ਪ੍ਰੀਤੀ ਜ਼ਿੰਟਾ ਆਪਣੇ ਜੱਦੀ ਪਿੰਡ ‘ਚ ਪਸ਼ੂਆਂ ਨੂੰ ਚਾਰਾ ਪਾਉਂਦੀ ਆਈ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਅਦਾਕਾਰਾ ਦਾ ਦੇਸੀ ਅੰਦਾਜ਼

ਹੁਣ ਪ੍ਰੀਤੀ ਜ਼ਿੰਟਾ ਨੇ ਆਪਣੇ ਪਿੰਡ ਤੋਂ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਜੱਦੀ ਪਿੰਡ ‘ਚ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ ।ਇਸ ਦੇ ਨਾਲ ਹੀ ਅਦਾਕਾਰਾ ਪਸ਼ੂਆਂ ਨੂੰ ਚਾਰਾ ਪਾਉਂਦੀ ਹੋਈ ਵੀ ਦਿਖਾਈ ਦੇ ਰਹੀ ਹੈ ।

Written by  Shaminder   |  May 17th 2023 03:47 PM  |  Updated: May 17th 2023 03:47 PM

ਪ੍ਰੀਤੀ ਜ਼ਿੰਟਾ ਆਪਣੇ ਜੱਦੀ ਪਿੰਡ ‘ਚ ਪਸ਼ੂਆਂ ਨੂੰ ਚਾਰਾ ਪਾਉਂਦੀ ਆਈ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਅਦਾਕਾਰਾ ਦਾ ਦੇਸੀ ਅੰਦਾਜ਼

ਪ੍ਰੀਤੀ ਜ਼ਿੰਟਾ (Preity Zinta) ਇਨ੍ਹੀਂ ਦਿਨੀਂ ਆਪਣੇ ਜੱਦੀ ਪਿੰਡ ਪਹੁੰਚੀ ਹੋਈ ਹੈ । ਜਿੱਥੋਂ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਂਝੀਆਂ ਕਰ ਰਹੀ ਹੈ । ਹੁਣ ਅਦਾਕਾਰਾ ਨੇ ਆਪਣੇ ਪਿੰਡ ਤੋਂ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਜੱਦੀ ਪਿੰਡ ‘ਚ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ ।ਇਸ ਦੇ ਨਾਲ ਹੀ ਅਦਾਕਾਰਾ ਪਸ਼ੂਆਂ ਨੂੰ ਚਾਰਾ ਪਾਉਂਦੀ ਹੋਈ ਵੀ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਰਾਖੀ ਸਾਵੰਤ ਨੂੰ ਆਦਿਲ ਤੋਂ ਜਾਨ ਦਾ ਖਤਰਾ, ਕਿਹਾ ‘ਮੈਨੂੰ ਜਾਨੋਂ ਮਾਰਨ ਦੀ ਕਰ ਰਿਹਾ ਸਾਜ਼ਿਸ਼’

ਅਦਾਕਾਰਾ ਦਾ ਇਹ ਦੇਸੀ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।  ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰੀਤੀ ਆਪਣੇ ਘਰ ‘ਚ ਵੱਖ ਵੱਖ ਪਕਵਾਨ ਬਣਾ ਰਹੀ ਹੈ । ਇਸ ਵੀਡੀਓ ‘ਚ ਉਸ ਦੇ ਬੱਚੇ ਵੀ ਨਜ਼ਰ ਆ ਰਹੇ ਹਨ ਅਤੇ ਇੱਕ ਜਗ੍ਹਾ ‘ਤੇ ਉਹ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਦਿਖਾਈ ਦੇ ਰਹੀ ਹੈ ।ਸੋਸ਼ਲ ਮੀਡੀਆ ‘ਤੇ ਉਸ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ ।

 

ਪ੍ਰੀਤੀ ਜ਼ਿੰਟਾ ਨੇ ਬੀਤੇ ਦਿਨੀਂ ਵੀ ਸਾਂਝੀਆਂ ਕੀਤੀਆਂ ਸਨ ਤਸਵੀਰਾਂ 

ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਬੀਤੇ ਦਿਨੀਂ ਵੀ ਆਪਣੇ ਪਿੰਡ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ।ਜਿਸ ‘ਚ ਅਦਾਕਾਰਾ ਮੰਦਰ ‘ਚ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਦੇ ਨਾਲ ਦਿਖਾਈ ਦਿੱਤੀ ਸੀ ।ਜਿੱਥੇ ਆਪਣੇ ਬੱਚਿਆਂ ਦਾ ਉਸ ਨੇ ਮੁੰਡਨ ਸੰਸਕਾਰ ਵੀ ਕਰਵਾਇਆ ਸੀ ।

ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਵੀਰ ਜ਼ਾਰਾ, ਕੋਈ ਮਿਲ ਗਿਆ, ਦਿਲ ਹੈ ਤੁਮ੍ਹਾਰਾ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵਿਦੇਸ਼ੀ ਮੂਲ ਦੇ ਗੁਡਇਨਫ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਤੋਂ ਅਦਾਕਾਰਾ ਦੇ ਜੁੜਵਾ ਬੱਚੇ ਹੋਏ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network