ਭਾਰਤ-ਚੀਨ ਬਾਰਡਰ ’ਤੇ ਸ਼ਹੀਦ ਹੋਏ ਜਵਾਨਾਂ ਨੂੰ ਫ਼ਿਲਮੀ ਸਿਤਾਰਿਆਂ ਨੇ ਕੁਝ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

Written by  Rupinder Kaler   |  June 17th 2020 01:18 PM  |  Updated: June 17th 2020 01:18 PM

ਭਾਰਤ-ਚੀਨ ਬਾਰਡਰ ’ਤੇ ਸ਼ਹੀਦ ਹੋਏ ਜਵਾਨਾਂ ਨੂੰ ਫ਼ਿਲਮੀ ਸਿਤਾਰਿਆਂ ਨੇ ਕੁਝ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

ਭਾਰਤ ਅਤੇ ਚੀਨ ਵਿਚਾਲੇ ਗਲਵਾਨ ਘਾਟੀ ਵਿੱਚ ਚੀਨੀ ਫੌਜੀਆਂ ਨਾਲ ਹੋਈ ਝੜਪ ਵਿੱਚ ਭਾਰਤ ਦੇ ਕਰਨਲ ਸਮੇਤ 20 ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ । ਇਸ ਝੜਪ ਵਿੱਚ 43 ਚੀਨੀ ਫੌਜੀਆਂ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ । ਭਾਰਤੀ ਜਵਾਨਾਂ ਦੀ ਸ਼ਹਾਦਤ ਨੂੰ ਪੂਰਾ ਦੇਸ਼ ਸਲਾਮ ਕਰ ਰਿਹਾ ਹੈ ਤੇ ਪੂਰੇ ਦੇਸ਼ ਵਿੱਚ ਗਮ ਦਾ ਮਾਹੌਲ ਹੈ । ਸੋਸ਼ਲ ਮੀਡੀਆ ਤੇ ਇਹਨਾਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ । ਫ਼ਿਲਮੀ ਸਿਤਾਰਿਆਂ ਨੇ ਵੀ ਇਹਨਾਂ ਸ਼ਹੀਦਾ ਨੂੰ ਸ਼ਰਧਾਂਜਲੀ ਦਿੱਤੀ ਹੈ । ਅਮਿਤਾਬ ਬੱਚਨ ਨੇ ਟਵੀਟ ਕਰਕੇ ਇਹਨਾਂ ਸ਼ਹੀਦਾ ਨੂਮ ਸ਼ਰਧਾਂਜਲੀ ਦਿੱਤੀ ਹੈ । ਉਹਨਾਂ ਨੇ ਲਿਖਿਆ ਹੈ ‘ਜ਼ਰ ਆਂਖ ਮੇਂ ਭਰ ਲੋ ਪਾਣੀ’ ਜ਼ਰਾ ਯਾਦ ਕਰੋ ਕੁਰਬਾਨੀ’

https://twitter.com/SrBachchan/status/1272944755735855104

 

ਅਕਸ਼ੇ ਕੁਮਾਰ ਨੇ ਲਿਖਿਆ ਹੈ ‘ਜਵਾਨਾਂ ਦੀ ਸ਼ਹਾਦਤ ਦੀ ਖ਼ਬਰ ਨਾਲ ਪੂਰੀ ਤਰ੍ਹਾਂ ਸੁੰਨ ਹਾਂ, ਅਸੀਂ ਹਮੇਸ਼ਾ ਜਵਾਨਾਂ ਦੇ ਕਰਜ਼ਦਾਰ ਰਹਾਂਗੇ’ ।

https://twitter.com/akshaykumar/status/1272929065872154625

ਰਿਤਿਕ ਰੌਸ਼ਨ ਨੇ ਲਿਖਿਆ ਹੈ ‘ਲੱਦਾਖ ਵਿੱਚ ਜਵਾਨਾਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਮਨ ਭਾਰੀ ਹੋ ਗਿਆ ਹੈ । ਫੌਜ ਦੇ ਜਵਾਨ ਹਾਲੇ ਵੀ ਸਰਹੱਦ ਤੇ ਮਜ਼ਬੂਤੀ ਨਾਲ ਖੜੇ ਹਨ । ਸ਼ਹੀਦਾਂ ਨੂੰ ਸ਼ਰਧਾਂਜਲੀ ।

https://twitter.com/iHrithik/status/1272898534392635393

ਸੋਨੂੰ ਸੂਦ ਨੇ ਵੀ ਸ਼ਹੀਦ ਹੋਏ ਕਰਨਲ ਸੰਤੋਸ਼ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਹੈ ‘ਸੰਤੋਸ਼ ਬਾਬੂ ਤੁਸੀਂ ਹਮੇਸ਼ਾ ਸਾਡੇ ਦਿਲ ਵਿੱਚ ਰਹੋਗੇ । ਤੁਹਾਡਾ ਇਹ ਅਹਿਸਾਨ ਦੇਸ਼ ਕਦੇ ਨਹੀਂ ਭੁੱਲੇਗਾ । ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਸਲਾਮ । ਇਸੇ ਤਰ੍ਹਾਂ ਹੋਰ ਵੀ ਕਈ ਫ਼ਿਲਮੀ ਸਿਤਾਰਿਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ ।

https://twitter.com/SonuSood/status/1272895456541114369

https://twitter.com/NehaDhupia/status/1272937102158823426

https://twitter.com/Roymouni/status/1272961152914534403


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network