Salman Khan death threat : ਸਲਮਾਨ ਖ਼ਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ 16 ਸਾਲਾ ਲੜਕੇ ਨੂੰ ਕੀਤਾ ਗ੍ਰਿਫ਼ਤਾਰ

ਜਿੱਥੇ ਇੱਕ ਪਾਸੇ ਸਲਮਾਨ ਖ਼ਾਨ ਆਪਣੀ ਆਉਣ ਵਾਲੀ ਨਵੀਂ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੂੰ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹਾਲ ਹੀ 'ਚ ਇੱਕ ਵਿਅਕਤੀ ਨੇ ਸਲਮਾਨ ਨੂੰ 30 ਅਪ੍ਰੈਲ ਤੱਕ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ, ਹੁਣ ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

Written by  Pushp Raj   |  April 11th 2023 04:53 PM  |  Updated: April 11th 2023 04:53 PM

Salman Khan death threat : ਸਲਮਾਨ ਖ਼ਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ 16 ਸਾਲਾ ਲੜਕੇ ਨੂੰ ਕੀਤਾ ਗ੍ਰਿਫ਼ਤਾਰ

Salman Khan death threat : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਲਮਾਨ ਖ਼ਾਨ ਆਪਣੀ ਆਉਣ ਵਾਲੀ ਫ਼ਿਲਮ ਤੇ ਜਾਨੋ ਮਾਰਨ ਦੀਆਂ ਧਮਕੀਆਂ ਮਿਲਣ ਦੇ ਚੱਲਦੇ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਇਲਜ਼ਾਮ ਤਹਿਤ ਇੱਕ ਨਬਾਲਗ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। 

ਮੀਡੀਆ ਰਿਪੋਰਟਸ ਦੀ ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਇੱਕ 16 ਸਾਲਾ ਨਬਾਲਗ ਲੜਕੇ ਨੂੰ ਹਿਰਾਸਤ ਵਿੱਚ ਲਿਆ ਹੈ। ਨੌਜਵਾਨ ਨੇ ਕਥਿਤ ਤੌਰ 'ਤੇ ਪੁਲਿਸ ਕੰਟਰੋਲ ਰੂਮ 'ਤੇ ਫੋਨ ਕਰਕੇ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। 

ਉਕਤ ਮੁਲਜ਼ਮ ਨੇ ਫੋਨ ਕਾਲ 'ਤੇ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਉਹ ਸਲਮਾਨ ਖ਼ਾਨ ਨੂੰ 30 ਅਪ੍ਰੈਲ ਨੂੰ ਮਾਰ ਦੇਵੇਗਾ। ਇਹ ਫੋਨ ਸੋਮਵਾਰ ਨੂੰ ਮੁੰਬਈ ਪੁਲਿਸ ਦੇ ਮੁੱਖ ਕੰਟਰੋਲ ਰੂਮ ਨੂੰ ਆਇਆ ਸੀ।ਜਿਸ ਮਗਰੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਇੱਕ ਅਧਿਕਾਰੀ ਨੇ ਦੱਸਿਆ ਕਿ ਫੋਨ ਆਉਣ ਮਗਰੋਂ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਤਕਨੀਕੀ ਮਦਦ ਨਾਲ ਉਸ ਨੰਬਰ ਨੂੰ ਟਰੇਸ ਕਰ ਲਿਆ, ਜਿਸ ਤੋਂ ਕਾਲ ਕੀਤੀ ਗਈ ਸੀ। ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਮੁੰਬਈ ਤੋਂ 70 ਕਿਲੋਮੀਟਰ ਦੂਰ ਠਾਣੇ ਜ਼ਿਲ੍ਹੇ ਦੇ ਸ਼ਾਹਪੁਰ 'ਚ ਪਹੁੰਚੀ ਤਾਂ ਪਤਾ ਲੱਗਿਆ ਕਿ ਫੋਨ ਇੱਕ 16 ਸਾਲਾ ਲੜਕੇ ਨੇ ਕੀਤਾ ਸੀ।

ਲੜਕਾ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਕਤ ਮੁਲਜ਼ਮ ਦੇ ਖਿਲਾਫ ਅਗਲੀ ਕਾਨੂੰਨੀ ਕਾਰਵਾਈ ਲਈ ਉਸ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ। ਹਲਾਂਕਿ ਕਿ ਉਸ ਨਬਾਲਗ ਨੇ ਸਲਮਾਨ ਖ਼ਾਨ  ਨੂੰ ਜਾਨੋਂ ਮਾਰਨ ਦੀ  ਧਮਕੀ ਕਿਉਂ ਦਿੱਤੀ ਇਸ ਦਾ  ਉਦੇਸ਼ ਅਜੇ ਪਤਾ ਨਹੀਂ ਲੱਗ ਸਕਿਆ ਹੈ। 

ਹੋਰ ਪੜ੍ਹੋ: Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਪਤੀ ਅਭਿਸ਼ੇਕ ਬੱਚਨ ਤੇ ਭਾਂਣਜੀ ਨਵਯਾ 'ਤੇ ਗੁੱਸਾ ਕਰਦੀ ਨਜ਼ਰ ਆਈ ਐਸ਼ਵਰਿਆ ਰਾਏ, ਵੀਡੀਓ ਹੋਈ ਵਾਇਰਲ

ਦੱਸ ਦਈਏ ਕਿ ਮੁੰਬਈ ਪੁਲਿਸ ਨੇ ਪਿਛਲੇ ਮਹੀਨੇ ਸਲਮਾਨ ਖ਼ਾਨ ਨੂੰ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਸੀ। ਪੁਲਿਸ ਨੇ ਇਸ ਸਬੰਧ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network