ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪਰੀਣੀਤੀ ਚੋਪੜਾ ਤੇ ਰਾਘਵ ਚੱਢਾ, ਕਪਲ ਦੀਆਂ ਤਸਵੀਰਾਂ ਹੋਇਆਂ ਵਾਇਰਲ

ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਤੇ ਰਾਘਵ ਚੱਢਾ ਆਪਣੇ ਰਿਲੇਸ਼ਨਸ਼ਿਪ ਨੂੰ ਲੈ ਕੇ ਸੁਰਖੀਆਂ 'ਚ ਹਨ। ਬੀਤੇ ਦਿਨੀਂ ਇਸ ਜੋੜੇ ਨੇ ਸਗਾਈ ਕੀਤੀ ਹੈ ਤੇ ਜਲਦ ਹੀ ਵਿਆਹ ਬੰਧਨ 'ਚ ਬੱਝਣ ਵਾਲੇ ਹਨ। ਹਾਲ ਹੀ 'ਚ ਪਰੀਣੀਤੀ ਚੋਪੜਾ ਤੇ ਰਾਘਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਇਸ ਜੋੜੀ ਦੀਆਂ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ।

Written by  Pushp Raj   |  July 01st 2023 12:43 PM  |  Updated: July 01st 2023 12:43 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪਰੀਣੀਤੀ ਚੋਪੜਾ ਤੇ ਰਾਘਵ ਚੱਢਾ, ਕਪਲ ਦੀਆਂ ਤਸਵੀਰਾਂ ਹੋਇਆਂ ਵਾਇਰਲ

Parineeti Chopra and Raghav Chadha at Golden Temple: ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਤੇ ਰਾਘਵ ਚੱਢਾ ਆਪਣੇ ਰਿਲੇਸ਼ਨਸ਼ਿਪ ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਪਰੀਣੀਤੀ ਚੋਪੜਾ ਤੇ ਰਾਘਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਇਸ ਜੋੜੀ ਦੀਆਂ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। 

ਰਾਘਵ ਚੱਢਾ ਆਪਣੀ ਮੰਗੇਤਰ ਅਭਿਨੇਤਰੀ ਪਰਿਣੀਤੀ ਚੋਪੜਾ ਨਾਲ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। 

ਇਸ ਦੌਰਾਨ ਪਰਿਣੀਤੀ ਦੇ ਸਾਦਗੀ ਭਰੇ ਅੰਦਾਜ਼ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋ ਕਿ ਸਾਧਾਰਨ ਜਿਹੇ ਸੂਟ ਵਾਲੇ ਪਹਿਰਾਵੇ ਵਿੱਚ ਪਰੀ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸਦੇ ਨਾਲ ਹੀ ਰਾਘਵ ਨੇ ਕੁੜਤਾ ਪਜਾਮਾ ਅਤੇ ਜੈਕੇਟ ਪਾਈ ਹੋਈ ਹੈ।

 ਦੱਸ ਦੇਈਏ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ 13 ਮਈ ਨੂੰ ਕਪੂਰਥਲਾ, ਦਿੱਲੀ 'ਚ ਹੋਈ। ਉਦੋਂ ਤੋਂ ਪਰਿਣੀਤੀ ਦੇ ਲੱਖਾਂ ਪ੍ਰਸ਼ੰਸਕ ਉਸ ਦੇ ਵਿਆਹ ਦੀ ਉਡੀਕ ਕਰ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਕਾਰਾ ਆਪਣੇ ਵਿਆਹ ਦੀ ਤਰੀਕ ਦਾ ਐਲਾਨ ਕਦੋਂ ਕਰਦੀ ਹੈ।

ਹੋਰ ਪੜ੍ਹੋ: ਦੁਖਦ ਖ਼ਬਰ : ਪੰਜਾਬੀ ਗਾਇਕ ਰਣਜੀਤ ਸਿੰਘ ਦਾ ਹੋਇਆ ਦਿਹਾਂਤ, ਰਿਸ਼ਤੇਦਾਰਾਂ ਨਾਲ ਝਗੜਾ ਹੋਣ ਮਗਰੋਂ ਗਾਇਕ ਨੇ ਕੀਤੀ ਖ਼ੁਦਕੁਸ਼ੀ

ਵਰਕ ਫਰੰਟ ਦੀ ਗੱਲ ਕਰੀਏ ਤਾਂ ਪਰਿਣੀਤੀ ਜਲਦ ਹੀ ਜਸਵੰਤ ਸਿੰਘ ਗਿੱਲ ਦੀ ਬਾਇਓਪਿਕ 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਜਸਵੰਤ ਅਕਸ਼ੇ ਕੁਮਾਰ ਦੇ ਕਿਰਦਾਰ 'ਚ ਨਜ਼ਰ ਆਉਣਗੇ। ਹਾਲਾਂਕਿ ਫਿਲਮ ਦੇ ਟਾਈਟਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਵਿੱਚ ਨਜ਼ਰ ਆਵੇਗੀ। ਇਹ ਪੰਜਾਬੀ ਗਾਇਕ ਦੀ ਬਾਇਓਪਿਕ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network