ਅਦਾਕਾਰਾ ਰਵੀਨਾ ਟੰਡਨ ਨੇ ਧੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ,ਫੈਨਸ ਨੂੰ ਪਸੰਦ ਆ ਰਹੀ ਮਾਂ ਧੀ ਦੀ ਜੋੜੀ

ਅਦਾਕਾਰਾ ਰਵੀਨਾ ਟੰਡਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੇ ਕਰਦੀ ਹੈ । ਰਵੀਨਾ ਟੰਡਨ ਦੀ ਧੀ ਵੀ ਅਦਾਕਾਰਾ ਵਾਂਗ ਬੇਹੱਦ ਖੂਬਸੂਰਤ ਹੈ ।ਜਿਸ ਦੇ ਨਾਲ ਅਦਾਕਾਰਾ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।

Reported by: PTC Punjabi Desk | Edited by: Shaminder  |  August 10th 2023 11:53 AM |  Updated: August 10th 2023 11:53 AM

ਅਦਾਕਾਰਾ ਰਵੀਨਾ ਟੰਡਨ ਨੇ ਧੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ,ਫੈਨਸ ਨੂੰ ਪਸੰਦ ਆ ਰਹੀ ਮਾਂ ਧੀ ਦੀ ਜੋੜੀ

 ਅਦਾਕਾਰਾ ਰਵੀਨਾ ਟੰਡਨ (Raveena Tandon) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੇ ਕਰਦੀ ਹੈ । ਰਵੀਨਾ ਟੰਡਨ ਦੀ ਧੀ ਵੀ ਅਦਾਕਾਰਾ ਵਾਂਗ ਬੇਹੱਦ ਖੂਬਸੂਰਤ ਹੈ ।ਜਿਸ ਦੇ ਨਾਲ ਅਦਾਕਾਰਾ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੀ ਧੀ ਦੇ ਨਾਲ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਅਨੀਤਾ ਦੇਵਗਨ ਨੇ ਪਤੀ ਹਰਦੀਪ ਗਿੱਲ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

ਜਿਨ੍ਹਾਂ ‘ਚ ਅਦਾਕਾਰਾ ਆਪਣੀ ਧੀ ਦੇ ਨਾਲ ਪੋਜ਼ ਦਿੰਦੀ ਹੋਈ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਇੱਕ ਵਾਰ ਫਿਰ, ਇੱਕ ਹੋਰ ਐਡਵੈਂਚਰ ਦੇ ਲਈ’। ਇਨ੍ਹਾਂ ਤਸਵੀਰਾਂ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 

ਰਵੀਨਾ ਟੰਡਨ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਰਵੀਨਾ ਟੰਡਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ ਅਤੇ ਇਨ੍ਹਾਂ ਹਿੱਟ ਫ਼ਿਲਮਾਂ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ ।

ਉਨ੍ਹਾਂ ਨੇ ‘ਮੋਹਰਾ’, ‘ਅੰਦਾਜ਼ ਅਪਨਾ ਅਪਨਾ’ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਮਨ ਮੋਹਿਆ ਹੈ । 

- PTC PUNJABI


Popular Posts