ਗੋਵਿੰਦਾ ਦੀ ਭਾਣਜੀ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਵੇਖੋ ਤਸਵੀਰਾਂ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਉਹ ਆਪਣੇ ਵਿਆਹ ‘ਚ ਨੱਚਦੀ ਹੋਈ ਨਜ਼ਰ ਆ ਰਹੀ ਹੈ।ਇਸ ਤੋਂ ਇਲਾਵਾ ਉਸ ਦੀਆਂ ਪਰਿਵਾਰ ਦੇ ਨਾਲ ਵੀ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ।
ਗੋਵਿੰਦਾ ਦੀ ਭਾਣਜੀ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਵੇਖੋ ਤਸਵੀਰਾਂ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਗੋਵਿੰਦਾ ਦੀ ਭਾਣਜੀ (Govinda Niece) ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆ ਹਨ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।ਆਰਤੀ ਸਿੰਘ ਦਾ ਵਿਆਹ ੨੫ ਅਪ੍ਰੈਲ ਨੂੰ ਹੋਣ ਜਾ ਰਿਹਾ ਹੈ। ਆਰਤੀ ਆਪਣੇ ਬੁਆਏ ਫ੍ਰੈਂਡ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ।ਆਰਤੀ ਦੀ ਹਲਦੀ ਸਮਾਰੋਹ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਵਿਆਹ ਨੂੰ ਲੈ ਕੇ ਆਰਤੀ ਕਾਫੀ ਉਤਸ਼ਾਹਿਤ ਹੈ।
ਹੋਰ ਪੜ੍ਹੋ : ਕਣਕ ਦੀ ਵਾਢੀ ਦੌਰਾਨ ਰੇਸ਼ਮ ਸਿੰਘ ਅਨਮੋਲ ਨੇ ਸਿੱਟੇ ਚੁਗਣ ਆਈਆਂ ਗਰੀਬ ਬੱਚੀਆਂ ਤੇ ਮਹਿਲਾਵਾਂ ਨੂੰ ਵੰਡੀ ਕਣਕ
ਆਰਤੀ ਦੇ ਵਿਆਹ ਦੀ ਸਾਰੀ ਜ਼ਿੰਮੇਵਾਰੀ ਆਰਤੀ ਦੇ ਭਰਾ ਭਰਜਾਈ ਹੀ ਨਿਭਾ ਰਹੇ ਹਨ । ਪਿਛਲੇ ਕਈ ਦਿਨਾਂ ਤੋਂ ਆਰਤੀ ਦੇ ਵਿਆਹ ਰਚਾਉਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ । ਆਰਤੀ ਆਪਣੇ ਵਿਆਹ ‘ਚ ਖੂਬ ਮਸਤੀ ਕਰਦੀ ਦਿਖਾਈ ਦਿੱਤੀ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਉਹ ਆਪਣੇ ਵਿਆਹ ‘ਚ ਨੱਚਦੀ ਹੋਈ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਉਸ ਦੀਆਂ ਪਰਿਵਾਰ ਦੇ ਨਾਲ ਵੀ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਿਨ੍ਹਾਂ ‘ਚ ਉਹ ਕਾਫੀ ਖੁਸ਼ ਦਿਖਾਈ ਦੇ ਰਹੀ ਹੈ । ਕੁਝ ਦਿਨ ਪਹਿਲਾਂ ਵੀ ਆਰਤੀ ਦਾ ਇੱਕ ਵੀਡੀਓ ਵਾਇਰਲ ਹੋਈ ਸੀ। ਜਿਸ ‘ਚ ਬੈਚਲਰ ਪਾਰਟੀ ਕਰਦੀ ਹੋਈ ਦਿਖਾਈ ਦਿੱਤੀ ਸੀ । ਬੈਚਲਰ ਪਾਰਟੀ ‘ਚ ਆਰਤੀ ਦੇ ਦੋਸਤ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹੋਏ ਸਨ ।ਇਸ ਦੇ ਨਾਲ ਹੀ ਟੀਵੀ ਇੰਡਸਟਰੀ ਦੇ ਕਈ ਸਿਤਾਰੇ ਵੀ ਸ਼ਾਮਿਲ ਹੋਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
