ਕਪਿਲ ਸ਼ਰਮਾ ਫ਼ਿਲਮ ‘ਜ਼ੂਵਿਗਾਟੋ’ ਦੀ ਸਟਾਰ ਕਾਸਟ ਨਾਲ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਕਪਿਲ ਸ਼ਰਮਾ (Kapil Sharma)ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਆਪਣੀ ਫ਼ਿਲਮ ਦੀ ਸਟਾਰ ਕਾਸਟ ਦੇ ਨਾਲ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਫ਼ਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਕੀਤੀ ।

Reported by: PTC Punjabi Desk | Edited by: Shaminder  |  March 09th 2023 09:47 AM |  Updated: March 09th 2023 09:47 AM

ਕਪਿਲ ਸ਼ਰਮਾ ਫ਼ਿਲਮ ‘ਜ਼ੂਵਿਗਾਟੋ’ ਦੀ ਸਟਾਰ ਕਾਸਟ ਨਾਲ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

 ਕਪਿਲ ਸ਼ਰਮਾ (Kapil Sharma)ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਆਪਣੀ ਫ਼ਿਲਮ ਦੀ ਸਟਾਰ ਕਾਸਟ ਦੇ ਨਾਲ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਫ਼ਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਕੀਤੀ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । 

ਹੋਰ ਪੜ੍ਹੋ : ਪ੍ਰਸਿੱਧ ਅਦਾਕਾਰਾ ਅਨਿਕਾ ਦੇ ਨਾਲ ਸਾਬਕਾ ਬੁਆਏ ਫ੍ਰੈਂਡ ਨੇ ਕੀਤੀ ਦਰਿੰਦਗੀ, ਅਦਾਕਾਰਾ ਨੇ ਕਿਹਾ ‘ਮੇਰੇ ਅਤੇ ਪਰਿਵਾਰ ‘ਤੇ ਉਛਾਲਿਆ ਜਾ ਰਿਹਾ ਚਿੱਕੜ’

ਕਪਿਲ ਸ਼ਰਮਾ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ

ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜ਼ੂਵਿਗਾਟੋ’ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ । ਜਿਸ ਦੇ ਵੀਡੀਓ ਅਤੇ ਤਸਵੀਰਾਂ ਉਹ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕਰ ਰਹੇ ਹਨ । ਬਤੌਰ ਕਾਮੇਡੀਅਨ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਕਪਿਲ ਸ਼ਰਮਾ ਨੇ  ਹੁਣ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੋ ਚੁੱਕੇ ਹਨ । ਇਸ ਤੋਂ ਪਹਿਲਾਂ ਵੀ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । 

ਹੋਰ ਪੜ੍ਹੋ :  ਸੁਨੰਦਾ ਸ਼ਰਮਾ ਦੇ ਪਿਤਾ ਜੀ ਦਾ ਹੋਇਆ ਦਿਹਾਂਤ, ਰੁਪਿੰਦਰ ਹਾਂਡਾ, ਐਮੀ ਵਿਰਕ ਸਣੇ ਕਈ ਗਾਇਕਾਂ ਨੇ ਜਤਾਇਆ ਦੁੱਖ

ਕਪਿਲ ਸ਼ਰਮਾ ਦੀ ਨਿੱਜੀ ਜ਼ਿੰਦਗੀ 

ਕਪਿਲ ਸ਼ਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਿੰਨੀ ਚਤਰਥ ਦੇ ਨਾਲ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ ।ਗਿੰਨੀ ਕਪਿਲ ਦੇ ਨਾਲ ਉਨ੍ਹਾਂ ਦੇ ਕਾਲਜ ‘ਚ ਉਨ੍ਹਾਂ ਦੀ ਜੂਨੀਅਰ ਸੀ । ਇੱਥੋਂ ਹੀ ਦੋਨਾਂ ਦਰਮਿਆਨ ਪਿਆਰ ਹੋਇਆ ਅਤੇ ਕਈ ਸਾਲਾਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਦ ਦੋਵਾਂ ਨੇ ਕੁਝ ਸਾਲ ਪਹਿਲਾਂ ਵਿਆਹ ਕਰਵਾ ਲਿਆ । ਦੋਵੇਂ ਜਣੇ ਇੱਕ ਧੀ ਅਤੇ ਪੁੱਤਰ ਦੇ ਮਾਪੇ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network