Kangana Ranaut : ਥੱਪੜ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੇ ਵੀਡੀਓ ਕੀਤੀ ਸਾਂਝੀ, ਕਿਹਾ- ਪੰਜਾਬ 'ਚ ਵੱਧ ਰਿਹਾ ਅੱਤਵਾਦ
Kangana Ranaut news : ਬਾਲੀਵੁੱਡ ਅਦਾਕਾਰਾ ਤੋਂ ਹਾਲ ਹੀ ਵਿੱਚ ਚੋਣਾਂ ਜਿੱਤ ਕੇ ਨਵੀਂ ਸਾਂਸਦ ਬਣੀ ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਏਅਰਪੋਰਟ ਉੱਤੇ ਇੱਕ CISF ਦੀ ਮਹਿਲਾ ਕਾਂਸਟੇਬਲ ਨੇ ਕੰਗਨਾ ਰਣੌਤ ਨੂੰ ਥੱਪੜ ਮਾਰਿਆ। ਹੁਣ ਇਸ ਘਟਨਾ ਤੋਂ ਬਾਅਦ ਅਦਾਕਾਰਾ ਨੇ ਵੀਡੀਓ ਸਾਂਝੀ ਕੀਤੀ ਹੈ।
ਦੱਸ ਦਈਏ ਕਿ ਬਾਲੀਵੁੱਡ ਤੋਂ ਬਾਅਦ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਵਾਲੀ ਕੰਗਨਾ ਅੱਜ ਦਿੱਲੀ ਲਈ ਰਵਾਨਾ ਹੋਈ। ਕੰਗਨਾ ਨੇ ਅੱਜ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਆਪਣੀ ਕਾਰ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਦਿੱਲੀ ਲਈ ਰਵਾਨਾ ਹੋਣ ਦੀ ਜਾਣਕਾਰੀ ਦਿੰਦੀ ਨਜ਼ਰ ਆ ਰਹੀ ਹੈ, ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਜਦੋਂ ਅਭਿਨੇਤਰੀ ਚੰਡੀਗੜ੍ਹ ਏਅਰਪੋਰਟ 'ਤੇ ਪਹੁੰਚੀ ਤਾਂ ਇਕ ਮਹਿਲਾ CISF ਜਵਾਨ ਨੇ ਉਸ ਨੂੰ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਕੰਗਨਾ ਰਣੌਤ ਨੇ ਏਅਰਪੋਰਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
Shocking rise in terror and violence in Punjab…. pic.twitter.com/7aefpp4blQ
— Kangana Ranaut (Modi Ka Parivar) (@KanganaTeam) June 6, 2024
ਇਸ ਖਬਰ ਦੇ ਵਾਇਰਲ ਹੋਣ ਮਗਰੋਂ ਕੰਗਨਾ ਦਿੱਲੀ ਪਹੁੰਚ ਚੁੱਕੀ ਹੈ ਤੇ ਇਸ ਮਗਰੋਂ ਉਸ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੰਗਨਾ ਨੇ ਇਸ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ ਹੈ।
ਵੀਡੀਓ 'ਚ ਭਾਜਪਾ ਨੇਤਾ ਕੰਗਨਾ ਰਣੌਤ ਨੇ ਕਿਹਾ, ਮੈਨੂੰ ਮੀਡੀਆ ਅਤੇ ਮੇਰੇ ਸ਼ੁਭਚਿੰਤਕਾਂ ਤੋਂ ਬਹੁਤ ਸਾਰੇ ਫੋਨ ਆ ਰਹੇ ਹਨ। ਸਭ ਤੋਂ ਪਹਿਲਾਂ, ਮੈਂ ਸੁਰੱਖਿਅਤ ਹਾਂ, ਮੈਂ ਬਿਲਕੁਲ ਠੀਕ ਹਾਂ। ਚੰਡੀਗੜ੍ਹ ਏਅਰਪੋਰਟ 'ਤੇ ਅੱਜ ਇਹ ਘਟਨਾ ਸੁਰੱਖਿਆ ਜਾਂਚ ਦੌਰਾਨ ਵਾਪਰੀ। ਸੁਰੱਖਿਆ ਜਾਂਚ ਤੋਂ ਬਾਅਦ ਜਿਵੇਂ ਹੀ ਮੈਂ ਬਾਹਰ ਆਈ ਤਾਂ ਦੂਜੇ ਕੈਬਿਨ ਵਿਚ ਬੈਠੀ ਔਰਤ, ਜੋ ਕਿ ਸੀਆਈਐਸਐਫ ਦੀ ਸੁਰੱਖਿਆ ਕਰਮੀ ਸੀ, ਮੇਰੇ ਚਿਹਰੇ 'ਤੇ ਆ ਗਈ ਅਤੇ ਮੈਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਮੈਂ ਉਸ ਨੂੰ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨਾਂ ਦੇ ਧਰਨੇ ਦਾ ਸਮਰਥਨ ਕਰਦੀ ਹੈ। ਮੈਂ ਸੁਰੱਖਿਅਤ ਹਾਂ ਪਰ ਮੈਂ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਕੱਟੜਵਾਦ ਨੂੰ ਲੈ ਕੇ ਚਿੰਤਤ ਹਾਂ।
ਹੋਰ ਪੜ੍ਹੋ : ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਕਾਂਸਟੇਬਲ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ, ਜਾਣੋ ਕਿਉਂ#WATCH | BJP leader and actor Kangana Ranaut arrives at Delhi airportA woman constable of CISF allegedly slapped Kangana Ranaut at Chandigarh Airport during a frisking argument. An inquiry committee comprising senior CISF officers has been set up to conduct a further… pic.twitter.com/EmrYPQgheH
— ANI (@ANI) June 6, 2024
ਜਾਣਕਾਰੀ ਮੁਤਾਬਕ ਕਿਸਾਨ ਅੰਦੋਲਨ 'ਚ ਮਹਿਲਾ ਕਿਸਾਨਾਂ ਲਈ ਕੰਗਨਾ ਵੱਲੋਂ ਦਿੱਤੇ ਗਏ ਬਿਆਨ ਤੋਂ ਦੁਖੀ CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਨੇ ਅਭਿਨੇਤਰੀ ਨੂੰ ਥੱਪੜ ਮਾਰ ਦਿੱਤਾ। ਫਿਲਹਾਲ ਇਸ ਘਟਨਾ ਦਾ ਅਸਲ ਕਾਰਨ ਕੰਗਨਾ ਨੇ ਦੱਸ ਦਿੱਤਾ ਹੈ। ਅਭਿਨੇਤਰੀ ਦੀ ਸ਼ਿਕਾਇਤ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਕਮਾਂਡੈਂਟ ਦੇ ਕਮਰੇ 'ਚ ਬਿਠਾਇਆ ਗਿਆ। ਜਿਸ ਤੋਂ ਬਾਅਦ ਹੁਣ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
- PTC PUNJABI