ਸਲਮਾਨ ਖਾਨ ਦੇ ਘਰ ਫਾਈਰਿੰਗ ਵਾਲੇ ਮਾਮਲੇ 'ਚ ਪੁਲਿਸ ਨੇ ਹਰਿਆਣਾ ਦੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
Salman's house Firing case : ਮਸ਼ਹੂਰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਬੀਤੇ ਦਿਨੀਂ ਅਣਪਛਾਤੇ ਲੋਕਾਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਮਾਮਲੇ 'ਚ ਮੁੰਬਈ ਪੁਲਿਸ ਤੇ ਸੀਬੀਆਈ ਟੀਮ ਵੱਲੋਂ ਜਾਂਚ ਜਾਰੀ ਹੈ। ਇਸ ਮਾਮਲੇ 'ਚ ਹੁਣ ਤੱਕ ਪੁਲਿਸ ਨੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਇਸ ਮਾਮਲੇ 'ਚ ਹੁਣ ਪੁਲਿਸ ਨੇ ਹਰਿਆਣਾ ਦੇ ਇੱਕ ਵਿਅਕਤੀ ਨੂੰ ਵੀ ਹਿਰਾਸਤ ਲਿਆ ਹੈ।
ਮੀਡੀਆ ਰਿਪੋਰਟਸ ਦੇ ਮੁਤਾਬਕ ਇਸ ਮਾਮਲੇ ਦੀ ਕਾਰਵਾਈ ਦੇ ਦੌਰਾਨ ਪੁਲਿਸ ਨੇ ਹਰਿਆਣਾ 'ਚ ਇੱਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਰਿਪੋਰਟ ਮੁਤਾਬਕ, ਸ਼ੱਕੀ ਗ੍ਰਿਫ਼ਤਾਰ ਕੀਤੇ ਗਏ ਦੋ ਦੋਸ਼ੀਆਂ 'ਚੋਂ ਇੱਕ ਨਾਲ ਸਬੰਧਿਤ ਸੀ ਅਤੇ ਇਸ ਸਾਰੀ ਘਟਨਾ ਤੋਂ ਪਹਿਲਾਂ ਅਤੇ ਬਾਅਦ 'ਚ ਲਗਾਤਾਰ ਸੰਪਰਕ 'ਚ ਸਨ।
ਸਲਮਾਨ ਖਾਨ ਦੇ ਘਰ ਫਾਈਰਿੰਗ ਮਾਮਲੇ 'ਚ ਹਰਿਆਣਾ ਦਾ ਇੱਕ ਵਿਅਕਤੀ ਗ੍ਰਿਫਤਾਰ
ਅਧਿਕਾਰੀ ਨੇ ਕਿਹਾ ਕਿ ਇਹ ਮੰਨਿਆ ਜਾ ਰਿਹਾ ਹੈ ਕਿ ਹਿਰਾਸਤ 'ਚ ਲਿਆ ਗਿਆ ਸ਼ੱਕੀ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਤੋਂ ਨਿਰਦੇਸ਼ ਲੈ ਰਿਹਾ ਸੀ।
ਅਨਮੋਲ ਬਿਸ਼ਨੋਈ ਨੇ ਇੱਕ ਸੋਸ਼ਲ ਮੀਡੀਆ ਪੋਸਟ 'ਚ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ। ਮੰਗਲਵਾਰ ਨੂੰ ਪੁਲਿਸ ਨੇ ਕਿਹਾ ਕਿ ਜਾਂਚ 'ਚ ਗ੍ਰਿਫ਼ਤਾਰ ਕੀਤੇ ਗਏ ਦੋਹਾਂ ਵਿਅਕਤੀਆਂ ਨੂੰ ਕੰਮ 'ਤੇ ਰੱਖਣ 'ਚ ਲਾਰੈਂਸ ਬਿਸ਼ਨੋਈ ਗੈਂਗ ਦੀ ਭੂਮਿਕਾ ਦਾ ਸੰਕੇਤ ਮਿਲਿਆ ਹੈ।
ਦੋ ਸ਼ੱਕੀਆਂ, 24 ਸਾਲਾ ਵਿੱਕੀ ਸਾਹਬ ਗੁਪਤਾ ਅਤੇ 21 ਸਾਲਾ ਸਾਗਰ ਸ੍ਰੀਜੋਗਿੰਦਰ ਪਾਲ ਨੂੰ ਮੰਗਲਵਾਰ ਤੜਕੇ ਗੁਜਰਾਤ ਦੇ ਭੁਜ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਹਿਰਾਸਤ 'ਚ ਲਏ ਗਏ ਸ਼ੱਕੀਆਂ ਨੂੰ ਆਪਣੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਸਨ ਅਤੇ ਇੰਟਰਨੈਟ ਦੀ ਵਰਤੋਂ ਕਰਕੇ ਕਾਲ ਕਰਦੇ ਸਨ।
ਅਧਿਕਾਰੀ ਨੇ ਦੱਸਿਆ ਕਿ ਅਪਰਾਧ ਕਰਨ ਤੋਂ ਬਾਅਦ, ਪਾਲ ਅਤੇ ਗੁਪਤਾ ਮੁੰਬਈ ਤੋਂ ਭੁਜ ਲਈ ਰਵਾਨਾ ਹੋ ਗਏ ਸਨ, ਜਦੋਂ ਕਿ ਮੁਲਜ਼ਮਾਂ ਨੇ ਸੂਰਤ ਦੇ ਨੇੜੇ ਗੱਲਬਾਤ ਲਈ ਵਰਤ ਰਹੇ ਮੋਬਾਈਲ ਫੋਨ ਦਾ ਸਿਮ ਕਾਰਡ ਬਦਲ ਦਿੱਤਾ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ '4.10' ਸੁਣ ਕੇ ਭਾਵੁਕ ਹੋ ਬਲਕਾਰ ਅਣਖੀਲਾ, ਮਰਹੂਮ ਗਾਇਕ ਨੂੰ ਲੈ ਕੇ ਆਖੀ ਇਹ ਗੱਲ
ਦੱਸ ਦਈਏ ਕਿ ਈਦ ਦੇ ਮਹਿਜ਼ ਇੱਕ ਦਿਨ ਬਾਅਦ ਹੀ ਸੁਪਰਸਟਾਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਵਾਲੇ ਘਰ ਉੱਤੇ ਤੜਕੇ ਦੋ ਅਣਪਛਾਤੇ ਲੋਕਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਸੀ। ਇਸ ਮਗਰੋਂ ਮੌਕੇ ਉੱਤੇ ਪਹੁੰਚੀ ਪੁਲਿਸ ਤੇ ਫੌਰੈਂਸਿਕ ਟੀਮ ਨੂੰ ਉੱਥੇ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਸਨ।
- PTC PUNJABI