ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਆਪਣੇ ਪਰਿਵਾਰ ਦੇ ਨਾਲ ਸਿੱਧੀ ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਆਪਣੇ ਪਤੀ ਦੇ ਨਾਲ ਸਿੱਧੀ ਵਿਨਾਇਕ ਮੰਦਰ ‘ਚ ਮੱਥਾ ਟੇਕਿਆ ਅਤੇ ਭਗਵਾਨ ਦਾ ਆਸ਼ੀਰਵਾਦ ਲਿਆ ।

Reported by: PTC Punjabi Desk | Edited by: Shaminder  |  October 27th 2023 05:55 PM |  Updated: October 27th 2023 05:55 PM

ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਆਪਣੇ ਪਰਿਵਾਰ ਦੇ ਨਾਲ ਸਿੱਧੀ ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ (Shilpa Shetty)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਆਪਣੇ ਪਤੀ ਦੇ ਨਾਲ ਸਿੱਧੀ ਵਿਨਾਇਕ ਮੰਦਰ ‘ਚ ਮੱਥਾ ਟੇਕਿਆ ਅਤੇ ਭਗਵਾਨ ਦਾ ਆਸ਼ੀਰਵਾਦ ਲਿਆ ।ਇਸ ਮੌਕੇ ਦੋਵਾਂ ਦੀਆਂ ਮਾਂਵਾਂ ਵੀ ਨਜ਼ਰ ਆ ਰਹੀਆਂ ਹਨ । ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਹੋਰ ਵੀ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਨੂੰ ਕਾਰ ‘ਚ ਬਿਠਾਉਂਦੇ ਹੋਏ ਰਾਜ ਕੁੰਦਰਾ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ :  ਅਦਾਕਾਰਾ ਪੂਜਾ ਬੱਤਰਾ ਦਾ ਅੱਜ ਹੈ ਜਨਮਦਿਨ, ਪਤੀ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਇਸੇ ਦੌਰਾਨ ਰਾਜ ਕੁੰਦਰਾ ਸ਼ਿਲਪਾ ਦੇ ਨੱਕ ਤੋਂ ਕੁਝ ਸਾਫ ਕਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਨੱਕ ‘ਤੇ ਕੁਝ ਲੱਗਾ ਹੋਇਆ ਹੈ । ਇਸ ਵੀਡੀਓ ‘ਤੇ ਵੀ ਫੈਨਸ ਖੂਬ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । 

ਸ਼ਿਲਪਾ ਸ਼ੈੱਟੀ ਦਾ ਵਰਕ ਫ੍ਰੰਟ 

ਸ਼ਿਲਪਾ ਸ਼ੈੱਟੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਸੁੱਖੀ’ ਆਈ ਹੈ । ਇਸ ਤੋਂ ਇਲਾਵਾ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਵੀ ਫ਼ਿਲਮ ‘ਚ ਦਿਖਾਈ ਦਿੱਤੇ ਹਨ । ਇਹ ਫ਼ਿਲਮ ਉਨ੍ਹਾਂ ਦੀ ਜ਼ਿੰਦਗੀ ‘ਤੇ ਅਧਾਰਿਤ ਹੈ ।ਇਸ ਫ਼ਿਲਮ ‘ਚ ਰਾਜ ਕੁੰਦਰਾ ਦੇ ਵੱਲੋਂ ਅਸ਼ਲੀਲ ਕੰਟੈਂਟ ਬਨਾਉਣ ‘ਤੇ ਉਸ ਨੂੰ ਅੱਗੇ ਪਰੋਸਣ ਦੇ ਮਾਮਲੇ ‘ਚ ਹੋਈ ਜੇਲ੍ਹ ਦੇ ਬਾਰੇ ਖੁਲਾਸਾ ਕੀਤਾ ਗਿਆ ਹੈ ।  

- PTC PUNJABI


Popular Posts