ਅਦਾਕਾਰਾ ਜਾਨ੍ਹਵੀ ਕਪੂਰ ਦੀ ਸਿਹਤ ਵਿਗੜੀ, ਹਸਪਤਾਲ ‘ਚ ਭਰਤੀ
ਅਦਾਕਾਰਾ ਜਾਨ੍ਹਵੀ ਕਪੂਰ (Janhvi Kapoor) ਦੀ ਅਚਾਨਕ ਸਿਹਤ ਵਿਗੜ ਗਈ ਹੈ । ਜਿਸ ਤੋਂ ਬਾਅਦ ਅਦਾਕਾਰਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਸ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਹੱਥ ‘ਚ ਡਰਿੱਪ ਲੱਗੀ ਹੋਈ ਹੈ।ਮੀਡੀਆ ਰਿਪੋਰਟਸ ਮੁਤਾਬਕ ਜਾਨ੍ਹਵੀ ਕਮਜ਼ੋਰੀ ਤੇ ਬੇਚੈਨੀ ਮਹਿਸੂਸ ਕਰ ਰਹੀ ਸੀ ਜਿਸ ਤੋਂ ਬਾਅਦ ਉਹ ਆਰਾਮ ਕਰ ਰਹੀ ਸੀ।ਪਰ ਵੀਰਵਾਰ ਤੱਕ ਉਸ ਦੀ ਹਾਲਤ ‘ਚ ਸੁਧਾਰ ਨਹੀਂ ਹੋਇਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ । ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਹੋਰ ਪੜ੍ਹੋ : ਗਾਇਕ ਮੀਕਾ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ
ਫੂਡ ਪੁਆਈਜ਼ਨਿੰਗ ਦਾ ਸ਼ੱਕ
ਖਬਰਾਂ ਮੁਤਾਬਕ ਅਦਾਕਾਰਾ ਨੂੰ ਫੂਡ ਪੁਆਈਜ਼ਨਿੰਗ ਹੋਈ ਹੈ। ਜਿਸ ਕਾਰਨ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਹਾਲਾਂਕਿ ਅਦਾਕਾਰਾ ਨੇ ਆਪਣੀ ਸਿਹਤ ਨੂੰ ਲੈ ਕੇ ਕੋਈ ਵੀ ਪ੍ਰਤੀਕਰਮ ਨਹੀਂ ਦਿੱਤਾ ਹੈ। ਪਰ ਉਸ ਦੇ ਫੈਨਸ ਅਦਾਕਾਰਾ ਦੀ ਸਿਹਤ ਨੂੰ ਲੈ ਕੇ ਚਿੰਤਿਤ ਦਿਖਾਈ ਦਿੱਤੇ । ਸੋਸ਼ਲ ਮੀਡੀਆ ‘ਤੇ ਉਸ ਦੀ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ।
ਜਾਨ੍ਹਵੀ ਕਪੂਰ ਦਾ ਵਰਕ ਫ੍ਰੰਟ
ਜਾਨ੍ਹਵੀ ਕਪੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਤੇ ਅਦਾਕਾਰਾ ਦੇ ਕੰਮ ਦੀ ਤਾਰੀਫ ਹੋਈ ਹੈ।ਹੁਣ ਤੱਕ ਉਹ ਫ਼ਿਲਮ ਬਵਾਲ, ਗੁੱਡ ਲੱਕ ਜੈਰੀ, ਰੂਹੀ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। ਅਨੰਤ ਤੇ ਰਾਧਿਕਾ ਦੇ ਵਿਆਹ ‘ਚ ਵੀ ਅਦਾਕਾਰਾ ਖੂਬ ਮਸਤੀ ਕਰਦੀ ਹੋਈ ਦਿਖਾਈ ਦਿੱਤੀ ਸੀ।
- PTC PUNJABI