ਸੰਕਰਮਿਤ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network