Ranbir Kapoor: ED ਨੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ (Ranbir Kapoor) ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਈਡੀ ਨੇ 6 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਪੂਰਾ ਮਾਮਲਾ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਨਾਲ ਜੁੜਿਆ ਹੋਇਆ ਹੈ।
Ranbir Kapoor: ED ਨੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
ED summons actor Ranbir Kapoor : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ (Ranbir Kapoor) ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਈਡੀ ਨੇ 6 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਪੂਰਾ ਮਾਮਲਾ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਨਾਲ ਜੁੜਿਆ ਹੋਇਆ ਹੈ।

ਇਸ ਆਨਲਾਈਨ ਸੱਟੇਬਾਜ਼ੀ ਐਪ ਕਾਰਨ 17 ਬਾਲੀਵੁੱਡ ਸਿਤਾਰੇ ਈਡੀ ਦੇ ਰਡਾਰ 'ਤੇ ਹਨ। ਕੁਝ ਹਫਤੇ ਪਹਿਲਾਂ ਇਸ ਮਾਮਲੇ 'ਚ ਟਾਈਗਰ ਸ਼ਰਾਫ, ਸੰਨੀ ਲਿਓਨ, ਨੇਹਾ ਕੱਕੜ ਅਤੇ ਰਾਹਤ ਫਤਿਹ ਅਲੀ ਖਾਨ ਵਰਗੇ ਦਿੱਗਜਾਂ ਦੇ ਨਾਂ ਸਾਹਮਣੇ ਆਏ ਸੀ। ਹੁਣ ਜਿਵੇਂ-ਜਿਵੇਂ ਮਾਮਲੇ ਦੀ ਜਾਂਚ ਅੱਗੇ ਵਧ ਰਹੀ ਹੈ।
ਆਲੀਆ ਭੱਟ ਦੇ ਪਤੀ ਰਣਬੀਰ ਕਪੂਰ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਇਹ ਸਾਰੇ ਸਿਤਾਰੇ ਦੁਬਈ 'ਚ 200 ਕਰੋੜ ਰੁਪਏ ਦੇ ਇੱਕ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਮੁਸ਼ਕਿਲ 'ਚ ਫਸ ਗਏ ਹਨ।
ਗੈਰ-ਕਾਨੂੰਨੀ ਸੱਟੇਬਾਜ਼ੀ ਦੇ ਇਸ ਮਾਮਲੇ 'ਚ ਈਡੀ ਨੇ ਹੁਣ ਵੱਡਾ ਕਦਮ ਚੁੱਕਦਿਆਂ ਮਸ਼ਹੂਰ ਹਸਤੀਆਂ ਨੂੰ ਸੰਮਨ ਭੇਜਣੇ ਸ਼ੁਰੂ ਕਰ ਦਿੱਤੇ ਹਨ। ਜਿੱਥੇ ਸਭ ਤੋਂ ਪਹਿਲਾਂ ਨਾਮ ਰਣਬੀਰ ਕਪੂਰ ਦਾ ਸਾਹਮਣੇ ਆਇਆ ਹੈ। ਜਾਂਚ ਏਜੰਸੀ ਨੇ ਇਸ ਮਾਮਲੇ 'ਚ ਅਭਿਨੇਤਾ ਨੂੰ 6 ਅਕਤੂਬਰ 2023 ਯਾਨੀ ਸ਼ੁੱਕਰਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਜਿੱਥੇ ਈਡੀ ਉਸ ਤੋਂ ਵਿਆਹ ਵਿੱਚ ਸ਼ਾਮਲ ਹੋਣ, ਪਰਫਾਰਮ ਕਰਨ, ਭੁਗਤਾਨ ਆਦਿ ਤੋਂ ਲੈ ਕੇ ਹੋਰ ਸਵਾਲ ਪੁੱਛ ਸਕਦਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
