ਸਲਮਾਨ ਖ਼ਾਨ ਦਾ ਬਿਆਨ ਆਇਆ ਸਾਹਮਣੇ, ਕਿਹਾ ‘ਮੈਨੂੰ ਮਾਰਨਾ ਚਾਹੁੰਦਾ ਹੈ ਲਾਰੈਂਸ ਬਿਸ਼ਨੋਈ, ਖਤਰੇ ‘ਚ ਹੈ ਮੇਰਾ ਪਰਿਵਾਰ’
ਸਲਮਾਨ ਖ਼ਾਨ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਆਪਣੇ ਗਲੈਕਸੀ ਅਪਾਰਟਮੈਂਟ ‘ਚ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਸੀ । ਸਵੇਰੇ ਕਰੀਬ 4:55 ‘ਤੇ ਗਾਰਡ ਨੇ ਪੂਰੀ ਘਟਨਾ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਸਲਮਾਨ ਖ਼ਾਨ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੈਨੂੰ ਤੇ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਸਲਮਾਨ ਖ਼ਾਨ ਦਾ ਬਿਆਨ ਆਇਆ ਸਾਹਮਣੇ, ਕਿਹਾ ‘ਮੈਨੂੰ ਮਾਰਨਾ ਚਾਹੁੰਦਾ ਹੈ ਲਾਰੈਂਸ ਬਿਸ਼ਨੋਈ, ਖਤਰੇ ‘ਚ ਹੈ ਮੇਰਾ ਪਰਿਵਾਰ’
ਸਲਮਾਨ ਖ਼ਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਚੌਦਾਂ ਅਪ੍ਰੈਲ ਦੀ ਸਵੇਰ ਨੂੰ ਗੋਲੀਆਂ ਚੱਲੀਆਂ ਸਨ । ਜਿਸ ਤੋਂ ਬਾਅਦ ਅਦਾਕਾਰ ਸਲਮਾਨ ਖ਼ਾਨ ਚਿੰਤਿਤ ਹੋ ਗਏ ਅਤੇ ਬਾਲੀਵੁੱਡ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਦੇ ਘਰ ਉਹਨਾਂ ਦਾ ਹਾਲ ਚਾਲ ਜਾਨਣ ਦੇ ਲਈ ਪੁੱਜੇ ਸਨ ।ਇਸ ਮਾਮਲੇ ‘ਚ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕਰ ਲਿਆ ਸੀ।ਹੁਣ ਇਸ ਮਾਮਲੇ ‘ਚ ਸਲਮਾਨ ਖ਼ਾਨ ਦੇ ਵੱਲੋਂ ਦਿੱਤਾ ਗਿਆ ਇੱਕ ਬਿਆਨ ਵੀ ਸਾਹਮਣੇ ਆ ਰਿਹਾ ਹੈ ।
ਹੋਰ ਪੜ੍ਹੋ : ਕਲਾਕਾਰ ਇੰਦਰ ਚਾਹਲ ਆਪਣੇ ਪਿੰਡ ‘ਚ ਗਊਂਆਂ ਦੀ ਧਾਰ ਕੱਢਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਜਿਸ ‘ਚ ਸਲਮਾਨ ਖ਼ਾਨ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਆਪਣੇ ਗਲੈਕਸੀ ਅਪਾਰਟਮੈਂਟ ‘ਚ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਸੀ । ਸਵੇਰੇ ਕਰੀਬ 4:55 ‘ਤੇ ਗਾਰਡ ਨੇ ਪੂਰੀ ਘਟਨਾ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਸਲਮਾਨ ਖ਼ਾਨ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੈਨੂੰ ਤੇ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮੇਰਾ ਮੰਨਣਾ ਹੈ ਕਿ ਇਹ ਲਾਰੈਂਸ ਬਿਸ਼ਨੋਈ ਗੈਂਗ ਹੈ ਜਿਸ ਨੇ ਮੇਰੀ ਬਾਲਕਨੀ ਤੇ ਗੋਲੀਬਾਰੀ ਕੀਤੀ ਹੈ।ਇਹ ਪਹਿਲੀ ਵਾਰੀ ਨਹੀਂ ਹੈ ਕਿ ਲਾਰੈਂਸ ਨੇ ਆਪਣੇ ਗੈਂਗ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ‘ਤੇ ਹਮਲਾ ਕੀਤਾ ਹੈ’।
ਸਲਮਾਨ ਖ਼ਾਨ ਨੂੰ ਲਾਰੈਂਸ ਨੇ ਦਿੱਤੀ ਧਮਕੀ
ਦੱਸ ਦਈਏ ਕਿ ਸਲਮਾਨ ਖ਼ਾਨ ਨੂੰ ਪਿਛਲੇ ਲੰਮੇ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਬਿਸ਼ਨੋਈ ਗੈਂਗ ਦੇ ਵੱਲੋਂ ਦਿੱਤੀਆਂ ਜਾ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਬੰਦਿਆਂ ਨੇ ਸਲਮਾਨ ਖ਼ਾਨ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ ।ਜਿਸ ਨੂੰ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਨਾਕਾਮ ਕਰ ਦਿੱਤਾ ਗਿਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
