ਸਰਜਰੀ ਤੋਂ ਬਾਅਦ ਹਸਪਤਾਲ ਤੋਂ ਸੈਫ ਅਲੀ ਹੋਏ ਡਿਸਚਾਰਜ, ਪਤਨੀ ਕਰੀਨਾ ਨਾਲ ਆਏ ਨਜ਼ਰ
ਸਰਜਰੀ ਤੋਂ ਬਾਅਦ ਹਸਪਤਾਲ ਤੋਂ ਸੈਫ ਅਲੀ ਹੋਏ ਡਿਸਚਾਰਜ, ਪਤਨੀ ਕਰੀਨਾ ਨਾਲ ਆਏ ਨਜ਼ਰ
ਸੈਫ ਅਲੀ ਖ਼ਾਨ (Saif Ali khan) ਬੀਤੇ ਦਿਨ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਸਨ । ਇਸ ਦੌਰਾਨ ਉਨ੍ਹਾਂ ਨੂੰ ਮੋਢੇ ਅਤੇ ਗੋਡੇ ‘ਤੇ ਸੱਟ ਲੱਗ ਗਈ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਅਤੇ ਹੁਣ ਅਦਾਕਾਰ ਨੂੰ ਹਸਪਤਾਲ (Discharge) ਚੋਂ ਛੁੱਟੀ ਮਿਲ ਗਈ ਹੈ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੀ ਪਤਨੀ ਕਰੀਨਾ ਕਪੂਰ ਦੇ ਨਾਲ ਨਜ਼ਰ ਆ ਰਹੇ ਹਨ ।
/ptc-punjabi/media/media_files/sabRmAKG51tiHWMzWeaF.jpg)
ਹੋਰ ਪੜ੍ਹੋ : ਫਿਨਾਲੇ ਤੋਂ ਪਹਿਲਾਂ ਬਿੱਗ ਬੌਸ ਦੇ ਘਰ ਤੋਂ ਬਾਹਰ ਹੋਏ ਵਿੱਕੀ ਜੈਨ
ਫ਼ਿਲਮ ਦੇਵਰਾ ਦੀ ਸ਼ੂਟਿੰਗ ਦੌਰਾਨ ਹੋਏ ਸੀ ਜ਼ਖਮੀ
ਸੈਫ ਅਲੀ ਖ਼ਾਨ ਫ਼ਿਲਮ ‘ਦੇਵਰਾ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਸਨ ਅਤੇ ਇਸੇ ਦੌਰਾਨ ਇੱਕ ਐਕਸ਼ਨ ਸੀਨ ਕਰਦੇ ਹੋਏ ਉਨ੍ਹਾਂ ਨੂੰ ਸੱਟ ਲੱਗ ਗਈ ।ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਅਦਾਕਾਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਨ੍ਹਾਂ ਦੇ ਮੋਢੇ ‘ਤੇ ਤੁਸੀਂ ਵੇਖ ਸਕਦੇ ਹੋi ਕ ਪੱਟੀ ਬੱਝੀ ਹੈ ਅਤੇ ਸਹਾਰਾ ਦੇਣ ਦੇ ਲਈ ਉਨ੍ਹਾਂ ਨੇ ਆਪਣੀ ਬਾਂਹ ਨੂੰ ਰੈਪ ਕੀਤਾ ਹੋਇਆ ਹੈ।ਸੈਫ ਅਲੀ ਖ਼ਾਨ ਨੇ ਫੈਨਸ ਦਾ ਧੰਨਵਾਦ ਵੀ ਕੀਤਾ ਅਤੇ ਆਪਣੀ ਸਿਹਤ ਬਾਰੇ ਵੀ ਅਪਡੇਟ ਦਿੰਦੇ ਹੋਏ ਕਿਹਾ ਕਿ ਉਹ ਹੁਣ ਠੀਕ ਹਨ।
ਸੈਫ ਅਲੀ ਖ਼ਾਨ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਸੈਫ ਅਲੀ ਖ਼ਾਨ ਜਲਦ ਹੀ ਸਾਊਥ ਫ਼ਿਲਮ ‘ਦੇਵਰਾ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੂਨੀਅਰ ਐੱਨਟੀਆਰ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਸੈਫ ਅਲੀ ਖ਼ਾਨ ਕਈ ਹਿੱਟ ਫ਼ਿਲਮਾਂ ਜਿਸ ‘ਚ ਲਵ ਆਜ ਕੱਲ੍ਹ, ਮੈਂ ਖਿਲਾੜੀ ਤੂੰ ਅਨਾੜੀ, ਕੌਕਟੇਲ, ਬਜ਼ਾਰ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।ਕਰੀਨਾ ਕਪੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵੀ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਥ੍ਰੀ ਇਡੀਅਟਸ, ਅਸ਼ੋਕਾ, ਤਲਾਸ਼, ਜਬ ਵੀ ਮੈਟ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।ਦੋਵਾਂ ਦੀ ਮੁਲਾਕਾਤ ਵੀ ਇੱਕ ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਹੋਈ ਸੀ । ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਦੋਵੇਂ ਅਕਸਰ ਇੱਕਠੇ ਸਮਾਂ ਬਿਤਾਉਂਦੇ ਨਜ਼ਰ ਆਉਂਦੇ ਸਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
