Shehnaaz Gill: ਭਗਵਾਨ ਸ਼ਿਵ ਦੇ ਦਰਸ਼ਨਾਂ ਲਈ ਬਦਰੀਨਾਥ ਪਹੁੰਚੀ ਸ਼ਹਿਨਾਜ਼ ਗਿੱਲ, ਭਗਤੀ ਦੇ ਰੰਗ 'ਚ ਰੰਗੀ ਹੋਈ ਨਜ਼ਰ ਆਈ ਅਦਾਕਾਰਾ

'ਬਿੱਗ ਬੌਸ 13' ਫੇਮ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ (Shehnaaz Gill) ਇਨ੍ਹੀਂ ਦਿਨੀਂ ਕੰਮ ਤੋਂ ਬਰੇਕ 'ਤੇ ਹੈ। ਉਹ ਉੱਤਰਾਖੰਡ ਵਿੱਚ ਹੈ ਅਤੇ ਕੁਦਰਤ ਦਾ ਬਹੁਤ ਨੇੜਿਓਂ ਆਨੰਦ ਲੈ ਰਹੀ ਹੈ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਭਗਵਾਨ ਸ਼ਿਵ ਦੇ ਦਰਸ਼ਨ ਕਰਨ ਬਦਰੀਨਾਥ ਥਾਮ ਪਹੁੰਚੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਦੇ ਨਾਲ ਰਾਘਵ ਜੁਆਲ ਵੀ ਨਜ਼ਰ ਆ ਰਹੇ ਹਨ।

Reported by: PTC Punjabi Desk | Edited by: Pushp Raj  |  November 14th 2023 04:15 PM |  Updated: November 14th 2023 04:15 PM

Shehnaaz Gill: ਭਗਵਾਨ ਸ਼ਿਵ ਦੇ ਦਰਸ਼ਨਾਂ ਲਈ ਬਦਰੀਨਾਥ ਪਹੁੰਚੀ ਸ਼ਹਿਨਾਜ਼ ਗਿੱਲ, ਭਗਤੀ ਦੇ ਰੰਗ 'ਚ ਰੰਗੀ ਹੋਈ ਨਜ਼ਰ ਆਈ ਅਦਾਕਾਰਾ

Shehnaaz Gill visits Badrinath Dham: 'ਬਿੱਗ ਬੌਸ 13' ਫੇਮ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ (Shehnaaz Gillਇਨ੍ਹੀਂ ਦਿਨੀਂ ਕੰਮ ਤੋਂ ਬਰੇਕ 'ਤੇ ਹੈ। ਉਹ ਉੱਤਰਾਖੰਡ ਵਿੱਚ ਹੈ ਅਤੇ ਕੁਦਰਤ ਦਾ ਬਹੁਤ ਨੇੜਿਓਂ ਆਨੰਦ ਲੈ ਰਹੀ ਹੈ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਭਗਵਾਨ ਸ਼ਿਵ ਦੇ ਦਰਸ਼ਨ ਕਰਨ ਬਦਰੀਨਾਥ ਥਾਮ ਪਹੁੰਚੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਦੇ ਨਾਲ ਰਾਘਵ ਜੁਆਲ ਵੀ ਨਜ਼ਰ ਆ ਰਹੇ ਹਨ। 

ਦੱਸ ਦਈਏ ਕਿ ਜਦੋਂ ਤੋਂ ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈਜਾਨ ਕਿਸੀ ਕੀ ਜਾਨ' ਵਿੱਚ ਕੰਮ ਕੀਤਾ ਹੈ ਉਦੋਂ ਤੋਂ ਹੀ ਸ਼ਹਿਨਾਜ਼ ਤੇ ਰਾਘਵ ਜੁਆਲ ਨਾਲ ਡੇਟਿੰਗ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਹਲਾਂਕਿ ਦੋਹਾਂ ਨੇ ਹਮੇਸ਼ਾ ਇਸ ਗੱਲ ਨੂੰ ਗ਼ਲਤ ਅਫਵਾਹ ਦੱਸਿਆ ਹੈ। 

ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਬਦਰੀਨਾਥ ਧਾਮ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਨ੍ਹਾਂ ਤਸਵੀਰਾਂ 'ਚ ਦੋਵੇਂ ਬਦਰੀਨਾਥ ਵਿੱਚ ਇਕੱਠੇ ਨਜ਼ਰ ਆਏ ਸਨ। ਜਿੱਥੇ ਦੋਵਾਂ ਨੇ ਇਕੱਠੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ।

ਸ਼ਹਿਨਾਜ਼ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ 'ਚ ਉਸ ਦਾ ਵਿਨਟਰ ਲੁੱਕ ਵੇਖਿਆ ਜਾ ਸਕਦਾ ਹੈ। ਉੱਥੇ ਇੰਨੀ ਠੰਡ ਹੈ ਕਿ ਸ਼ਹਿਨਾਜ਼ ਗਰਮ ਕੱਪੜਿਆਂ ਨਾਲ ਢੱਕੀ ਹੋਈ ਹੈ। ਫੈਨਜ਼ ਦਾ ਕਹਿਣਾ ਹੈ ਕਿ ਸਿਰ 'ਤੇ ਟੋਪੀ, ਗਲੇ 'ਚ ਮਫਲਰ ਅਤੇ ਨੀਲੇ ਰੰਗ ਦੀ ਜੈਕੇਟ ਪਹਿਨੀ ਸ਼ਹਿਨਾਜ਼ ਬਿਨਾਂ ਮੇਕਅੱਪ ਦੇ ਇਸ ਲੁੱਕ 'ਚ ਵੀ ਕਾਫੀ ਕਿਊਟ ਲੱਗ ਰਹੀ ਹੈ।

ਹੋਰ ਪੜ੍ਹੋ: Jaspinder Narula : ਮਸ਼ਹੂਰ ਪੰਜਾਬੀ ਗਾਇਕਾ ਜਸਪਿੰਦਰ ਨਰੂਲਾ ਦਾ ਅੱਜ ਹੈ ਜਨਮਦਿਨ, ਜਾਣੋ ਨਿੱਕੀ ਉਮਰੇ ਗਾਇਕੀ ਦੀ ਸ਼ੁਰੂਆਤ ਕਰਨ ਵਾਲੀ ਇਸ ਗਾਇਕਾ ਦੇ ਸੰਗੀਤਕ ਸਫਰ ਬਾਰੇ 

ਇਸ ਤੋਂ ਪਹਿਲਾਂ ਸ਼ਹਿਨਾਜ਼ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਉਹ ਉਤਰਾਖੰਡ 'ਚ ਛੁੱਟੀਆਂ ਦਾ ਆਨੰਦ ਲੈ ਰਹੀ ਹੈ। ਕਦੇ ਉਹ ਚੁੱਲ੍ਹੇ 'ਤੇ ਖਾਣਾ ਬਣਾਉਂਦੀ ਦਿਖਾਈ ਦਿੰਦੀ ਹੈ ਅਤੇ ਕਦੇ ਪਹਾੜੀ ਡਾਂਸ ਕਰਦੀ ਨਜ਼ਰ ਆਉਂਦੀ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network