Trending:
ਬਾਲੀਵੁੱਡ ਸਟਾਰ ਗੋਵਿੰਦਾ ਪਰਿਵਾਰ ਸਮੇਤ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, ਦੇਖੋ ਤਸਵੀਰਾਂ
ਬਾਲੀਵੁੱਡ ਦੇ ਨਾਮੀ ਸਟਾਰ ਗੋਵਿੰਦਾ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਸਭ ਨੂੰ ਆਪਣਾ ਦੀਵਾਨਾ ਬਣਾਇਆ ਹੋਇਆ ਹੈ। ਬਾਲੀਵੁੱਡ ‘ਚ ਵਾਹ-ਵਾਹੀ ਖੱਟਣ ਵਾਲੇ ਗੋਵਿੰਦਾ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਜੀ ਹਾਂ ਜਿੱਥੇ ਉਹ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਪਹੁੰਚੇ।

ਅਦਾਕਾਰ ਗੋਵਿੰਦਾ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸੁਨੀਤਾ ਆਹੂਜਾ ਤੇ ਉਨ੍ਹਾਂ ਦੇ ਬੱਚੇ ਟੀਨਾ ਆਹੂਜਾ ਤੇ ਯਸ਼ਵਰਦਨ ਆਹੂਜਾ ਵੀ ਉਨ੍ਹਾਂ ਦੇ ਨਾਲ ਹਾਜ਼ਿਰ ਸਨ।
ਸਾਰੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਬੈਠ ਕੇ ਕੀਰਤਨ ਸਰਵਣ ਕੀਤੀ ਅਤੇ ਕੜਾਹ ਪ੍ਰਸ਼ਾਦ ਲੈ ਕੇ ਗੁਰੂ ਦਾ ਧੰਨਵਾਦ ਕੀਤਾ ਹੈ।