ਮੋਦੀ ਸਰਕਾਰ ਨੇ ਫਿਲਮੀ ਲੋਕਾਂ ਨੂੰ ਦਿੱਤੇ ਵੱਡੇ ਤੋਹਫੇ 

Written by  Rupinder Kaler   |  February 01st 2019 05:09 PM  |  Updated: February 01st 2019 05:20 PM

ਮੋਦੀ ਸਰਕਾਰ ਨੇ ਫਿਲਮੀ ਲੋਕਾਂ ਨੂੰ ਦਿੱਤੇ ਵੱਡੇ ਤੋਹਫੇ 

ਮੋਦੀ ਸਰਕਾਰ ਨੇ ਆਪਣੀ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ ਹੈ। ਇਸ ਬਜਟ ਵਿੱਚ ਫ਼ਿਲਮ ਇੰਡਸਟਰੀ ਨੂੰ ਦੋ ਵੱਡੇ ਤੋਹਫੇ ਦਿੱਤੇ ਗਏ ਹਨ । ਇਹਨਾਂ ਨਾਲ ਹੀ ਫ਼ਿਲਮੀ ਜਗਤ ਨੂੰ ਵੱਡਾ ਫਾਇਦਾ ਹੋਵੇਗਾ। ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ 'ਚ ਫ਼ਿਲਮ ਨੂੰ ਸ਼ੂਟ ਕਰਨ ਵਾਲੇ ਸਭ ਡਾਇਰੈਕਟਰਾਂ ਨੂੰ ਸਿੰਗਲ ਵਿੰਡੋ ਕਲੀਅਰੈਂਸ ਦਿੱਤਾ ਜਾਵੇਗਾ ।

https://twitter.com/abpnewstv/status/1091222578641887232

ਦੂਜੇ ਐਲਾਨ ਦੀ ਗੱਲ ਕੀਤੀ ਜਾਵੇ ਤਾਂ ਸਰਕਾਰ ਨੇ ਜੀਐਸਟੀ ਨੂੰ 12 % ਕਰਨ ਦਾ ਐਲਾਨ ਕੀਤਾ ਹੈ ਜਿਸ 'ਚ ਪਹਿਲਾਂ ਇੱਕ ਮੂਵੀ ਟਿਕਟ 'ਤੇ 18% ਜੀਐਸਟੀ ਲੱਗਦਾ ਹੈ। ਐਲਾਨ ਤੋਂ ਬਾਅਦ ਇਹ ਘਟ ਕੇ 12 % ਰਹਿ ਜਾਵੇਗਾ ਪਰ ਇਸ ਦਾ ਆਖਰੀ ਫੈਸਲਾ ਜੀਐਸਟੀ ਕੌਂਸਲ ਹੀ ਲਵੇਗੀ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸਿੰਗਲ ਵਿੰਡੋ ਕਲੀਅਰੈਂਸ ਸਿਰਫ ਵਿਦੇਸ਼ੀ ਫ਼ਿਲਮ ਡਾਇਰੈਕਟਰਾਂ ਨੂੰ ਦਿੱਤਾ ਜਾਂਦਾ ਸੀ ਪਰ ਹੁਣ ਇਸ ਦਾ ਸਿੱਧਾ ਫਾਇਦਾ ਭਾਰਤ ਦੇ ਸਭ ਡਾਇਰੈਕਟਾਂ ਨੂੰ ਵੀ ਹੋਵੇਗਾ।

https://twitter.com/ANI/status/1091222105579012096

ਫੇਰ ਉਹ ਚਾਹੇ ਕਿਸੇ ਵੀ ਭਾਸ਼ਾ 'ਚ ਫ਼ਿਲਮ ਸ਼ੂਟ ਕਰ ਰਹੇ ਹੋਣ। ਇਸ ਤੋਂ ਇਲਾਵਾ ਸਿਨੇਮਾਟੋਗ੍ਰਾਫੀ ਐਕਟ ਨੂੰ ਲੈ ਕੇ ਵੀ ਸਖ਼ਤੀ ਵਰਤਣ ਦੀ ਗੱਲ ਕੀਤੀ ਗਈ ਹੈ ਤਾਂ ਜੋ ਪਾਇਰੇਸੀ 'ਤੇ ਕੰਟਰੋਲ ਕੀਤਾ ਜਾ ਸਕੇ। ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਫ਼ਿਲਮ ਇੰਡਸਟਰੀ ਦੇ ਲੋਕਾਂ ਨੇ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network