ਅਦਾਕਾਰਾ ਕ੍ਰਿਸ਼ਮਾ ਕਪੂਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅਦਾਕਾਰਾ ਕਰਿਸ਼ਮਾ ਕਪੂਰ ਗੁਰੂ ਨਗਰੀ ਅੰਮਿਤਸਰ ‘ਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੀ ।ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਸਾਥੀ ਵੀ ਮੌਜੂਦ ਸਨ।
ਅਦਾਕਾਰਾ ਕ੍ਰਿਸ਼ਮਾ ਕਪੂਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅੰਮਿਤਸਰ ‘ਚ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ (Karisma Kapoor) ਗੁਰੂ ਨਗਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿੱਚ ਨਤਮਸਤਕ ਹੋਣ ਦੇ ਲਈ ਪੁੱਜੀ ।ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਸਾਥੀ ਵੀ ਮੌਜੂਦ ਸਨ।ਇਸ ਮੌਕੇ ਅਦਾਕਾਰਾ ਨੇ ਜਿੱਥੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਦਾ ਆਨੰਦ ਮਾਣਿਆ ।
ਹੋਰ ਪੜ੍ਹੋ : ਕਮਲ ਖੰਗੂੜਾ ਪਿੰਡ ‘ਚ ਘੁੰਮਦੀ ਹੋਈ ਨਜ਼ਰ ਆਈ, ਹਿਰਨ ਨੂੰ ਰੋਟੀ ਖਵਾਉਂਦੀ ਦਿਖੀ ਅਦਾਕਾਰਾ
ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕ੍ਰਿਸ਼ਮਾ ਕਪੂਰ ਨੇ ਕਿਹਾ ਕਿ ‘ਗੁਰੂ ਘਰ ਵਿੱਚ ਮੈਂ ਦੂਸਰੀ ਵਾਰ ਮੱਥਾ ਟੇਕਣ ਦੇ ਲਈ ਆਈ ਹਾਂ।ਉਹਨਾਂ ਕਿਹਾ ਕਿ ਇੱਥੇ ਆ ਕੇ ਜੋ ਮਨ ਨੂੰ ਸਕੂਨ ਮਿਲਦਾ ਹੈ ਹੋਰ ਦੁਨੀਆਂ ਵਿੱਚ ਕਿਤੇ ਨਹੀਂ ਮਿਲਦਾ ਇਹ ਜਗ੍ਹਾ ਸ਼ਾਂਤੀ ਤੇ ਭਾਈਚਾਰਕ ਦੀ ਪ੍ਰਤੀਕ ਹੈ’।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(7)_b60ab2df6547cef09a798fe0a8926320_1280X720.webp)
ਅਦਾਕਾਰਾ ਨੇ ਅੱਗੇ ਕਿਹਾ ਕਿ ਵਾਹਿਗੁਰੂ ਜੀ ਦੇ ਅਸ਼ੀਰਵਾਦ ਨਾਲ ਮੈਨੂੰ ਦੁਬਾਰਾ ਇੱਥੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋ ਦ ਹੋਪ ਇਨੀਸ਼ੀਏਟਿਵ ਪ੍ਰੋਗਰਾਮ ਨੂੰ ਬਹੁਤ ਵਧੀਆ ਰਿਸਪਾਂਸ ਮਿਲ਼ਿਆ ਹੈ। ਉਹਨਾਂ ਵੱਲੋਂ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਲਈ ਇਹ ਬਹੁਤ ਹੀ ਵਧੀਆ ਪੰਜਾਬ ਪੁਲਿਸ ਦਾ ਉਪਰਾਲਾ ਹੈ।
ਕ੍ਰਿਸ਼ਮਾ ਕਪੂਰ ਦਾ ਵਰਕ ਫ੍ਰੰਟ
ਕ੍ਰਿਸ਼ਮਾ ਕਪੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਰਾਜਾ ਹਿੰਦੁਸਤਾਨੀ, ਦਿਲ ਤੋ ਪਾਗਲ, ਹੀਰੋ ਨੰਬਰ ਵਨ,ਰਾਜਾ ਬਾਬੂ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਪਰ ਵਿਆਹ ਤੋਂ ਬਾਅਦ ਅਦਾਕਾਰਾ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਸੀ । ਉਨ੍ਹਾਂ ਦੇ ਦੋ ਬੱਚੇ ਹਨ, ਪਰ ਅਦਾਕਾਰਾ ਦਾ ਵਿਆਹ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ ਅਤੇ ਹੁਣ ਉਹ ਆਪਣੇ ਪਤੀ ਤੋਂ ਵੱਖ ਹੋ ਕੇ ਬੱਚਿਆਂ ਦੇ ਨਾਲ ਕਈ ਸਾਲਾਂ ਤੋਂ ਇੱਕਲੀ ਜੀਵਨ ਬਿਤਾ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
