ਪਟੌਦੀ ਪੈਲੇਸ ‘ਚ ਕਰੀਨਾ ਕਪੂਰ ਅਤੇ ਸੈਫ ਅਲੀ ਖ਼ਾਨ ਪੰਜਾਬੀ ਖਾਣੇ ਮੱਕੀ ਦੀ ਰੋਟੀ ਅਤੇ ਸਾਗ ਦਾ ਲੁਤਫ ਲੈਂਦੇ ਆਏ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ

ਕਰੀਨਾ ਕਪੂਰ ਖ਼ਾਨ ਅਤੇ ਸੈਫ ਅਲੀ ਖ਼ਾਨ ਇਨ੍ਹੀਂ ਦਿਨੀਂ ਪਟੌਦੀ ਪੈਲੇਸ ‘ਚ ਸਮਾਂ ਬਿਤਾ ਰਹੇ ਹਨ । ਪਟੌਦੀ ਪੈਲੇਸ ‘ਚ ਦੋਵੇਂ ਜਣੇ ਲਜ਼ੀਜ਼ ਖਾਣਿਆਂ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । ਉੱਥੇ ਹੀ ਇਸ ਜੋੜੀ ਨੇ ਪੰਜਾਬੀ ਖਾਣੇ ਮੱਕੀ ਦੀ ਰੋਟੀ ਅਤੇ ਦੇ ਸਾਗ ਦਾ ਵੀ ਅਨੰਦ ਲਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।

Reported by: PTC Punjabi Desk | Edited by: Shaminder  |  December 19th 2023 01:35 PM |  Updated: December 19th 2023 01:36 PM

ਪਟੌਦੀ ਪੈਲੇਸ ‘ਚ ਕਰੀਨਾ ਕਪੂਰ ਅਤੇ ਸੈਫ ਅਲੀ ਖ਼ਾਨ ਪੰਜਾਬੀ ਖਾਣੇ ਮੱਕੀ ਦੀ ਰੋਟੀ ਅਤੇ ਸਾਗ ਦਾ ਲੁਤਫ ਲੈਂਦੇ ਆਏ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ

ਕਰੀਨਾ ਕਪੂਰ ਖ਼ਾਨ (Kareena Kapoor Khan) ਅਤੇ ਸੈਫ ਅਲੀ ਖ਼ਾਨ ਇਨ੍ਹੀਂ ਦਿਨੀਂ ਪਟੌਦੀ ਪੈਲੇਸ ‘ਚ ਸਮਾਂ ਬਿਤਾ ਰਹੇ ਹਨ । ਪਟੌਦੀ ਪੈਲੇਸ ‘ਚ ਦੋਵੇਂ ਜਣੇ ਲਜ਼ੀਜ਼ ਖਾਣਿਆਂ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । ਉੱਥੇ ਹੀ ਇਸ ਜੋੜੀ ਨੇ ਪੰਜਾਬੀ ਖਾਣੇ ਮੱਕੀ ਦੀ ਰੋਟੀ ਅਤੇ ਦੇ ਸਾਗ ਦਾ ਵੀ ਅਨੰਦ ਲਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਇਹ ਜੋੜੀ ਕਾਫੀ ਖੁਸ਼ ਦਿਖਾਈ ਦੇ ਰਹੀ ਹੈ। ਤਸਵੀਰਾਂ ਨੂੰ ਅਦਾਕਾਰਾ ਕਰੀਨਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 

ਹੋਰ ਪੜ੍ਹੋ :  ਜੈਜ਼ੀ ਬੀ ਮਾਂ ਦੀ 14ਵੀਂ ਬਰਸੀ ‘ਤੇ ਹੋਏ ਭਾਵੁਕ, ਮਾਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਕਰੀਨਾ ਕਪੂਰ ਅਤੇ ਸੈਫ ਅਲੀ ਖ਼ਾਨ ਦੀ ਲਵ ਸਟੋਰੀ 

ਕਰੀਨਾ ਕਪੂਰ ਅਤੇ ਸੈਫ ਅਲੀ ਖ਼ਾਨ ਦੀ ਲਵ ਸਟੋਰੀ ਇੱਕ ਫ਼ਿਲਮ ਦੇ ਸੈੱਟ ‘ਤੇ ਹੋਈ ਸੀ । ਜਿਸ ਤੋਂ ਬਾਅਦ ਕਈ ਸਾਲਾਂ ਤੱਕ ਇਸ ਜੋੜੀ ਨੇ ਇੱਕ ਦੂਜੇ ਨੂੰ ਡੇਟ ਕੀਤਾ ਅਤੇ ਬਾਅਦ ‘ਚ ਇੱਕ ਸਾਦੇ ਸਮਾਰੋਹ ਦੇ ਦੌਰਾਨ ਦੋਨਾਂ ਨੇ ਵਿਆਹ ਕਰਵਾ ਲਿਆ ਸੀ । ਇਸ ਤੋਂ ਪਹਿਲਾਂ ਸੈਫ ਅਲੀ ਖ਼ਾਨ ਅੰਮ੍ਰਿਤਾ ਸਿੰਘ ਦੇ ਨਾਲ ਵਿਆਹੇ ਹੋਏ ਸਨ । ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਹਨ ।

ਇਬ੍ਰਾਹੀਮ ਅਤੇ ਸਾਰਾ ਅਲੀ ਖ਼ਾਨ । ਜਦੋਂਕਿ ਕਰੀਨਾ ਕਪੂਰ ਤੋਂ ਉਨ੍ਹਾਂ ਦੇ ਦੋ ਬੇਟੇ ਹਨ । ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ । ਜਿਸ ਦੇ ਨਾਲ ਅਕਸਰ ਕਰੀਨਾ ਕਪੂਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਸੈਫ਼ ਅਲੀ ਖ਼ਾਨ ਦੇ ਨਾਲ ਵਿਆਹ ਤੋਂ ਪਹਿਲਾਂ ਕਰੀਨਾ ਕਪੂਰ ਦਾ ਨਾਂਅ ਸ਼ਾਹਿਦ ਕਪੂਰ ਦੇ ਨਾਲ ਜੁੜਿਆ ਸੀ । ਪਰ ਕੁਝ ਸਮੇਂ ਬਾਅਦ ਅਦਾਕਾਰਾ ਕਰੀਨਾ ਦੇ ਨਾਲ ਸ਼ਾਹਿਦ ਦੀਆਂ ਦੂਰੀਆਂ ਵਧ ਗਈਆਂ ਅਤੇ ਦੋਵੇਂ ਇੱਕ ਦੂਜੇ ਤੋਂ ਵੱਖ ਹੋ ਗਏ । ਕਰੀਨਾ ਨੇ ਸੈਫ ਅਲੀ ਖ਼ਾਨ ਨੂੰ ਆਪਣਾ ਹਮਸਫ਼ਰ ਬਣਾਇਆ ਅਤੇ ਸ਼ਾਹਿਦ ਨੇ ਮੀਰਾ ਰਾਜਪੂਤ ਦੇ ਨਾਲ ਵਿਆਹ ਕਰਵਾ ਲਿਆ ।ਸ਼ਾਹਿਦ ਦੋ ਬੱਚਿਆਂ ਦੇ ਪਿਤਾ ਬਣ ਚੁੱਕੇ ਹਨ।

ਕਰੀਨਾ ਕਪੂਰ ਦਾ ਵਰਕ ਫ੍ਰੰਟ 

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਕਰੀਨਾ ਕਪੂਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਅਭਿਸ਼ੇਕ ਬੱਚਨ ਦੇ ਨਾਲ ਫ਼ਿਲਮ ਰਿਫਿਊਜੀ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਸੀ। ਜਿਸ ‘ਚ ਥ੍ਰੀ ਇਡੀਅਟਸ, ਜਬ ਵੀ ਮੈਟ ਸਣੇ ਕਈ ਹਿੱਟ ਫ਼ਿਲਮਾਂ ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ‘ਚ ਸ਼ਾਮਿਲ ਹਨ ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network