ਮੀਕਾ ਸਿੰਘ ਆਪਣੇ ਫਾਰਮ ਹਾਊਸ ‘ਤੇ ਪਾਲਤੂ ਜਾਨਵਰਾਂ ਦੇ ਨਾਲ ਸਮਾਂ ਬਿਤਾਉਂਦੇ ਆਏ ਨਜ਼ਰ, ਵੇਖੋ ਵੀਡੀਓ
ਮੀਕਾ ਸਿੰਘ (Mika Singh) ਆਪਣੇ ਫਾਰਮ ਹਾਊਸ ਤੋਂ ਅਕਸਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਫਾਰਮ ਹਾਊਸ ਤੋਂ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕ ਆਪਣੇ ਫਾਰਮ ਹਾਊਸ ‘ਤੇ ਪਾਲੇ ਗਏ ਪਾਲਤੂ ਜਾਨਵਰਾਂ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਜਗ੍ਹਾ ‘ਤੇ ਮੀਕਾ ਸਿੰਘ ਆਪਣੀ ਗਾਂ ਨੂੰ ਚਾਰਾ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ ।ਜਦੋਂਕਿ ਇੱਕ ਹੋਰ ਵੀਡੀਓ ‘ਚ ਉਹ ਆਪਣੇ ਪਾਲਤੂ ਘੋੜੇ ਨੂੰ ਕੁਝ ਖੁਆ ਰਹੇ ਹਨ ।
ਹੋਰ ਪੜ੍ਹੋ : ਕੈਂਸਰ ਦੇ ਨਾਲ ਜੂਝ ਰਹੀ ਹਿਨਾ ਖ਼ਾਨ ਨੇ ਸਾਂਝਾ ਕੀਤਾ ਨਵਾਂ ਵੀਡੀਓ, ਕਿਹਾ ‘ਮੈਂਟਲੀ ਮਜ਼ਬੂਤ ਹੋਣਾ ਬਹੁਤ ਜ਼ਰੂਰੀ’
ਇੱਕ ਹੋਰ ਦ੍ਰਿਸ਼ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਆਪਣੇ ਪਾਲਤੂ ਕੁੱਤੇ ਨੂੰ ਨਹਾਉਂਦੇ ਹੋਏ ਦਿਖਾਈ ਦੇ ਰਹੇ ਹਨ । ਗਾਇਕ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਮੀਕਾ ਸਿੰਘ ਦਾ ਵਰਕ ਫ੍ਰੰਟ
ਮੀਕਾ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਜਿੱਥੇ ਕਈ ਪੰਜਾਬੀ ਗੀਤ ਗਾਏ ਹਨ, ਉੱਥੇ ਹੀ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗੀਤਾਂ ਦੇ ਨਾਲ ਨਵਾਜ਼ਿਆ ਹੈ।ਮੀਕਾ ਸਿੰਘ ਆਪਣੀ ਦਰਿਆਦਿਲੀ ਦੇ ਲਈ ਵੀ ਜਾਣੇ ਜਾਂਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਕੋ-ਸਿੰਗਰ ਨੂੰ ਕਰੋੜਾਂ ਰੁਪਏ ਦੀ ਕਾਰ ਗਿਫਟ ਕੀਤੀ ਸੀ।
- PTC PUNJABI