ਸ਼ਹਿਨਾਜ਼ ਗਿੱਲ, ਐਲਵਿਸ਼ ਯਾਦਵ, ਸੋਨੂੰ ਸੂਦ ਤੇ ਜੈਕਲੀਨ ਫਰਨਾਂਡੀਜ਼ ਪਹੁੰਚੇ ਬਾਬਾ ਬਾਗੇਸ਼ਵਰ ਦੇ ਦਰਬਾਰ, ਵੀਡੀਓ ਹੋਈ ਵਾਇਰਲ

Reported by: PTC Punjabi Desk | Edited by: Pushp Raj  |  January 15th 2024 02:08 PM |  Updated: January 15th 2024 02:08 PM

ਸ਼ਹਿਨਾਜ਼ ਗਿੱਲ, ਐਲਵਿਸ਼ ਯਾਦਵ, ਸੋਨੂੰ ਸੂਦ ਤੇ ਜੈਕਲੀਨ ਫਰਨਾਂਡੀਜ਼ ਪਹੁੰਚੇ ਬਾਬਾ ਬਾਗੇਸ਼ਵਰ ਦੇ ਦਰਬਾਰ, ਵੀਡੀਓ ਹੋਈ ਵਾਇਰਲ

Bollywood Celebs meets with BaBa bageshwar: ਪਿਛਲੇ ਕੁਝ ਸਮੇਂ ਤੋਂ  ਦੇਸ਼- ਵਿਦੇਸ਼ 'ਚ ਮਸ਼ਹੂਰ ਬਾਬਾ ਬਾਗੇਸ਼ਵਰ ਯਾਨੀ ਕਿ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਲਈ ਕਈ ਵੱਡੀਆਂ ਹਸਤੀਆਂ ਦੇ ਨਾਲ-ਨਾਲ ਆਮ ਲੋਕ ਵੀ ਆਉਂਦੇ ਹਨ। ਹਾਲ ਹੀ 'ਚ, ਸ਼ਹਿਨਾਜ਼ ਗਿੱਲ, ਜੈਕਲੀਨ ਫਰਨਾਂਡੀਜ਼ ਅਤੇ ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵਿਸ਼ ਯਾਦਵ, ਸੋਨੂੰ ਸੂਦ ਸਣੇ ਕਈ ਬਾਲੀਵੁੱਡ ਸੈਲਬਸ ਨੇ ਬਾਬਾ ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨਾਲ ਮੁਲਾਕਾਤ ਕੀਤੀ। ਜਿਸ ਦੀ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ।  Bollywood Celebs meets with BaBa bageshwar 2

ਦੱਸ ਦਈਏ ਕਿ ਬੀਤੇ ਦਿਨੀਂ ਬਾਬਾ ਬਾਗੇਸ਼ਵਰ ਯਾਨੀ ਕਿ ਪੰਡਿਤ ਧੀਰੇਂਦਰ ਸ਼ਾਸਤਰੀ ਮੁੰਬਈ ਵਿਖੇ ਕਥਾ ਕਰਨ ਪਹੁੰਚੇ। ਇਸ ਮੌਕੇ ਕਈ ਬਾਲੀਵੁੱਡ ਸੈਲਬਸ ਵੀ ਬਾਬਾ ਬਾਗੇਸ਼ਵਰ ਦੇ ਦਰਬਾਰ ਵਿੱਚ ਹਾਜ਼ਰੀ ਲਗਾਉਣ ਪਹੁੰਚੇ। ਜਿਸ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। 

ਬਾਬਾ ਬਾਗੇਸ਼ਵਰ ਨਾਲ ਮੁਲਾਕਾਤ ਕਰਨ ਪਹੁੰਚੇ ਬਾਲੀਵੁੱਡ ਸਿਤਾਰੇ 

ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ (Sonu Sood) ਬਾਬਾ ਧੀਰੇਂਦਰ ਸ਼ਾਸਤਰੀ ਦੇ ਗਲੇ 'ਚ ਮਾਲਾ ਪਾ ਕੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਨਜ਼ਰ ਆ ਰਹੇ ਹਨ। ਸ਼ਹਿਨਾਜ਼ ਗਿੱਲ (Shehnaaz Gill) ਹਰੇ ਰੰਗ ਦਾ ਪੰਜਾਬੀ ਸੂਟ ਪਹਿਨੇ ਹੋਏ ਨਜ਼ਰ ਆ ਰਹੀ ਹੈ, ਜਦੋਂਕਿ ਦੂਜੇ ਪਾਸੇ ਜੈਕਲੀਨ ਨੇ ਗੁਲਾਬੀ ਰੰਗ ਦਾ ਸੂਟ ਪਾਇਆ ਹੋਇਆ ਹੈ। ਬਲੈਕ ਜੈਕੇਟ 'ਚ ਐਲਵਿਸ਼ ਯਾਦਵ ਵੀ ਨਜ਼ਰ ਆ ਰਹੇ ਹਨ। 

ਇਸ ਦੌਰਾਨ ਬਾਬਾ ਬਾਗੇਸ਼ਵਰ ਸਾਰੇ ਹੀ ਸੈਲਬਸ ਦੇ ਨਾਲ ਮੁਲਾਕਾਤ ਕਰਦੇ ਹੋਏ ਤੇ ਉਨ੍ਹਾਂ ਨਾਲ ਕਿਸੇ ਪ੍ਰੋਜੈਕਟ ਉੱਤੇ ਚਰਚਾ ਕਰਦੇ ਹੋਏ ਨਜ਼ਰ ਆਏ। ਇਸ ਮਗਰੋਂ ਬਾਬਾ ਬਾਗੇਸ਼ਵਰ ਤੇ ਸਾਰੇ ਸੈਲਬਸ ਨੇ ਇੱਕਠੇ ਤਸਵੀਰਾਂ ਵੀ ਖਿਚਵਾਈਆਂ। ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀਆਂ ਹਨ। 

 

ਹੋਰ ਪੜ੍ਹੋ: ਮਸ਼ਹੂਰ ਸ਼ਾਇਰ ਮੁਨਵਰ ਰਾਣਾ ਦਾ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਵੇਖ ਚੁੱਕੇ ਹਨ। ਸੋਸ਼ਲ ਮੀਡੀਆ ਯੂਜ਼ਰਸ ਇਸ ਵੀਡੀਓ ਉੱਤੇ ਆਪੋ ਆਪਣੀ ਪ੍ਰਤੀਕਿਰਿਾ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਬਾਬਾ ਕੀ ਜੈ ਹੋ, ਇਹ ਦੇਖ ਕੇ ਖੁਸ਼ੀ ਹੋਈ ਕਿ ਹਰ ਕੋਈ ਪੂਜਾ 'ਤੇ ਧਿਆਨ ਦੇ ਰਿਹਾ ਹੈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਬਾਬਾ ਨੇ ਆਸ਼ੀਰਵਾਦ ਦੇ ਕੇ ਤੁਹਾਡੇ ਸਾਰਿਆਂ ਦੀ ਜ਼ਿੰਦਗੀ ਬਣਾਈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਬਾਬਾ ਨੂੰ ਆਪਣੀ ਇਮੇਜ ਸੁਧਾਰਨ ਲਈ ਇਸਤੇਮਾਲ ਕੀਤਾ ਜਾ ਰਿਹਾ ਗਿਆ ਹੈ।' ਜਿੱਥੇ ਇਹ ਵੀਡੀਓ ਕਈ ਲੋਕਾਂ ਦਾ ਦਿਲ ਜਿੱਤ ਰਹੀ ਹੈ, ਉੱਤੇ ਹੀ ਕੁਝ ਲੋਕਾਂ ਨੂੰ ਇਹ ਵੀਡੀਓ ਪਸੰਦ ਨਹੀਂ ਆ ਰਹੀ ਹੈ ਤੇ ਕੁਝ ਲੋਕ ਇਸ 'ਤੇ ਨੈਗੇਟਿਵ ਕਮੈਂਟ ਵੀ ਕਰ ਰਹੇ ਹਨ। 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network