ਅਦਾਕਾਰਾ ਵਾਮਿਕਾ ਗੱਬੀ ਨੇ ਆਪਣੀ ਮੰਮੀ ਅਤੇ ਨਾਨੀ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਵਾਮਿਕਾ ਗੱਬੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ । ਉਹ ਅਕਸਰ ਹੀ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । ਪਰ ਅਜਿਹੇ ਬਹੁਤ ਹੀ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੇ ਪਰਿਵਾਰ ਵਾਲਿਆਂ ਦੇ ਬਾਰੇ ਕੋਈ ਗੱਲ ਸਾਂਝੀ ਕਰਦੀ ਹੋਵੇ ।
ਅਦਾਕਾਰਾ ਵਾਮਿਕਾ ਗੱਬੀ ਨੇ ਆਪਣੀ ਮੰਮੀ ਅਤੇ ਨਾਨੀ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਵਾਮਿਕਾ ਗੱਬੀ (Wamiqa Gabbi) ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ । ਉਹ ਅਕਸਰ ਹੀ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । ਪਰ ਅਜਿਹੇ ਬਹੁਤ ਹੀ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੇ ਪਰਿਵਾਰ ਵਾਲਿਆਂ ਦੇ ਬਾਰੇ ਕੋਈ ਗੱਲ ਸਾਂਝੀ ਕਰਦੀ ਹੋਵੇ । ਬੀਤੇ ਦਿਨੀਂ ਅਦਾਕਾਰਾ ਵਾਮਿਕਾ ਗੱਬੀ ਨੇ ਆਪਣੀ ਮਾਂ ਅਤੇ ਨਾਨੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਸੀ ।

ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਭਰਾ ਦੇ ਨਾਲ ਸਾਂਝੀ ਕੀਤੀ ਤਸਵੀਰ, ਜਨਮ ਦਿਨ ‘ਤੇ ਭਰਾ ਨੂੰ ਦਿੱਤੀਆਂ ਅਸੀਸਾਂ
ਜਿਸ ‘ਚ ਤਿੰਨੇ ਮਾਵਾਂ, ਧੀਆਂ ਅਤੇ ਦੋਹਤੀ ਯਾਨੀ ਕਿ ਤਿੰਨ ਪੀੜੀਆਂ ਨਜ਼ਰ ਆ ਰਹੀਆਂ ਹਨ । ਇਸ ਤਸਵੀਰ ਵਾਮਿਕਾ ਦੇ ਮੰਮੀ ਅਤੇ ਨਾਨੀ ਅਤੇ ਖੁਦ ਵਾਮਿਕਾ ਦਿਖਾਈ ਦੇ ਰਹੀਆਂ ਹਨ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਮੁੰਬਈ ਦੀਆਂ ਸੜਕਾਂ ‘ਤੇ ਕੁੜੀਆਂ ਦੇ ਨਾਲ ਇੰਝ ਮਸਤੀ ਕਰਦੀ ਨਜ਼ਰ ਆਈ ਸੋਨਮ ਬਾਜਵਾ, ਵੇਖੋ ਵੀਡੀਓ
ਵਾਮਿਕਾ ਗੱਬੀ ਪਿਛਲੇ ਕਈ ਸਾਲਾਂ ਤੋਂ ਅਦਾਕਾਰੀ ‘ਚ ਸਰਗਰਮ
ਵਾਮਿਕਾ ਗੱਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਕਾਫੀ ਸਮੇਂ ਤੋ ਮਨੋਰੰਜਨ ਜਗਤ ‘ਚ ਸਰਗਰਮ ਹੈ । ਉਸ ਨੇ ਸ਼ਾਹਿਦ ਕਪੂਰ ਅਤੇ ਕਰੀਨਾ ਕਪੂਰ ਦੇ ਨਾਲ ਬਤੌਰ ਬਾਲ ਕਲਾਕਾਰ ਵੀ ਕੰਮ ਕੀਤਾ ਹੈ । ਇਸੇ ਤੋਂ ਉਸ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ ।ਜਿਸ ਤੋਂ ਬਾਅਦ ਵਾਮਿਕਾ ਨੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ।

ਜਲਦ ਹੀ ਅਦਾਕਾਰਾ ‘ਮਾਡਰਨ ਲਵ ਚੇਨਈ’ ‘ਚ ਦਿਖਾਈ ਦੇਵੇਗੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਵਾਮਿਕਾ ਗੱਬੀ ਬਤੌਰ ਮਾਡਲ ਕਈ ਗੀਤਾਂ ‘ਚ ਦਿਖਾਈ ਦੇ ਚੁੱਕੀ ਹੈ । ਹਾਲ ਹੀ ‘ਚ ਨੀਰੂ ਬਾਜਵਾ ਦੇ ਨਾਲ ਉਹ ਫ਼ਿਲਮ ‘ਕਲੀ ਜੋਟਾ’ ‘ਚ ਵੀ ਨਜ਼ਰ ਆ ਚੁੱਕੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
