ਵਿੱਕੀ ਕੌਸ਼ਲ ਦੇ ਜਨਮ ਦਿਨ ‘ਤੇ ਪਤਨੀ ਕੈਟਰੀਨਾ ਕੈਫ ਨੇ ਕੀਤਾ ਪਿਆਰ ਦਾ ਇਜ਼ਹਾਰ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਕੈਟਰੀਨਾ ਕੈਫ ਨੇ ਵਿੱਕੀ ਕੌਸ਼ਲ ਦੇ ਜਨਮ ਦਿਨ ‘ਤੇ ਉਨ੍ਹਾਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ।

Reported by: PTC Punjabi Desk | Edited by: Shaminder  |  May 17th 2024 12:11 PM |  Updated: May 17th 2024 12:11 PM

ਵਿੱਕੀ ਕੌਸ਼ਲ ਦੇ ਜਨਮ ਦਿਨ ‘ਤੇ ਪਤਨੀ ਕੈਟਰੀਨਾ ਕੈਫ ਨੇ ਕੀਤਾ ਪਿਆਰ ਦਾ ਇਜ਼ਹਾਰ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਵਿੱਕੀ ਕੌਸ਼ਲ (Vicky Kaushal) ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਕੈਫ ਨੇ ਵਿੱਕੀ ਕੌਸ਼ਲ ਦੇ ਜਨਮ ਦਿਨ ‘ਤੇ ਉਨ੍ਹਾਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਸ਼ੋਅ ਦੇ ਦੌਰਾਨ ਕਿਹਾ ‘ਜੇ ਪੰਜਾਬੀ, ਪੰਜਾਬੀ ਦੀਆਂ ਲੱਤਾਂ ਨਾ ਖਿੱਚਣ ਤਾਂ ਦੁਨੀਆ ਦੀ ਹਰ ਸਟੇਜ ‘ਤੇ ਹੋਵੇ ਪੰਜਾਬੀ ਬੋਲੀ’

ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਦੀ ਲਵ ਸਟੋਰੀ 

ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਦੀ ਲਵ ਸਟੋਰੀ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਸੀ । ਪਰ ਦੋਨਾਂ ਨੇ ਕਦੇ ਵੀ ਖੁੱਲ੍ਹ ਕੇ ਇਸ ਬਾਰੇ ਗੱਲਬਾਤ ਨਹੀਂ ਸੀ ਕੀਤੀ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਵਾ ਲਿਆ ਸੀ । ਇਸ ਤੋਂ ਪਹਿਲਾਂ ਕੈਟਰੀਨਾ ਕੈਫ ਰਣਬੀਰ ਕਪੂਰ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ ।

ਇਸ ਤੋਂ ਇਲਾਵਾ ਸਲਮਾਨ ਖ਼ਾਨ ਦੇ ਨਾਲ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਕੈਟਰੀਨਾ ਕੈਫ ਪਿਛਲੇ ਲੰਮੇ ਸਮੇਂ ਤੋਂ ਬਾਲੀਵੁੱਡ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਆ ਰਹੀ ਹੈ। ਵਿੱਕੀ ਕੌਸ਼ਲ ਨੇ ਵੀ ਉੜੀ ਦਾ ਸਰਜੀਕਲ ਸਟ੍ਰਾਈਕ ਅਤੇ ਊਧਮ ਸਿੰਘ ਵਰਗੀਆਂ ਬਿਹਤਰੀਨ ਫ਼ਿਲਮਾਂ ਕੀਤੀਆਂ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network