ਵਿਆਹ ਦੇ ਬੰਧਨ ‘ਚ ਬੱਝੇ ਸੋਨਾਕਸ਼ੀ ਤੇ ਜ਼ਹੀਰ ਇਕਬਾਲ, ਤਸਵੀਰਾਂ ਆਈਆਂ ਸਾਹਮਣੇ

ਸੋਨਾਕਸ਼ੀ ਸਿਨ੍ਹਾ ਤੇ ਜ਼ਹੀਰ ਇਕਬਾਲ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਹਰ ਕੋਈ ਇਸ ਨਵਵਿਆਹੀ ਜੋੜੀ ਨੂੰ ਵਧਾਈਆਂ ਦੇ ਰਿਹਾ ਹੈ।

Reported by: PTC Punjabi Desk | Edited by: Shaminder  |  June 24th 2024 10:07 AM |  Updated: June 24th 2024 10:07 AM

ਵਿਆਹ ਦੇ ਬੰਧਨ ‘ਚ ਬੱਝੇ ਸੋਨਾਕਸ਼ੀ ਤੇ ਜ਼ਹੀਰ ਇਕਬਾਲ, ਤਸਵੀਰਾਂ ਆਈਆਂ ਸਾਹਮਣੇ

ਸੋਨਾਕਸ਼ੀ ਸਿਨ੍ਹਾ ਤੇ ਜ਼ਹੀਰ ਇਕਬਾਲ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਹਰ ਕੋਈ ਇਸ ਨਵਵਿਆਹੀ ਜੋੜੀ ਨੂੰ ਵਧਾਈਆਂ ਦੇ ਰਿਹਾ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਾਕਸ਼ੀ ਸਿਨ੍ਹਾ ਦੇ ਪਿਤਾ ਸ਼ਤਰੂਘਨ ਸਿਨ੍ਹਾ ਤੇ ਮਾਂ ਵੀ ਇਨ੍ਹਾਂ ਤਸਵੀਰਾਂ ‘ਚ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਹਰ ਕੋਈ ਇਸ ਜੋੜੀ ਨੂੰ ਵਧਾਈ ਦੇ ਰਿਹਾ ਹੈ। 

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !

ਬੀਤੇ ਦਿਨ ਹੋਇਆ ਵਿਆਹ 

 ਸੋਨਾਕਸ਼ੀ ਸਿਨ੍ਹਾ ਦਾ ਵਿਆਹ ਬੜੀ ਹੀ ਸਾਦਗੀ ਦੇ ਨਾਲ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਹੋਇਆ । ਇਸ ਮੌਕੇ ਜ਼ਹੀਰ ਦੇ ਰਿਸ਼ਤੇਦਾਰ ਅਤੇ ਨਜ਼ਦੀਕੀ ਮਿੱਤਰ ਹੀ ਸ਼ਾਮਿਲ ਹੋਏ । ਜਦੋਂਕਿ ਸੋਨਾਕਸ਼ੀ ਦੇ ਦੋਸਤ ਅਤੇ ਰਿਸ਼ਤੇਦਾਰ ਹੀ ਇਸ ਵਿਆਹ ‘ਚ ਮੌਜੂਦ ਰਹੇ । ਦੱਸ ਦਈਏ ਕਿ ਸੋਨਾਕਸ਼ੀ ਤੇ ਜ਼ਹੀਰ ਪਿਛਲੇ ਸੱਤ ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ ।ਦੋਵਾਂ ਦੇ ਵਿਆਹ ‘ਚ ਕਾਫੀ ਦਿੱਕਤਾਂ ਵੀ ਪੇਸ਼ ਆਈਆਂ ।

ਇਸ ਤੋਂ ਪਹਿਲਾਂ ਸ਼ਤਰੂਘਨ ਸਿਨ੍ਹਾ ਨੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਅੱਜ ਕੱਲ੍ਹ ਦੇ ਬੱਚੇ ਕਿਸੇ ਦੀ ਸੁਣਦੇ ਨਹੀਂ ਆਪਣਾ ਫੈਸਲਾ ਸੁਣਾ ਦਿੰਦੇ ਹਨ । ਜਿਸ ਤੋਂ ਲੱਗਦਾ ਹੈ ਕਿ ਸੋਨਾਕਸ਼ੀ ਦੇ ਫੈਸਲੇ ਤੋਂ ਉਹ ਖੁਸ਼ ਨਹੀਂ ਸਨ । ਪਰ ਧੀ ਨੂੰ ਵਿਆਹ ‘ਤੇ ਆਸ਼ੀਰਵਾਦ ਦੇਣ ਦੇ ਲਈ ਸ਼ਤਰੂਘਨ ਸਿਨ੍ਹਾ ਪਹੁੰਚੇ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network