ਸ਼ਿਲਪਾ ਸ਼ੈੱਟੀ ਮਨਾ ਰਹੀ ਵਿਆਹ ਦੀ 14ਵੀਂ ਵਰ੍ਹੇਗੰਢ, ਅਦਾਕਾਰਾ ਨੇ ਪਤੀ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਅੱਜ 14ਵੀਂ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਪਤੀ ‘ਤੇ ਪਿਆਰ ਵੀ ਲੁਟਾਇਆ ਹੈ ।
ਸ਼ਿਲਪਾ ਸ਼ੈੱਟੀ ਮਨਾ ਰਹੀ ਵਿਆਹ ਦੀ 14ਵੀਂ ਵਰ੍ਹੇਗੰਢ, ਅਦਾਕਾਰਾ ਨੇ ਪਤੀ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਦੀ ਅੱਜ14ਵੀਂ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਪਤੀ ‘ਤੇ ਪਿਆਰ ਵੀ ਲੁਟਾਇਆ ਹੈ ।ਸ਼ਿਲਪਾ ਸ਼ੈਟੀ ਨੇ ਆਪਣੇ ਅਤੇ ਰਾਜ ਕੁੰਦਰਾ ਦੇ ਨਾਲ ਸਲਾਈਡ ਸ਼ੋਅ ਵਾਲਾ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ’14 ਸਾਲ, ਤੁਹਾਨੂੰ ਬਹੁਤ ਸਾਰਾ ਪਿਆਰ, ਮੇਰੀ ਕੁਕੀ, ਤੁਸੀਂ ਮੇਰੀ ਖੁਸ਼ੀ ਦੀ ਵਜ੍ਹਾ ਹੋ ਰਾਜ ਕੁੰਦਰਾ’ ।
ਹੋਰ ਪੜ੍ਹੋ : ਪੰਜਾਬ ‘ਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ, ਗਾਇਕ ਸ਼੍ਰੀ ਬਰਾੜ ਦਾ ਕੀਮਤੀ ਸਮਾਨ ਵੀ ਹੋਇਆ ਚੋਰੀ
ਇਸ ਪੋਸਟ ਨੂੰ ਜਿਉਂ ਹੀ ਅਦਾਕਾਰਾ ਨੇ ਸਾਂਝਾ ਕੀਤਾ ਤਾਂ ਉਸ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ਖ਼ਾਸ ਮੌਕੇ ‘ਤੇ ਅਦਾਕਾਰਾ ਨੂੰ ਵਧਾਈ ਦਿੱਤੀ ਹੈ ।
2009 ‘ਚ ਅਦਾਕਾਰਾ ਨੇ ਕਰਵਾਇਆ ਵਿਆਹ
ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਨੇ 2009‘ਚ ਵਿਆਹ ਕਰਵਾਇਆ ਸੀ । ਦੋਵਾਂ ਦੇ ਵਿਆਹ ਨੂੰ 14 ਸਾਲ ਹੋ ਗਏ ਨੇ ਅਤੇ ਦੋਵਾਂ ਦੇ ਦੋ ਬੱਚੇ ਹਨ । ਬੇਟਾ ਵਿਆਨ ਅਤੇ ਧੀ ਸਮੀਸ਼ਾ । ਸਮੀਸ਼ਾ ਦਾ ਜਨਮ ਸੈਰੋਗੇਸੀ ਦੇ ਜ਼ਰੀਏ ਹੋਇਆ ਸੀ ।

ਦੋਵਾਂ ਦੀ ਜ਼ਿੰਦਗੀ ‘ਚ ਆਈਆਂ ਕਈ ਪ੍ਰੇਸ਼ਾਨੀਆਂ
ਰਾਜ ਕੁੰਦਰਾ ਦੀ ਜ਼ਿੰਦਗੀ ‘ਚ ਕਈ ਪ੍ਰੇਸ਼ਾਨੀਆਂ ਆਈਆਂ। ਉਨ੍ਹਾਂ ਨੂੰ ਅਸ਼ਲੀਲ ਕੰਟੈਂਟ ਬਨਾਉਣ ਦੇ ਮਾਮਲੇ ‘ਚ ਜੇਲ੍ਹ ਵੀ ਹੋਈ ਸੀ ।ਪਰ ਇਸ ਦੌਰਾਨ ਵੀ ਸ਼ਿਲਪਾ ਸ਼ੈੱਟੀ ਨੇ ਕਦੇ ਹੌਸਲਾ ਨਹੀਂ ਹਾਰਿਆ ਅਤੇ ਪਰਿਵਾਰ ਦੇ ਨਾਲ ਚਟਾਨ ਵਾਂਗ ਖੜੀ ਰਹੀ ਅਤੇ ਪਤੀ ਦੇ ਲਈ ਕਦੇ ਸ਼ਿਰੜੀ ਦੇ ਸਾਈਂ ਦਰਬਾਰ ਅਤੇ ਕਦੇ ਮਾਂ ਵੈਸ਼ਨੋ ਦੇਵੀ ਦੇ ਚਰਨਾਂ ‘ਚ ਪ੍ਰਾਰਥਨਾ ਕਰਨ ਦੇ ਲਈ ਗਈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
