ਰਣਦੀਪ ਹੁੱਡਾ ਵਿਆਹ ਦੇ ਬੰਧਨ ‘ਚ ਬੱਝੇ, ਅਦਾਕਾਰ ਨੇ ਪਤਨੀ ਦੇ ਨਾਲ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਰਣਦੀਪ ਹੁੱਡਾ ਬੀਤੇ ਦਿਨ ਆਪਣੀ ਗਰਲ ਫ੍ਰੈਂਡ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ । ਅਦਾਕਾਰ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਬਹੁਤ ਹੀ ਸਾਦਗੀ ਦੇ ਨਾਲ ਵਿਆਹ ਕਰਵਾਇਆ ।
ਰਣਦੀਪ ਹੁੱਡਾ ਵਿਆਹ ਦੇ ਬੰਧਨ ‘ਚ ਬੱਝੇ, ਅਦਾਕਾਰ ਨੇ ਪਤਨੀ ਦੇ ਨਾਲ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਰਣਦੀਪ ਹੁੱਡਾ ਬੀਤੇ ਦਿਨ ਆਪਣੀ ਗਰਲ ਫ੍ਰੈਂਡ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ । ਅਦਾਕਾਰ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਬਹੁਤ ਹੀ ਸਾਦਗੀ ਦੇ ਨਾਲ ਵਿਆਹ ਕਰਵਾਇਆ । ਜਿਸ ਤੋਂ ਬਾਅਦ ਅਦਾਕਾਰ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਇਹ ਵਿਆਹ ਮਣੀਪੁਰੀ ਸਟਾਈਲ ‘ਚ ਹੋਇਆ ।
ਵਿਆਹ ਦੇ ਦੌਰਾਨ ਰਣਦੀਪ ਹੁੱਡਾ ਵੀ ਮਣੀਪੁਰੀ ਦੇ ਲਾੜਾ ਸਟਾਈਲ ‘ਚ ਦਿਖੇ ਅਤੇ ਉਨ੍ਹਾਂ ਦੀ ਪਤਨੀ ਨੇ ਵੀ ਲਹਿੰਗੇ ਦੀ ਥਾਂ ਉੱਥੋਂ ਦੀ ਰਿਵਾਇਤੀ ਪੋਸ਼ਾਕ ਪਹਿਨੀ ਹੋਈ ਸੀ । ਲਾੜੀ ਸੋਨੇ ਦੇ ਨਾਲ ਲੱਦੀ ਹੋਈ ਵਿਖਾਈ ਦਿੱਤੀ ।
_7e3f965245da07a94e397cba4fd62c42_1280X720.webp)
ਕਾਫੀ ਸਮੇਂ ਤੋਂ ਕਰ ਰਹੇ ਸਨ ਇੱਕ ਦੂਜੇ ਨੂੰ ਡੇਟ
ਰਣਦੀਪ ਹੁੱਡਾ ਅਤੇ ਲਿਨ ਲੈਸ਼ਰਾਮ ਲੰਮੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹਟ ਸਨ । ਹਾਲਾਂਕਿ ਦੋਵਾਂ ਨੇ ਕਦੇ ਵੀ ਆਪਣੇ ਰਿਲੇਸ਼ਨਸ਼ਿਪ ਨੂੰ ਲੈ ਕੇ ਖੁੱਲ੍ਹ ਕੇ ਗੱਲਬਾਤ ਨਹੀਂ ਕੀਤੀ । ਪਰ ਹੁਣ ਅਦਾਕਾਰ ਨੇ ਲੰਮੇ ਸਮੇਂ ਤੋਂ ਚਲੀ ਆ ਰਹੀ ਉਨ੍ਹਾਂ ਦੀ ਗਰਲ ਫ੍ਰੈਂਡ ਦੇ ਨਾਲ ਵਿਆਹ ਰਚਾ ਲਿਆ ਅਤੇ ਦੋਵਾਂ ਨੇ ਵਿਆਹ ਕਰਵਾ ਕੇ ਮਜ਼ਬੂਤ ਰਿਸ਼ਤੇ ਦੀ ਮਿਸਾਲ ਕਾਇਮ ਕੀਤੀ ਹੈ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(18)_20cdd4fec51d974984f4b0df21cba388_1280X720.webp)
ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਖੂਬ ਸੁਰਖੀਆਂ ਵਟੋਰ ਰਹੀਆਂ ਹਨ ।ਦੋਵਾਂ ਨੇ 29 ਨਵੰਬਰ ਨੂੰ ਮਣੀਪੁਰ ਦੇ ਇੰਫਾਲ ‘ਚ ਮੈਤਈ ਰੀਤੀ ਰਿਵਾਜ਼ ਦੇ ਨਾਲ ਵਿਆਹ ਕਰਵਾਇਆ ਹੈ ।
ਰਣਦੀਪ ਹੁੱਡਾ ਦਾ ਵਰਕ ਫ੍ਰੰਟ
ਰਣਦੀਪ ਹੁੁੱਡਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਰਬਜੀਤ, ਹਾਈਵੇ, ਲਵ ਖਿਚੜੀ, ਜਿਸਮ ੨ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਹਾਲ ਹੀ ‘ਚ ਉਹ ਇੱਕ ਵੈੱਬ ਸੀਰੀਜ਼ ਨੂੰ ਲੈ ਕੇ ਵੀ ਚਰਚਾ ‘ਚ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :