ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਪਹੁੰਚੀ ਅਦਾਕਾਰਾ ਸਿਮਰਤ ਕੌਰ, ‘ਗਦਰ-2’ ਫ਼ਿਲਮ ‘ਚ ਆਈ ਸੀ ਨਜ਼ਰ
ਅਦਾਕਾਰਾ ਸਿਮਰਤ ਕੌਰ ਰੰਧਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੀ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਅਤੇ ਗੁਰਬਾਣੀ ਸਰਵਣ ਕੀਤੀ ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਪਹੁੰਚੀ ਅਦਾਕਾਰਾ ਸਿਮਰਤ ਕੌਰ, ‘ਗਦਰ-2’ ਫ਼ਿਲਮ ‘ਚ ਆਈ ਸੀ ਨਜ਼ਰ
ਅਦਾਕਾਰਾ ਸਿਮਰਤ ਕੌਰ ਰੰਧਾਵਾ (Simrat Kaur)ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੀ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਅਤੇ ਗੁਰਬਾਣੀ ਸਰਵਣ ਕੀਤੀ । ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਅਦਾਕਾਰਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦੀ ਹੋਈ ਦਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ‘ਯਾਰੀਆਂ-2’ ਫ਼ਿਲਮ ਦੀ ਡਾਇਰੈਕਟਰ ਨੇ ਹੱਥ ਜੋੜ ਕੇ ਮੰਗੀ ਐੱਸਜੀਪੀਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਮੁਆਫ਼ੀ
‘ਗਦਰ-2’ ‘ਚ ਨਿਭਾਇਆ ਸੰਨੀ ਦਿਓਲ ਦੀ ਨੂੰਹ ਦਾ ਕਿਰਦਾਰ
ਅਦਾਕਾਰਾ ਸਿਮਰਤ ਕੌਰ ਨੇ ‘ਗਦਰ-2’ ਸੰਨੀ ਦਿਓਲ ਦੀ ਨੂੰਹ ਦਾ ਕਿਰਦਾਰ ਨਿਭਾਇਆ ਸੀ । ਇਸ ਫ਼ਿਲਮ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਫ਼ਿਲਮ ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਪਰ ਸਿਮਰਤ ਕੌਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਟਰੋਲ ਕੀਤਾ ਗਿਆ ਸੀ ।

ਜਿਸ ਤੋਂ ਬਾਅਦ ਇਸ ਮਾਮਲੇ ‘ਚ ਅਦਾਕਾਰਾ ਅਮੀਸ਼ਾ ਪਟੇਲ ਨੇ ਉਸ ਦਾ ਬਚਾਅ ਕੀਤਾ ਸੀ । ਦਰਅਸਲ ਅਦਾਕਾਰਾ ਨੇ ਤੇਲਗੂ ਅਤੇ ਕੁਝ ਬੀ-ਗ੍ਰੇਡ ਫ਼ਿਲਮਾਂ ‘ਚ ਕੰਮ ਕੀਤਾ ਸੀ । ਜਿਸ ‘ਚ ਉਸ ਨੇ ਇੰਟੀਮੇਟ ਸੀਨ ਦਿੱਤੇ ਸਨ ਅਤੇ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਅਦਾਕਾਰਾ ਨੂੰ ਲਗਾਤਾਰ ਘੇਰਿਆ ਜਾ ਰਿਹਾ ਸੀ ।ਕਿਉਂਕਿ ਫ਼ਿਲਮ ਦੇ ਡਾਇਰੈਕਟਰ ਦੇ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਫ਼ਿਲਮ ‘ਚ ਸਾਫ ਸੁਥਰੀ ਪਰਿਵਾਰਕ ਫ਼ਿਲਮ ‘ਚ ਕਾਸਟ ਕੀਤੇ ਜਾਣ ‘ਤੇ ਟਰੋਲ ਕੀਤਾ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
