ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਕਾਂਸਟੇਬਲ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ, ਜਾਣੋ ਕਿਉਂ
ਬਾਲੀਵੁੱਡ ਤੋਂ ਬਾਅਦ ਹੁਣ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਵਾਲੀ ਕੰਗਨਾ ਰਣੌਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿੱਚ ਮੰਡੀ ਹਲਕੇ ਤੋਂ ਜਿੱਤ ਹਾਸਲ ਕੀਤੀ ਹੈ। ਅੱਜ ਕੰਗਨਾ ਰਣੌਤ ਦਿੱਲੀ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ CISF ਦੇ ਜਵਾਨ ਨੇ ਥੱਪੜ ਮਾਰ ਦਿੱਤਾ ਹੈ, ਆਓ ਜਾਣਦੇ ਹਾਂ ਕਿਉਂ?
ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਕਾਂਸਟੇਬਲ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ, ਜਾਣੋ ਕਿਉਂ
Kangana Ranaut slapped by CISF personnel : ਬਾਲੀਵੁੱਡ ਤੋਂ ਬਾਅਦ ਹੁਣ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਵਾਲੀ ਕੰਗਨਾ ਰਣੌਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿੱਚ ਮੰਡੀ ਹਲਕੇ ਤੋਂ ਜਿੱਤ ਹਾਸਲ ਕੀਤੀ ਹੈ। ਅੱਜ ਕੰਗਨਾ ਰਣੌਤ ਦਿੱਲੀ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ CISF ਦੇ ਜਵਾਨ ਨੇ ਥੱਪੜ ਮਾਰ ਦਿੱਤਾ ਹੈ, ਆਓ ਜਾਣਦੇ ਹਾਂ ਕਿਉਂ?
ਜਾਣਕਾਰੀ ਮੁਤਾਬਕ ਜਦੋਂ ਕੰਗਨਾ ਰਣੌਤ ਚੰਡੀਗੜ੍ਹ ਏਅਰਪੋਰਟ 'ਤੇ ਪਹੁੰਚੀ ਤਾਂ CISF ਦੀ ਇੱਕ ਮਹਿਲਾ ਕਾਂਸਟੇਬਲ ਨੇ ਅਭਿਨੇਤਰੀ ਨੂੰ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਕੰਗਨਾ ਰਣੌਤ ਨੇ ਏਅਰਪੋਰਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
CISF ਮਹਿਲਾ ਕਰਮਚਾਰੀ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ
ਕੰਗਨਾ ਰਣੌਤ ਆਪਣੇ ਕਰੀਅਰ ਦਾ ਨਵਾਂ ਸਫਰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਚਾਰ ਵਾਰ ਨੈਸ਼ਨਲ ਅਵਾਰਡ ਜੇਤੂ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਮੰਡੀ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਇੱਕ ਸਰਗਰਮ ਸਿਆਸਤਦਾਨ ਵਜੋਂ ਕੰਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਕੰਗਨਾ ਨੇ ਅੱਜ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਆਪਣੀ ਕਾਰ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਦਿੱਲੀ ਲਈ ਰਵਾਨਾ ਹੋਣ ਦੀ ਜਾਣਕਾਰੀ ਦਿੰਦੀ ਨਜ਼ਰ ਆ ਰਹੀ ਹੈ, ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਜਦੋਂ ਅਭਿਨੇਤਰੀ ਚੰਡੀਗੜ੍ਹ ਏਅਰਪੋਰਟ 'ਤੇ ਪਹੁੰਚੀ ਤਾਂ ਇਕ ਮਹਿਲਾ CISF ਜਵਾਨ ਨੇ ਉਸ ਨੂੰ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਕੰਗਨਾ ਰਣੌਤ ਨੇ ਏਅਰਪੋਰਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
ਜਾਣਕਾਰੀ ਮੁਤਾਬਕ ਕਿਸਾਨ ਅੰਦੋਲਨ 'ਚ ਮਹਿਲਾ ਕਿਸਾਨਾਂ ਦੀ ਤਰਫੋਂ ਕੰਗਨਾ ਵੱਲੋਂ ਦਿੱਤੇ ਗਏ ਬਿਆਨ ਤੋਂ ਦੁਖੀ CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਨੇ ਅਭਿਨੇਤਰੀ ਨੂੰ ਥੱਪੜ ਮਾਰ ਦਿੱਤਾ। ਹਲਾਂਕਿ ਕੁਝ ਮੀਡੀਆ ਰਿਪੋਰਟਸ ਵੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਅਦਾਕਾਰਾ ਨੇ ਚੈਕਿੰਗ ਦੌਰਾਨ ਹੋਣ ਵਾਲੀ ਪ੍ਰਕੀਰਿਆ ਪੂਰੀ ਨਹੀਂ ਕੀਤੀ। ਫਿਲਹਾਲ ਇਸ ਘਟਨਾ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਅਭਿਨੇਤਰੀ ਦੀ ਸ਼ਿਕਾਇਤ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਕਮਾਂਡੈਂਟ ਦੇ ਕਮਰੇ 'ਚ ਬਿਠਾਇਆ ਗਿਆ। ਜਿਸ ਤੋਂ ਬਾਅਦ ਹੁਣ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਹੋਰ ਪੜ੍ਹੋ : ਸਮ੍ਰਿਤੀ ਇਰਾਨੀ ਨੂੰ ਹਾਰ ਤੋਂ ਬਾਅਦ ਮਿਲਿਆ ਇਸ ਬਾਲੀਵੁੱਡ ਅਦਾਕਾਰਾ ਦਾ ਸਾਥ, ਕਿਹਾ- ਹਮੇਸ਼ਾ ਤੁਹਾਡੇ ਨਾਲ ਹਾਂ
ਇਸ ਤੋਂ ਪਹਿਲਾਂ ਵੀ ਅਦਾਕਾਰਾ ਨਾਲ ਵਪਾਰ ਚੁੱਕੀ ਹੈ ਅਜਿਹੀ ਘਟਨਾ
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨਾਲ ਅਜਿਹੀ ਘਟਨਾ ਵਾਪਰੀ ਹੈ। ਚਾਰ ਸਾਲ ਪਹਿਲਾਂ ਵੀ ਚੰਡੀਗੜ੍ਹ ਏਅਰਪੋਰਟ 'ਤੇ ਇੱਕ ਅਭਿਨੇਤਰੀ ਨਾਲ ਇਸ ਤਰ੍ਹਾਂ ਦੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
