ਬਿੱਗ ਬੌਸ ਫੇਮ ਅਭਿਸ਼ੇਕ ਕੁਮਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ,ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਹਨ ਅਭਿਸ਼ੇਕ
ਲੱਖਾਂ ਦੀ ਤਾਦਾਦ ਵਿੱਚ ਰੋਜ਼ਾਨਾ ਦੁਨੀਆਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸੰਗਤ ਰੂਪੀ ਨਤਮਸਤਕ ਹੋਣ ਪਹੁੰਚਦੀ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ। ਉੱਥੇ ਹੀ ਕਈ ਫਿਲਮੀ ਸਿਤਾਰੇ ਤੇ ਕਈ ਰਾਜਨੀਤਿਕ ਲੀਡਰ ਵੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚਦੇ ਹਨ। ਜਿਸ ਦੇ ਚਲਦੇ ਬਿਗ ਬੋਸ ਸੀਜਨ 17 ਦੇ ਪਹਿਲੇ ਰਨਰਪ ਅਭਿਸ਼ੇਕ ਕੁਮਾਰ (Abhishek kumar) ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ (Sachkhand Sri Harmandir Sahib) ਵਿੱਚ ਮੱਥਾ ਟੇਕਣ ਪਹੁੰਚੇ।
ਹੋਰ ਪੜ੍ਹੋ : ਜੋਤੀ ਨੂਰਾਂ ਨੇ ਆਪਣੇ ਪਰਿਵਾਰ ਦੇ ਨਾਲ ਮਨਾਇਆ ਜਨਮ ਦਿਨ, ਮਾਸ਼ਾ ਅਲੀ ਸਣੇ ਕਈ ਗਾਇਕਾਂ ਨੇ ਲਾਈਆਂ ਰੌਣਕਾਂ
ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਬਿੱਗ ਬੋਸ 17 ਦੇ ਵਿੱਚੋਂ ਉਹਨਾਂ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਅਤੇ ਉਹ ਚਾਹੁੰਦੇ ਸਨ ਕਿ ਬਿੱਗ ਬੌਸ ਚੋਂ ਬਾਹਰ ਆਉਣ ਤੋਂ ਬਾਅਦ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣ ਜਿਸ ਦੇ ਚਲਦੇ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਵਾਹਿਗੁਰੂ ਜੀ ਕੀ ਫਤਿਹ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ।
ਅਭਿਸ਼ੇਕ ਕੁਮਾਰ ਦਾ ਕਹਿਣਾ ਸੀ ਕਿ ਬਿੱਗ ਬੌਸ ‘ਚ ਉਨ੍ਹਾਂ ਨੇ ਮਨ ‘ਚ ਹੀ ਸੋਚਿਆ ਸੀ ਕਿ ਜਦੋਂ ਉਹ ਬਿੱਗ ਬੌਸ ‘ਚੋਂ ਬਾਹਰ ਆਉਣਗੇ ਤਾਂ ਉਹ ਦਰਬਾਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਜ਼ਰੂਰ ਪਹੁੰਚਣਗੇ । ਪਰ ਮੈਂ ਆ ਨਹੀਂ ਸੀ ਪਾ ਰਿਹਾ । ਪਰ ਹੁਣ ਪ੍ਰਮਾਤਮਾ ਨੇ ਮੈਨੂੰ ਮੌਕਾ ਦਿੱਤਾ ਹੈ ਅਤੇ ਮੈਂ ਪਹੁੁੰਚਿਆ ਹਾਂ ।ਉਨ੍ਹਾਂ ਨੇ ਕਿਹਾ ਕਿ ਜਲਦ ਹੀ ਉਹ ਆਪਣੇ ਕਈ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਤੋਂ ਪਹਿਲਾਂ ਉਨ੍ਹਾਂ ਦਾ ‘ਸਾਂਵਰੀਆ’ ਗੀਤ ਰਿਲੀਜ਼ ਹੋ ਚੁੱਕਿਆ ਹੈ। ਅਭਿਸ਼ੇਕ ਕੁਮਾਰ ਦਾ ਅਸਲੀ ਨਾਮ ਅਭਿਸ਼ੇਕ ਪਾਂਡੇ ਹੈ। ਅਭਿਸ਼ੇਕ ਕੁਮਾਰ ਨੇ ਬਿੱਗ ਬੌਸ 17 ‘ਚ ਪ੍ਰਸਿੱਧੀ ਮਿਲਣ ਤੋਂ ਬਾਅਦ ਉਹ ਜਲਦ ਹੀ ਕਈ ਪ੍ਰੋਜੈਕਟ ‘ਚ ਦਿਖਾਈ ਦੇਣਗੇ ।
ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਹਨ ਅਭਿਸ਼ੇਕ
ਅਭਿਸ਼ੇਕ ਕੁਮਾਰ ਦਾ ਜਨਮ 1995 ‘ਚ ਹੋਇਆ ਸੀ ਅਤੇ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਹਨ । ਉਹ ਇੱਕ ਹੋਣ ਦੇ ਨਾਲ-ਨਾਲ ਪ੍ਰਸਿੱਧ ਯੂਟਿਊਬਰ ਅਤੇ ਸੋਸ਼ਲ ਮੀਡੀਆ ਸਟਾਰ ਦੇ ਤੌਰ ‘ਤੇ ਵੀ ਉੱਭਰੇ ਹਨ ।ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਆਪਣੇ ਸ਼ਹਿਰ ਦੇ ਆਰੀਆ ਸੀਨੀਅਰ ਸੈਕੇਂਡਰੀ ਸਕੂਲ ਤੋਂ ਕੀਤੀ । ਅੱਜ ਕੱਲ੍ਹ ਉਹ ਆਪਣੇ ਕੰਮ ਕਾਜ ਦੇ ਸਿਲਸਿਲੇ ਕਾਰਨ ਮੁੰਬਈ ‘ਚ ਹੀ ਸ਼ਿਫਟ ਹੋ ਚੁੱਕੇ ਹਨ ।
-