ਐਮੀ ਵਿਰਕ ਤੇ ਵਿੱਕੀ ਕੌਸ਼ਲ ਸਟਾਰਰ ਫਿਲਮ 'Bad News' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਤੇ ਬਾਲੀਵੁੱਡ ਸਟਾਰ ਵਿੱਕੀ ਕੌਸ਼ਲ ਜਲਦ ਹੀ ਆਪਣੇ ਫੈਨਜ਼ ਨਾਲ ਨਵੀਂ ਫਿਲਮ 'Bad News' ਰਾਹੀਂ ਰੁਬਰੂ ਹੋਣ ਵਾਲੇ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

Reported by: PTC Punjabi Desk | Edited by: Pushp Raj  |  June 28th 2024 08:48 PM |  Updated: June 28th 2024 08:48 PM

ਐਮੀ ਵਿਰਕ ਤੇ ਵਿੱਕੀ ਕੌਸ਼ਲ ਸਟਾਰਰ ਫਿਲਮ 'Bad News' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

Film Bad News Trailer :  ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਤੇ ਬਾਲੀਵੁੱਡ ਸਟਾਰ ਵਿੱਕੀ ਕੌਸ਼ਲ ਜਲਦ ਹੀ ਆਪਣੇ ਫੈਨਜ਼ ਨਾਲ ਨਵੀਂ ਫਿਲਮ 'Bad News' ਰਾਹੀਂ ਰੁਬਰੂ ਹੋਣ ਵਾਲੇ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਐਮੀ ਵਿਰਕ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਫਿਲਮ ਬੈਡ ਨਿਊਜ਼ ਵਿੱਚ ਐਮੀ ਵਿਰਕ ਮਸ਼ਹੂਰ ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਦੇ ਨਾਲ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਨੂੰ ਵੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ, ਕਿਉਂਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਦੋ ਪੰਜਾਬੀ ਗੱਭਰੂ ਇੱਕਠੇ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। 

ਹਾਲ ਹੀ ਵਿੱਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਪੋਸਟ ਸ਼ੇਅਰ ਕਰਦਿਆਂ ਆਪਣੀ ਇਸ ਅਪਕਮਿੰਗ ਫਿਲਮ ਦਾ ਟ੍ਰੇਲਰ ਰਿਲੀਜ਼ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਗਾਇਕ ਨੇ ਪੋਸਟ ਸਾਂਝੀ ਕਰਦਿਆਂ ਕੈਪਸ਼ਨ ਵਿੱਚ ਲਿਖਿਆ, 'Koi nahi kar paayega aaj entertainment ko refuse, kyuki trailer aa raha hai of #BadNewz!😍😍'

ਇਸ ਫਿਲਮ ਦੇ ਟ੍ਰੇਲਰ ਵਿੱਚ ਤੁਸੀਂ ਐਮੀ ਵਿਰਕ ਤੇ ਵਿੱਕੀ ਕੌਸ਼ਲ ਨੂੰ ਬਤੌਰ ਲੀਡ ਹੀਰੋਜ਼ ਵੇਖ ਸਕਦੇ ਹੋ। ਇਸ ਦੇ ਨਾਲ ਹੀ ਫਿਲਮ ਤ੍ਰਿਪਤੀ ਡਿਮਰੀ ਤੇ ਨੇਹਾ ਧੂਪੀਆ ਦੇ ਕਿਰਦਾਰਾਂ ਦੀ ਵੀ ਝਲ਼ਕ ਮਿਲਦੀ ਹੈ। ਜਿਸ ਵਿੱਚ ਹੀਰੋਈਨ ਇਸ ਗੱਲ ਨੂੰ ਲੈ ਕੇ ਕਨਫਿਊਜ਼ ਹੈ ਕਿ ਉਸ ਦੇ ਹੋਣ ਵਾਲੇ ਬੱਚੇ ਦਾ ਪਿਤਾ ਕੌਣ ਹੈ। 

ਹੋਰ ਪੜ੍ਹੋ : ਕੋਲੈਸਟ੍ਰੋਲ ਘਟਾਉਣ ਤੋਂ ਲੈ ਕੇ ਵਾਲਾਂ ਦੇ ਝੜਨ ਨੂੰ ਕੰਟਰੋਲ ਕਰਨ ਤਕ, ਜਾਣੋ ਮੱਕੀ ਦੇ ਹੋਰ ਫਾਇਦੇ

ਇਹ ਫਿਲਮ ਧਰਮਾ ਪ੍ਰੋਡਕਸ਼ਨ ਤੇ ਲੀਓ ਮੀਡੀਆ ਦੇ ਬੈਨਰ ਹੇਠ ਤਿਆਰ ਕੀਤੀ ਗਈ ਹੈ। ਇਹ ਫਿਲਮ 19 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ਦੀ ਕਹਾਣੀ ਇੱਕ ਕਾਮੇਡੀ ਡਰਾਮਾ ਉੱਤੇ ਆਧਾਰਿਤ ਹੈ। ਦਰਸ਼ਕ ਇਸ ਫਿਲਮ ਦੇ ਟ੍ਰੇਲਰ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਫਿਲਮ ਦੇ ਰਿਲੀਜ਼ ਹੋਣ ਲਈ ਕਾਫੀ ਉਤਸ਼ਾਹਿਤ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network