ਡਰ ਨੂੰ ਪਿੱਛੇ ਛੱਡ ਜ਼ਿਪ ਲਾਇਨਿੰਗ ਰਾਈਡ ਦਾ ਆਨੰਦ ਮਾਣਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਅਦਾਕਾਰਾ ਤੇ ਬਿੱਗ ਬੌਸ ਫੇਮ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਇਨ੍ਹੀਂ ਦਿਨੀਂ ਸ਼ਹਿਨਾਜ਼ ਗਿੱਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।

Written by  Pushp Raj   |  June 07th 2024 05:02 PM  |  Updated: June 07th 2024 05:02 PM

ਡਰ ਨੂੰ ਪਿੱਛੇ ਛੱਡ ਜ਼ਿਪ ਲਾਇਨਿੰਗ ਰਾਈਡ ਦਾ ਆਨੰਦ ਮਾਣਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਵੇਖੋ ਵੀਡੀਓ

Shehnaaz Gill Enjoying adventure activities :  ਮਸ਼ਹੂਰ ਪੰਜਾਬੀ ਅਦਾਕਾਰਾ ਤੇ ਬਿੱਗ ਬੌਸ ਫੇਮ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨ ਸੁਰਖੀਆਂ  ਵਿੱਚ ਰਹਿੰਦੀ ਹੈ। ਇਨ੍ਹੀਂ ਦਿਨੀਂ ਸ਼ਹਿਨਾਜ਼ ਗਿੱਲ  ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।

ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਮਾਰਸ਼ੀਅਸ ਵਿੱਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਹਨ। 

ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੀਂ ਵੀਡੀਓ ਸ਼ੇਅਰ ਕੀਤੀ ਹੈ। । ਅਦਾਕਾਰਾ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ' my first time…… crazy ride 🏔️😘❤️.'

ਇਸ ਵੀਡੀਓ ਦੇ ਵਿੱਚ ਤੁਸੀਂ ਸ਼ਹਿਨਾਜ਼ ਗਿੱਲ ਨੂੰ ਪਹਾੜਾਂ ਉੱਤੇ ਕੀਤੀ ਜਾਣ ਵਾਲੀ ਐਡਵੈਂਚਰਸ ਐਕਟੀਵਿਟੀ ਕਰਦੇ ਹੋਏ ਵੇਖ ਸਕਦੇ ਹੋ। ਸ਼ਹਿਨਾਜ਼ ਗਿੱਲ ਪਹਿਲਾਂ ਤਾਂ ਕੁਝ ਸਕਿੰਟਾਂ ਲਈ ਡਰ ਜਾਂਦੀ ਹੈ ਤੇ ਜ਼ੋਰ ਨਾਲ ਚੀਕਦੀ ਹੈ ਹਾਏ ਮੰਮੀ ਇਸ ਮਗਰੋਂ ਉਹ ਹਿੰਮਤ ਜੁਟਾ ਕੇ  ਜ਼ਿਪ ਲਾਇਨਿੰਗ ਰਾਈਡ ਦਾ ਆਨੰਦ ਮਾਣਦੀ ਹੋਈ ਤੇ ਹਵਾ ਵਿੱਚ ਲੱਟਕਦੀ ਹੋਈ ਨਜ਼ਰ ਆਉਂਦੀ ਹੈ ਤੇ ਉਹ ਕੁਦਰਤੀ ਨਜ਼ਾਰੀਆਂ ਦਾ ਆਨੰਦ ਮਾਣਦੇ ਹੋਏ ਨਜ਼ਰ ਆ ਰਹੀ ਹੈ। 

ਹੋਰ ਪੜ੍ਹੋ : ਹਸਪਤਾਲ ਤੋਂ ਨਵ-ਜਨਮੀ ਧੀ ਨੂੰ ਘਰ ਲੈ ਕੇ ਪਹੁੰਚੇ ਵਰੁਣ ਧਵਨ ਤੇ ਨਤਾਸ਼ਾ, ਵਾਇਰਲ ਹੋਈਆਂ ਤਸਵੀਰ

ਦੱਸ ਦਈਏ ਕਿ ਬਿੱਗ ਬੌਸ 13 ਵਿੱਚ ਹਿੱਸਾ ਲੈਣ ਮਗਰੋਂ ਅਦਾਕਾਰਾ ਨੇ ਪਾਲੀਵੁੱਡ ਤੋਂ ਬਾਲੀਵੁੱਡ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਸ਼ਹਿਨਾਜ਼ ਗਿੱਲ ਨੇ ਬਿੱਗ ਬੌਸ ਵਿੱਚ ਵੀ ਮਰਹੂਮ ਟੀਵੀ ਅਦਾਕਾਰ ਸਿਧਾਰਥ ਸ਼ੁਕਲਾ ਦੇ ਨਾਲ ਆਪਣੀ ਦੋਸਤੀ ਤੇ ਆਪਣੇ ਚੁੱਲਬੁਲੇ ਅੰਦਾਜ਼ ਨੂੰ ਲੈ ਕੇ ਸੁਰਖੀਆਂ ਵਿੱਚ ਆਈ। ਵੱਡੀ ਗਿਣਤੀ ਵਿੱਚ ਫੈਨਜ਼ ਸ਼ਹਿਨਾਜ਼ ਨੂੰ ਕਾਫੀ ਪਸੰਦ ਕਰਦੇ ਹਨ ਤੇ ਉਸ ਦੀ ਵੀਡੀਓ ਨੂੰ ਵੀ ਕਾਫੀ ਪਸੰਦ ਕਰ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network