ਜੌਨ ਅਬ੍ਰਾਹਮ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਫੈਨਸ ਦੇ ਰਹੇ ਵਧਾਈ
ਅਦਾਕਾਰ ਜੌਨ ਅਬ੍ਰਾਹਮ ਅੱਜ ਆਪਣੀ 10ਵੀਂ ਵੈਡਿੰਗ ਐਨੀਵਰਸਰੀ ਮਨਾ ਰਹੇ ਹਨ । ਇਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਪ੍ਰਿਆ ਰੁੰਚਾਲ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਪਤੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ ।
ਜੌਨ ਅਬ੍ਰਾਹਮ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਫੈਨਸ ਦੇ ਰਹੇ ਵਧਾਈ
ਅਦਾਕਾਰ ਜੌਨ ਅਬ੍ਰਾਹਮ (John Abraham) ਅੱਜ ਆਪਣੀ 10ਵੀਂ ਵੈਡਿੰਗ ਐਨੀਵਰਸਰੀ (Wedding Anniversary) ਮਨਾ ਰਹੇ ਹਨ । ਇਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਪ੍ਰਿਆ ਰੁੰਚਾਲ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਪਤੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ । ਪ੍ਰਿਆ ਨੇ ਕੁਝ ਰੋਮਾਂਟਿਕ ਤਸਵੀਰਾਂ ਵੀ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ‘ਚ ਪਤੀ ਦੇ ਨਾਲ ਉਸ ਦੀ ਵਧੀਆ ਪਿਆਰ ਭਰੀ ਬਾਂਡਿੰਗ ਦਿਖਾਈ ਦੇ ਰਹੀ ਹੈ। ਪ੍ਰਿਆ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਇਸ ਤੋਂ ਇਲਾਵਾ ਇਸ ਜੋੜੀ ਨੂੰ ਫੈਨਸ ਦੇ ਵੱਲੋਂ ਵੀ ਵਧਾਈਆਂ ਮਿਲ ਰਹੀਆਂ ਹਨ ।
ਹੋਰ ਪੜ੍ਹੋ : ਸਤਵਿੰਦਰ ਬਿੱਟੀ ਪਹਿਲੀ ਵਾਰ ਆਪਣੇ ਪਤੀ ਦੇ ਨਾਲ ਗੀਤ ‘ਚ ਆਏ ਨਜ਼ਰ, ਫੈਨਸ ਨੂੰ ਪਸੰਦ ਆ ਰਿਹਾ ਨਵਾਂ ਗੀਤ
ਇਨਵੈਸਟਮੈਂਟ ਬੈਂਕਰ ਹੈ ਪ੍ਰਿਆ
ਪ੍ਰਿਆ ਰੁੰਚਾਲ ਇਨਵੈਸਟਮੈਂਟ ਬੈਂਕਰ ਹੈ ਅਤੇ ਜੌਨ ਅਬ੍ਰਾਹਮ ਦੇ ਨਾਲ ਉਸ ਦੀ ਮੁਲਾਕਾਤ ੨੦੧੦ ‘ਚ ਮੁੰਬਈ ‘ਚ ਹੋਈ ਸੀ । ਇੱਕ ਇੰਟਰਵਿਊ ਦੌਰਾਨ ਅਦਾਕਾਰ ਨੇ ਦੱਸਿਆ ਸੀ ਕਿ ਉਸ ਦੀ ਪਤਨੀ ਨੂੰ ਮੀਡੀਆ ਤੋਂ ਦੂਰ ਰਹਿਣਾ ਚੰਗਾ ਲੱਗਦਾ ਹੈ ਅਤੇ ਉਨ੍ਹਾਂ ਨੂੰ ਵੀ ਉਸ ਦੀ ਇਹ ਆਦਤ ਵਧੀਆ ਲੱਗਦੀ ਹੈ।

ਉਨ੍ਹਾਂ ਦੀ ਪਤਨੀ ਨੇ ਲੰਡਨ ਦੇ ਬਿਜਨੇਸ ਸਕੂਲ ਤੋਂ ਆਪਣਾ ਕੋਰਸ ਪੂਰਾ ਕੀਤਾ ਹੈ ਅਤੇ ਇਸ ਤੋਂ ਪਹਿਲਾਂ ਉਹ ਲਾਸ ਏਂਜਲਸ ‘ਚ ਹੀ ਸੀ । ਇਸ ਜੋੜੀ ਨੇ ਕੁਝ ਸਾਲਾਂ ਤੱਕ ਇੱਕ ਦੂਜੇ ਨੂੰ ਡੇਟ ਕੀਤਾ ਸੀ ਅਤੇ ਇਸ ਤੋਂ ਬਾਅਦ ੨੦੧੪ ‘ਚ ਇਸ ਜੋੜੀ ਨੇ ਵਿਆਹ ਕਰਵਾ ਲਿਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
