ਪ੍ਰਸਿੱਧ ਬਾਲੀਵੁੱਡ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ‘ਚ ਦਿਹਾਂਤ, ਬਾਲੀਵੁੱਡ ‘ਚ ਮਾਂ ਦੇ ਕਿਰਦਾਰ ਦੇ ਨਾਲ ਹੋਈ ਸੀ ਮਸ਼ਹੂਰ
ਬਾਲੀਵੁੱਡ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਖਬਰ ਆਈ ਹੈ ਕਿ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਦਾ ਚਰਾਨਵੇਂ ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ ।
ਪ੍ਰਸਿੱਧ ਬਾਲੀਵੁੱਡ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ‘ਚ ਦਿਹਾਂਤ, ਬਾਲੀਵੁੱਡ ‘ਚ ਮਾਂ ਦੇ ਕਿਰਦਾਰ ਦੇ ਨਾਲ ਹੋਈ ਸੀ ਮਸ਼ਹੂਰ
ਬਾਲੀਵੁੱਡ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਖਬਰ ਆਈ ਹੈ ਕਿ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਦਾ ਚਰਾਨਵੇਂ ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ । ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਅਦਾਕਾਰਾ ਨੂੰ ਸਾਹ ‘ਚ ਲੈਣ ਵਿੱਚ ਦਿੱਕਤ ਹੋ ਰਹੀ ਸੀ ਅਤੇ ਉਮਰ ਨਾਲ ਸਬੰਧਤ ਬੀਮਾਰੀਆਂ ਦੇ ਨਾਲ ਜੂਝ ਰਹੀ ਸੀ ।

ਕੁਝ ਮਹੀਨੇ ਪਹਿਲਾਂ ਵੀ ਉਨ੍ਹਾਂ ਦੀ ਸਿਹਤ ਖਰਾਬ ਹੋਈ ਸੀ । ਬੀਤੇ ਦਿਨ ਵੀ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ।
ਅਕਸਰ ਮਾਂ ਦੀ ਭੂਮਿਕਾ ‘ਚ ਨਜ਼ਰ ਆਉਂਦੀ ਸੀ ਅਦਾਕਾਰਾ
ਅਦਾਕਾਰਾ ਸੁਲੋਚਨਾ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਮਾਂ ਦੀ ਭੂਮਿਕਾ ‘ਚ ਨਜ਼ਰ ਆਉਂਦੀ ਸੀ । ਉਸ ਨੇ ਕਈ ਵੱਡੇ ਅਦਾਕਾਰਾਂ ਦੇ ਨਾਲ ਕੰਮ ਕੀਤਾ ਸੀ । ਉਹ ਮਰਾਠੀ ਫ਼ਿਲਮ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਸੀ । ਉੱਥੇ ਹੀ ਬਾਲੀਵੁੱਡ ਇੰਡਸਟਰੀ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਸੀ । ਉਨ੍ਹਾਂ ਨੇ ਢਾਈ ਸੌ ਦੇ ਕਰੀਬ ਹਿੰਦੀ ਅਤੇ ਪੰਜਾਹ ਦੇ ਕਰੀਬ ਮਰਾਠੀ ਫ਼ਿਲਮਾਂ ‘ਚ ਕੰਮ ਕੀਤਾ ਸੀ ।ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
