ਆਪਣੇ ਨਵ-ਜਨਮੇ ਪੁੱਤਰ ਦੇ ਨਾਲ ਅਦਾਕਾਰਾ ਸਨਾ ਖ਼ਾਨ ਉਮਰਾਹ ਕਰਨ ਪੁੱਜੀ, ਤਸਵੀਰਾਂ ਹੋ ਰਹੀਆਂ ਵਾਇਰਲ
ਅਦਾਕਾਰਾ ਸਨਾ ਖ਼ਾਨ ਆਪਣੇ ਨਵ-ਜਨਮੇ ਬੇਟੇ ਦੇ ਨਾਲ ਉਮਰਾਹ ਕਰਨ ਦੇ ਲਈ ਕਾਬਾ ਪਹੁੰਚੀ । ਜਿੱਥੋਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਕਿਊਟ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ ।
ਆਪਣੇ ਨਵ-ਜਨਮੇ ਪੁੱਤਰ ਦੇ ਨਾਲ ਅਦਾਕਾਰਾ ਸਨਾ ਖ਼ਾਨ ਉਮਰਾਹ ਕਰਨ ਪੁੱਜੀ, ਤਸਵੀਰਾਂ ਹੋ ਰਹੀਆਂ ਵਾਇਰਲ
ਅਦਾਕਾਰਾ ਸਨਾ ਖ਼ਾਨ (Sana khan) ਆਪਣੇ ਨਵ-ਜਨਮੇ ਬੇਟੇ ਦੇ ਨਾਲ ਉਮਰਾਹ ਕਰਨ ਦੇ ਲਈ ਕਾਬਾ ਪਹੁੰਚੀ । ਜਿੱਥੋਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਕਿਊਟ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ । ਇਸ ਦੇ ਨਾਲ ਹੀ ਉਸ ਦਾ ਪਤੀ ਅਨਸ ਸਈਅਦ ਵੀ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ।
ਹੋਰ ਪੜ੍ਹੋ : ਅਜੀਤ ਮਹਿੰਦੀ ਨੇ ਪਤੀ ਨਵਰਾਜ ਹੰਸ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ
ਦੱਸ ਦਈਏ ਕਿ ਅਦਾਕਾਰਾ ਸਨਾ ਖ਼ਾਨ ਆਪਣੇ ਬੇਟੇ ਦੇ ਜਨਮ ਤੋਂ ਬਾਅਦ ਹੀ ਅੱਲ੍ਹਾ ਪਾਕ ਦੇ ਨਾਲ ਜੋੜਨ ਦੇ ਲਈ ਕੁਰਾਨ ਸ਼ਰੀਫ ‘ਚ ਪੜ੍ਹ ਕੇ ਸੁਣਾ ਰਹੀ ਹੈ ਤਾਂ ਕਿ ਉਸ ਦਾ ਬੇਟੇ ਆਪਣੇ ਧਰਮ ਦੇ ਨਾਲ ਸ਼ੁਰੂਆਤ ਤੋਂ ਹੀ ਜੁੜ ਸਕੇ ।
ਸਨਾ ਖ਼ਾਨ ਦਾ ਇਸ ਤੋਂ ਇਲਾਵਾ ਵੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਮੁੰਬਈ ਏਅਰਪੋਰਟ ‘ਤੇ ਨਜ਼ਰ ਆ ਰਹੀ ਹੈ । ਇਸ ਦੌਰਾਨ ਉਹ ਪਪਰਾਜ਼ੀ ਦੇ ਵੱਲੋਂ ਲਗਾਤਾਰ ਉਨ੍ਹਾਂ ਦੀਆਂ ਤਸਵੀਰਾਂ ਕਲਿੱਕ ਕਰਨ ‘ਤੇ ਵੀ ਨਰਾਜ਼ ਹੋ ਗਈ । ਦੱਸ ਦਈਏ ਕਿ ਸਨਾ ਖ਼ਾਨ ਨੇ ਬਾਲੀਵੁੱਡ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਦਿੱਤਾ ਹੈ ਅਤੇ ਉਹ ਇਸਲਾਮ ਦਾ ਪ੍ਰਚਾਰ ਪ੍ਰਸਾਰ ਕਰ ਰਹੀ ਹੈ । ਉਸ ਦਾ ਪਤੀ ਵੀ ਮੌਲਵੀ ਹੈ ਅਤੇ ਦੋਵਾਂ ਨੇ ਲਾਕਡਾਊਨ ਦੇ ਦੌਰਾਨ ਵਿਆਹ ਕਰਵਾ ਲਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
