ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਕਰਵਾਇਆ ਬੱਚਿਆਂ ਦਾ ਮੁੰਡਨ, ਤਸਵੀਰਾਂ ਕੀਤੀਆਂ ਸਾਂਝੀਆਂ
ਅਦਾਕਾਰਾ ਪ੍ਰੀਤੀ ਜ਼ਿੰਟਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਪ੍ਰੀਤੀ ਜ਼ਿੰਟਾ ਨੇ ਆਪਣੇ ਬੱਚਿਆਂ ਦਾ ਮੁੰਡਨ ਸੰਸਕਾਰ ਕਰਵਾਇਆ ਹੈ ।
ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਕਰਵਾਇਆ ਬੱਚਿਆਂ ਦਾ ਮੁੰਡਨ, ਤਸਵੀਰਾਂ ਕੀਤੀਆਂ ਸਾਂਝੀਆਂ
ਅਦਾਕਾਰਾ ਪ੍ਰੀਤੀ ਜ਼ਿੰਟਾ (Preity Zinta) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਪ੍ਰੀਤੀ ਜ਼ਿੰਟਾ ਨੇ ਆਪਣੇ ਬੱਚਿਆਂ ਦਾ ਮੁੰਡਨ ਸੰਸਕਾਰ ਕਰਵਾਇਆ ਹੈ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਮੁੰਡਨ ਦੇ ਮਹੱਤਵ ਨੂੰ ਵੀ ਦੱਸਿਆ ਹੈ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਦੋਵੇਂ ਬੱਚੇ ਬਿਨਾਂ ਵਾਲਾਂ ਤੋਂ ਨਜ਼ਰ ਆ ਰਹੇ ਹਨ। ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਆਖਿਰਕਾਰ ਹੋ ਗਿਆ’ ।

ਹੋਰ ਪੜ੍ਹੋ : ਸਿੱਪੀ ਗਿੱਲ ਦੀ ਪਤਨੀ ਅਤੇ ਬੇਟੇ ਦੇ ਨਾਲ ਖੂਬਸੂਰਤ ਤਸਵੀਰ ਹੋਈ ਵਾਇਰਲ, ਫੈਨਸ ਨੂੰ ਆ ਰਹੀ ਪਸੰਦ
ਵਿਦੇਸ਼ ‘ਚ ਰਹਿ ਕੇ ਵੀ ਨਹੀਂ ਭੁੱਲੀ ਆਪਣੇ ਰੀਤੀ ਰਿਵਾਜ਼
ਬੇਸ਼ੱਕ ਪ੍ਰੀਤੀ ਜ਼ਿੰਟਾ ਵਿਦੇਸ਼ ‘ਚ ਰਹਿੰਦੀ ਹੈ, ਪਰ ਉਹ ਆਪਣੀਆਂ ਜੜ੍ਹਾਂ ਦੇ ਨਾਲ ਜੁੜੀ ਹੋਈ ਹੈ । ਕੁਝ ਸਮਾਂ ਪਹਿਲਾਂ ਵੀ ਉਸਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਆਪਣੀ ਕੁਲਦੇਵੀ ਦੇ ਦਰਸ਼ਨ ਕਰਨ ਦੇ ਲਈ ਪਹੁੰਚੀ ਸੀ। ਅਦਾਕਾਰਾ ਨੇ 2017 ‘ਚ ਵਿਦੇਸ਼ੀ ਮੂਲ ਦੇ ਗੁਡਇਨਫ ਦੇ ਨਾਲ ਲਵ ਮੈਰਿਜ ਕਰਵਾਈ ਸੀ ।

ਜਿਸ ਤੋਂ ਬਾਅਦ 2021 ‘ਚ ਅਦਾਕਾਰਾ ਸੈਰੋਗੇਸੀ ਦੇ ਜ਼ਰੀਏ ਦੋ ਬੱਚਿਆਂ ਦੀ ਮਾਂ ਬਣੀ ਸੀ ।ਅਦਾਕਾਰਾ ਆਪਣੇ ਬੱਚਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਸ ਸ਼ੇਅਰ ਕਰਦੀ ਰਹਿੰਦੀ ਹੈ।
ਪ੍ਰੀਤੀ ਜ਼ਿੰਟਾ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਪ੍ਰੀਤੀ ਜ਼ਿੰਟਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਸ ਨੇ ਸਲਮਾਨ ਖ਼ਾਨ, ਜਿੰਮੀ ਸ਼ੇਰਗਿੱਲ, ਸ਼ਾਹਰੁਖ ਖ਼ਾਨ ਵਰਗੇ ਅਦਾਕਾਰਾਂ ਦੇ ਨਾਲ ਕੰਮ ਕੀਤਾ ਹੈ ਅਤੇ ਵੀਰ ਜ਼ਾਰਾ, ਕੱਲਂ ਹੋ ਨਾ ਹੋ ਵਰਗੀਆਂ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
