ਬੰਟੀ ਬੈਂਸ ਕਸ਼ਮੀਰ ‘ਚ ਪਤਨੀ ਦੇ ਨਾਲ ਬਿਤਾ ਰਹੇ ਸਮਾਂ, ਪਤਨੀ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ

written by Shaminder | August 06, 2022

ਬੰਟੀ ਬੈਂਸ (Bunty Bains) ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੇ ਹਨ । ਉਹ ਆਪਣੀ ਪਤਨੀ ਦੇ ਨਾਲ ਵੀ ਆਪਣੀਆਂ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਉਹ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਇਨ੍ਹੀਂ ਦਿਨੀਂ ਉਹ ਕਸ਼ਮੀਰ ‘ਚ ਸਮਾਂ ਬਿਤਾ ਰਹੇ ਹਨ । ਹਾਲਾਂਕਿ ਉਹ ਕਿਸੇ ਈਵੈਂਟ ਦੇ ਲਈ ਉੱਥੇ ਮੌਜੂਦ ਹਨ ।

Bunty-Bains-With-Wife image from bunty bains instagram

ਹੋਰ ਪੜ੍ਹੋ : ਜੌਰਡਨ ਸੰਧੂ ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

ਪਰ ਆਪਣੇ ਪਰਿਵਾਰ ਨੂੰ ਸਮਾਂ ਦੇਣਾ ਕਦੇ ਨਹੀਂ ਭੁੱਲਦੇ । ਉਹ ਆਪਣੀ ਪਤਨੀ ਅਮਨਪ੍ਰੀਤ ਕੌਰ ਬੈਂਸ ਦੇ ਨਾਲ ਕਵਾਲਿਟੀ ਟਾਈਮ ਬਿਤਾ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਮਨਪ੍ਰੀਤ ਕੌਰ ਬੈਂਸ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਸ਼ਿਕਰੇ ‘ਤੇ ਬੈਠੇ ਹੋਏ ਨਜ਼ਰ ਆ ਰਹੇ ਹਨ ।

bunty-bains- image From bunty bains instagram

ਹੋਰ ਪੜ੍ਹੋ : ਬੰਟੀ ਬੈਂਸ ਨੇ ਛੋਟੀ ਬੇਟੀ ਜਸਨੇਹ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤਾ ਪਿਆਰਾ ਜਿਹਾ ਵੀਡੀਓ

ਕਸ਼ਮੀਰ ਦੀਆਂ ਵਾਦੀਆਂ ‘ਚ ਇਹ ਜੋੜੀ ਕੁਦਰਤ ਦੇ ਨਜ਼ਾਰਿਆਂ ਦਾ ਅਨੰਦ ਮਾਣਦੀ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ਵੀ ਬੰਟੀ ਬੈਂਸ ਨੇ ਸਾਂਝੀਆਂ ਕੀਤੀਆਂ ਹਨ । ਜੋ ਕਿ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਪਾਈਆਂ ਹਨ । ਬੰਟੀ ਬੈਂਸ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਵੈਡਿੰਗ ਐਨੀਵਰਸਰੀ ਵੀ ਮਨਾਈ ਹੈ ।

bunty bains image From instagram

ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸਾਂਝੀਆਂ ਕੀਤੀਆਂ ਸਨ । ਬੰਟੀ ਬੈਂਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਲਿਖੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਕਈ ਵੱਡੇ ਗਾਇਕਾਂ ਨੇ ਗਾਇਆ ਹੈ ।

 

View this post on Instagram

 

A post shared by Bunty Bains (@buntybains)

You may also like