Anushka Sharma: ਦੀਵਾਲੀ ਪਾਰਟੀ ਦੌਰਾਨ ਨਜ਼ਰ ਆਇਆ ਅਨੁਸ਼ਕਾ ਸ਼ਰਮਾ ਦੇ ਬੇਬੀ ਬੰਪ, ਵੀਡੀਓ ਹੋਈ ਵਾਇਰਲ
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ (Anushka Sharma) ਤੇ ਵਿਰਾਟ ਕੋਹਲੀ ਦੂਜੀ ਵਾਰ ਮਾਤਾ-ਪਿਤਾ ਬਨਣ ਵਾਲੇ ਹਨ। ਇਸ ਤੋਂ ਪਹਿਲਾ ਅਨੁਸ਼ਕਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਆ ਰਹੀਆਂ ਖ਼ਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਜਾ ਰਿਹਾ ਸੀ, ਪਰ ਹੁਣ ਇਨ੍ਹਾਂ ਸਾਰੀਆਂ ਅਫਵਾਹਾਂ 'ਤੇ ਵਿਰਾਮ ਲੱਗ ਰਿਹਾ ਹੈ। ਦਰਅਸਲ, ਹੁਣ ਪੁਸ਼ਟੀ ਹੋ ਗਈ ਹੈ ਕਿ ਅਨੁਸ਼ਕਾ ਤੇ ਵਿਰਾਟ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹਨ।
Anushka Sharma: ਦੀਵਾਲੀ ਪਾਰਟੀ ਦੌਰਾਨ ਨਜ਼ਰ ਆਇਆ ਅਨੁਸ਼ਕਾ ਸ਼ਰਮਾ ਦੇ ਬੇਬੀ ਬੰਪ, ਵੀਡੀਓ ਹੋਈ ਵਾਇਰਲ
Anushka Sharma viral Video: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ (Anushka Sharma) ਤੇ ਵਿਰਾਟ ਕੋਹਲੀ ਦੂਜੀ ਵਾਰ ਮਾਤਾ-ਪਿਤਾ ਬਨਣ ਵਾਲੇ ਹਨ। ਇਸ ਤੋਂ ਪਹਿਲਾ ਅਨੁਸ਼ਕਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਆ ਰਹੀਆਂ ਖ਼ਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਜਾ ਰਿਹਾ ਸੀ, ਪਰ ਹੁਣ ਇਨ੍ਹਾਂ ਸਾਰੀਆਂ ਅਫਵਾਹਾਂ 'ਤੇ ਵਿਰਾਮ ਲੱਗ ਰਿਹਾ ਹੈ। ਦਰਅਸਲ, ਹੁਣ ਪੁਸ਼ਟੀ ਹੋ ਗਈ ਹੈ ਕਿ ਅਨੁਸ਼ਕਾ ਤੇ ਵਿਰਾਟ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹਨ।
ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਆਪਣੀ ਟੀਮ ਨਾਲ ਦੀਵਾਲੀ ਪਾਰਟੀ ਲਈ ਜਾਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਅਨੁਸ਼ਕਾ ਦਾ 'ਬੇਬੀ ਬੰਪ' ਸਾਫ਼ ਨਜ਼ਰ ਆ ਰਿਹਾ ਹੈ। ਇਸ ਦੌਰਾਨ ਉਹ ਆਪਣੇ ਬੇਬੀ ਬੰਪ ਨੂੰ ਚੁੰਨੀ ਨਾਲ ਵੀ ਢੱਕਦੀ ਨਜ਼ਰ ਆ ਰਹੀ ਹੈ।
Virushka at Team Hotel for Diwali Celebration 😍✨❤️#viratkohli #anushkasharma pic.twitter.com/opBNBMrXtM
— 𝙒𝙧𝙤𝙜𝙣🥂 (@wrogn_edits) November 11, 2023
ਦਰਅਸਲ, ਬੀਤੀ ਰਾਤ ਅਨੁਸ਼ਕਾ ਸ਼ਰਮਾ ਆਪਣੇ ਪਤੀ ਵਿਰਾਟ ਕੋਹਲੀ ਨਾਲ ਭਾਰਤੀ ਕ੍ਰਿਕਟ ਟੀਮ ਦੀ ਦੀਵਾਲੀ ਪਾਰਟੀ 'ਚ ਸ਼ਾਮਲ ਹੋਈ ਸੀ। ਇਸ ਦੌਰਾਨ ਉਸ ਨੇ ਪਿੰਕ ਤੇ ਪਰਪਲ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਸੀ, ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ 'ਚ ਅਨੁਸ਼ਕਾ ਅਤੇ ਵਿਰਾਟ ਇੱਕ ਹੋਟਲ ਅੰਦਰ ਦੀਵਾਲੀ ਪਾਰਟੀ ਲਈ ਜਾਂਦੇ ਹੋਏ ਨਜ਼ਰ ਆ ਰਹੇ ਹਨ।
ਇਸ ਦੌਰਾਨ ਵਿਰਾਟ ਕੋਹਲੀ ਨੇ ਪਤਨੀ ਅਨੁਸ਼ਕਾ ਦਾ ਹੱਥ ਫੜ ਕੇ ਤੁਰਦੇ ਹੋਏ ਨਜ਼ਰ ਆਏ। ਵਿਰਾਟ ਇਸ ਸਮੇਂ ਪਤਨੀ ਦਾ ਖਾਸ ਖਿਆਲ ਰੱਖਦੇ ਹੋਏ ਤੇ ਅਨੁਸ਼ਕਾ ਨੂੰ ਪੈਂਪਰ ਕਰਦੇ ਹੋਏ ਨਜ਼ਰ ਆਏ। ਇਹ ਵੀਡੀਓ ਆਉਣ ਤੁਰੰਤ ਅਨੁਸ਼ਕਾ-ਵਿਰਾਟ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਹੋਰ ਪੜ੍ਹੋ: Viral News: ਜਗ ਬੈਂਸ ਬਣੇ Big Brother ਸ਼ੋਅ ਜਿੱਤਣ ਵਾਲੇ ਪਹਿਲੇ ਅਮਰੀਕੀ ਸਿੱਖ
ਦੱਸ ਦਈਏ ਕਿ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਪਹਿਲਾਂ ਹੀ ਇੱਕ ਧੀ ਦੇ ਮਾਤਾ-ਪਿਤਾ ਹਨ। ਉਨ੍ਹਾਂ ਨੇ ਆਪਣੀ ਧੀ ਦਾ ਨਾਂ ਵਾਮਿਕਾ ਰੱਖਿਆ ਹੋਇਆ ਹੈ। ਹੁਣ ਉਨ੍ਹਾਂ ਦੀ ਦੂਜੀ ਪ੍ਰੈਗਨੈਂਸੀ ਦੀ ਖ਼ਬਰ ਆ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਜੋੜੇ ਵੱਲੋਂ ਇਸ ਖ਼ਬਰ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
