Anushka Sharma: ਕੀ ਦੂਜੀ ਵਾਰ ਮਾਤਾ ਪਿਤਾ ਬਨਣ ਵਾਲੇ ਨੇ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ, ਤਸਵੀਰਾਂ ਵੇਖ ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਬਾਰੇ ਹਾਲ ਹੀ 'ਚ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਹਨ। ਇਹ ਜੋੜਾ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਿਹਾ ਹੈ। ਜਦੋਂ ਤੋਂ ਅਦਾਕਾਰਾ ਦੇ ਪ੍ਰੈਗਨੈਂਸੀ ਦੀ ਖਬਰ ਸਾਹਮਣੇ ਆਈ ਹੈ, ਉਹ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਇਸ ਦੌਰਾਨ ਅਨੁਸ਼ਕਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਉਹ ਇੱਕ ਵਾਰ ਫਿਰ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਚਰਚਾ ਵਿੱਚ ਆ ਗਈ ਹੈ।
Anushka Sharma: ਕੀ ਦੂਜੀ ਵਾਰ ਮਾਤਾ ਪਿਤਾ ਬਨਣ ਵਾਲੇ ਨੇ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ, ਤਸਵੀਰਾਂ ਵੇਖ ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
Anushka Sharma Second Pregnancy: ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਬਾਰੇ ਹਾਲ ਹੀ 'ਚ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਹਨ। ਇਹ ਜੋੜਾ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਿਹਾ ਹੈ। ਜਦੋਂ ਤੋਂ ਅਦਾਕਾਰਾ ਦੇ ਪ੍ਰੈਗਨੈਂਸੀ ਦੀ ਖਬਰ ਸਾਹਮਣੇ ਆਈ ਹੈ, ਉਹ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਇਸ ਦੌਰਾਨ ਅਨੁਸ਼ਕਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਉਹ ਇੱਕ ਵਾਰ ਫਿਰ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਚਰਚਾ ਵਿੱਚ ਆ ਗਈ ਹੈ।
ਦਰਅਸਲ, ਹਾਲ ਹੀ 'ਚ ਅਨੁਸ਼ਕਾ ਅਤੇ ਵਿਰਾਟ ਦਾ ਇਕ ਨਵਾਂ ਐਡ ਸਾਹਮਣੇ ਆਇਆ ਹੈ, ਜਿਸ ਨੂੰ ਅਨੁਸ਼ਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਅਨੁਸ਼ਕਾ ਸ਼ਰਮਾ ਸਫੇਦ ਰੰਗ ਦਾ ਲੂਜ਼ ਟਾਪ ਪਹਿਨੀ ਨਜ਼ਰ ਆ ਰਹੀ ਹੈ। ਅਜਿਹੇ 'ਚ ਹੁਣ ਪ੍ਰਸ਼ੰਸਕ ਉਸ ਦੇ ਬੇਬੀ ਬੰਪ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।
ਇੱਕ ਯੂਜ਼ਰ ਨੇ ਕਮੈਂਟ 'ਚ ਲਿਖਿਆ, 'ਕੀ ਕਿਸੇ ਨੇ ਅਨੁਸ਼ਕਾ ਸ਼ਰਮਾ ਦਾ ਬੇਬੀ ਬੰਪ ਦੇਖਿਆ ਹੈ?' ਇਸ ਲਈ ਬਹੁਤ ਸਾਰੇ ਲੋਕ ਜੋੜੇ ਨੂੰ ਉਨ੍ਹਾਂ ਦੇ ਹੋਣ ਵਾਲੇ ਬੱਚੇ ਲਈ ਵਧਾਈਆਂ ਦੇ ਰਹੇ ਹਨ। ਹਾਲਾਂਕਿ ਅਜੇ ਤੱਕ ਇਸ ਮਾਮਲੇ ਨੂੰ ਲੈ ਕੇ ਅਨੁਸ਼ਕਾ ਅਤੇ ਵਿਰਾਟ ਵਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਇਸ ਵਿਗਿਆਪਨ 'ਚ ਵਿਰਾਟ ਕੋਹਲੀ ਦੀ ਐਕਟਿੰਗ ਦੀ ਕਾਫੀ ਤਾਰੀਫ ਹੋ ਰਹੀ ਹੈ। ਪ੍ਰਸ਼ੰਸਕ ਵੀ ਉਨ੍ਹਾਂ ਨੂੰ ਬਾਲੀਵੁੱਡ 'ਚ ਐਂਟਰੀ ਕਰਨ ਦਾ ਸੁਝਾਅ ਦੇ ਰਹੇ ਹਨ।
ਹੋਰ ਪੜ੍ਹੋ: Viral News : ਮੱਝ ਨੇ ਨਿਗਲ ਲਿਆ ਲੱਖਾਂ ਰੁਪਏ ਦਾ ਸੋਨਾ, ਡਾਕਟਰ ਵੀ ਰਹਿ ਗਏ ਹੈਰਾਨ, ਜਾਣੋ ਕੀ ਹੈ ਪੂਰਾ ਮਾਮਲਾ
ਜੋੜੇ ਨੇ ਅਜੇ ਤੱਕ ਆਪਣੀ ਬੇਟੀ ਦਾ ਚਿਹਰਾ ਨਹੀਂ ਦਿਖਾਇਆ ਹੈ
ਤੁਹਾਨੂੰ ਦੱਸ ਦਈਏ ਕਿ ਵਿਰਾਟ ਅਤੇ ਅਨੁਸ਼ਕਾ ਆਪਣੀ ਨਿੱਜੀ ਜ਼ਿੰਦਗੀ ਨੂੰ ਗੁਪਤ ਰੱਖਣਾ ਪਸੰਦ ਕਰਦੇ ਹਨ। ਕਈ ਵਾਰ ਅਭਿਨੇਤਰੀ ਆਪਣੀ ਬੇਟੀ ਦੀਆਂ ਤਸਵੀਰਾਂ ਕਲਿੱਕ ਕਰਨ 'ਤੇ ਪਾਪਰਾਜ਼ੀ ਨੂੰ ਝਿੜਕ ਚੁੱਕੀ ਹੈ। ਦੋਵਾਂ ਦੀ ਇਕ 2 ਸਾਲ ਦੀ ਬੇਟੀ ਹੈ, ਜਿਸ ਦਾ ਨਾਂ ਵਾਮਿਕਾ ਹੈ। ਜੋੜੇ ਨੇ ਅਜੇ ਤੱਕ ਆਪਣੀ ਬੇਟੀ ਦਾ ਚਿਹਰਾ ਨਹੀਂ ਦਿਖਾਇਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
