ਭਾਰਤੀ ਸਿੰਘ ਤੇ ਪਤੀ ਹਰਸ਼ ਨੂੰ ਮਿਲੀ ਇੱਕ ਹੋਰ ਖੁਸ਼ੀ; ਫੁੱਲੇ ਨਹੀਂ ਸਮਾ ਰਹੇ ਪਤੀ-ਪਤਨੀ, ਜਾਣੋ ਲਈ ਪੜ੍ਹੋ ਪੂਰੀ ਖਬਰ
'ਕਾਮੇਡੀ ਕੁਈਨ' ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚਿਆ ਟੀਵੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਜੋੜਿਆਂ 'ਚੋਂ ਇੱਕ ਹਨ। ਬਹੁਤ ਜਲਦ ਇਹ ਜੋੜਾ ਬਾਲੀਵੁੱਡ ਫ਼ਿਲਮ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਅਤੇ ਅਦਾਕਾਰ ਰਣਵੀਰ ਸਿੰਘ ਦੀ ਫ਼ਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਇਸ ਫ਼ਿਲਮ 'ਚ ਆਲੀਆ ਅਤੇ ਰਣਵੀਰ ਤੋਂ ਇਲਾਵਾ ਧਰਮਿੰਦਰ, ਜਯਾ ਬੱਚਨ ਅਤੇ ਸ਼ਬਾਨਾ ਆਜ਼ਮੀ ਵਰਗੇ ਦਿੱਗਜ ਕਲਾਕਾਰ ਵੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਇਸ ਫ਼ਿਲਮ ਦੇ ਨਿਰਮਾਤਾਵਾਂ ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਨਾਲ ਵੀ ਸੰਪਰਕ ਕੀਤਾ ਹੈ।
ਭਾਰਤੀ ਸਿੰਘ ਕਰਨ ਜੌਹਰ ਦੀ ਫ਼ਿਲਮ 'ਚ ਪਤੀ ਹਰਸ਼ ਨਾਲ ਆਵੇਗੀ ਨਜ਼ਰ
ਭਾਰਤੀ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਕਰਨ ਜੌਹਰ ਦੀ ਫ਼ਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਆਪਣੇ ਪਤੀ ਹਰਸ਼ ਲਿੰਬਾਚੀਆ ਨਾਲ ਕੈਮਿਓ ਰੋਲ ਕਰ ਰਹੀ ਹੈ। ਇਸ ਫ਼ਿਲਮ ਵਿਚ ਉਸ ਨੂੰ ਇਹ ਰੋਲ ਕਿਵੇਂ ਮਿਲਿਆ, ਇਸ ਬਾਰੇ ਗੱਲ ਕਰਦੇ ਹੋਏ ਭਾਰਤੀ ਨੇ ਕਿਹਾ ਕਿ ਅਚਾਨਕ ਇਕ ਦਿਨ ਉਸ ਨੂੰ ਕਰਨ ਜੌਹਰ ਦੀ ਟੀਮ ਦਾ ਫੋਨ ਆਇਆ। ਉਸ ਨੇ ਦੱਸਿਆ ਕਿ ‘ਰਾਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਵਿੱਚ ਇੱਕ ਰੋਲ ਹੈ ਅਤੇ ਉਸ ਨੂੰ ਅਤੇ ਹਰਸ਼ ਨੂੰ ਫ਼ਿਲਮ ਵਿੱਚ ਕੈਮਿਓ ਰੋਲ ਨਿਭਾਉਣ ਲਈ ਸੱਦਾ ਦਿੱਤਾ ਹੈ।
ਜੈਸਮੀਨ ਭਸੀਨ ਅਤੇ ਕੁਝ ਹੋਰ ਸਾਥੀਆਂ ਨਾਲ ਮਸਤੀ ਕਰਦੀ ਨਜ਼ਰ ਆਈ ਭਾਰਤੀ ਸਿੰਘ
ਭਾਰਤੀ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਵਿੱਚ ਉਨ੍ਹਾਂ ਨੇ ਆਪਣਾ ਇੱਕ ਮਜ਼ੇਦਾਰ ਵੀਡੀਓ ਵੀ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਪਤੀ ਅਤੇ ਕੁਝ ਦੋਸਤਾਂ ਦੇ ਨਾਲ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਦੇਖ ਸਕਦੇ ਹੋ ਹਰਸ਼ ਨੇ ਬੇਟੇ ਗੋਲੇ ਨੂੰ ਗੋਦੀ ਚੁੱਕਿਆ ਹੋਇਆ ਹੈ, ਇਸ ਤੋਂ ਇਲਾਵਾ ਜੈਸਮੀਨ ਭਸੀਨ ,ਅਲੀ ਗੋਨੀ ਤੇ ਕੁਝ ਹੋਰ ਸਾਥੀ ਕਲਾਕਾਰ ਨਜ਼ਰ ਆ ਰਹੇ ਹਨ। ਸਾਰੇ ਜਣੇ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ।
- PTC PUNJABI