ਬੰਟੀ ਬੈਂਸ ਦੀ ਪਤਨੀ ਅਮਨਪ੍ਰੀਤ ਕੌਰ ਲੰਡਨ ‘ਚ ਲੈ ਰਹੀ ਹੈ ਛੁੱਟੀਆਂ ਦਾ ਆਨੰਦ, ਤਸਵੀਰਾਂ ਕੀਤੀਆਂ ਸਾਂਝੀਆਂ

written by Lajwinder kaur | November 15, 2022 02:02pm

Amanpreet Kaur enjoys her vacation in London: ਪੰਜਾਬੀ ਇੰਡਸਟਰੀ ਦੇ ਨਾਮੀ ਕਲਾਕਾਰ ਬੰਟੀ ਬੈਂਸ ਦੀ ਪਤਨੀ ਅਮਨਪ੍ਰੀਤ ਕੌਰ ਬੈਂਸ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇੰਨੀਂ ਦਿਨੀਂ ਉਹ ਆਪਣੀਆਂ ਕੁਝ ਖ਼ਾਸ ਸਹੇਲੀਆਂ ਦੇ ਨਾਲ ਲੰਡਨ ਪਹੁੰਚੀ ਹੋਈ ਹੈ, ਜਿੱਥੇ ਉਹ ਛੁੱਟੀਆਂ ਦਾ ਲੁਤਫ਼ ਲੈ ਰਹੀ ਹੈ। ਜਿੱਥੋਂ ਉਹ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਰਹੀ ਹੈ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਆਪਣੇ ਬੱਚਿਆਂ ਦੀ ਲੜਾਈ ਦਾ ਮਜ਼ੇਦਾਰ ਵੀਡੀਓ ਕੀਤਾ ਸਾਂਝਾ, ਫੈਨਜ਼ ਨੂੰ ਆ ਰਿਹਾ ਹੈ ਖੂਬ ਪਸੰਦ

bunty bains image source: instagram

ਹਾਲ ਹੀ ‘ਚ ਅਮਨਪੀਤ ਕੌਰ ਨੇ ਆਪਣੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਦੀਆਂ ਸਟੋਰੀਆਂ ਵਿੱਚ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਤਸਵੀਰ ਵੀ ਪੋਸਟ ਕੀਤੀ ਹੈ। ਜਿਸ ਵਿੱਚ ਉਹ ਲੰਡਨ ਬਰਿੱਜ ‘ਤੇ ਆਪਣੀਆਂ ਸਹੇਲੀਆਂ ਨਾਲ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।  ਅਮਨਪ੍ਰੀਤ ਕੌਰ ਨੇ ਇੱਕ ਇੰਸਟਾਗ੍ਰਾਮ ਸਟੋਰੀ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਪਤੀ ਦੇ ਨਾਲ ਵੀਡੀਓ ਕਾਲ ਕਰਦੀ ਹੋਈ ਨਜ਼ਰ ਆ ਰਹੀ ਹੈ।

bunty bains image source: instagram

ਅਮਨਪ੍ਰੀਤ ਕੌਰ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੇ ਪਤੀ ਅਤੇ ਬੱਚੀਆਂ ਦੇ ਨਾਲ ਤਸਵੀਰਾਂ ਵੀ ਸ਼ੇਅਰ ਕਰਦੀ ਰਹਿੰਦੀ ਹੈ।

inside image of amanpreet kaur image source: instagram

ਦੱਸ ਦਈਏ ਕੁਝ ਮਹੀਨੇ ਪਹਿਲਾਂ ਹੀ ਬੰਟੀ ਬੈਂਸ ਆਪਣੇ ਪਰਿਵਾਰ ਨਾਲ ਕਸ਼ਮੀਰ ਘੁੰਮਣ ਗਏ ਸਨ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਨੇ ਕਸ਼ਮੀਰ ਦੇ ਨਜ਼ਾਰਿਆਂ ਦੀਆਂ ਤਸਵੀਰਾਂ ਆਪਣੇ ਫੈਨਜ਼ ਦੇ ਨਾਲ ਵੀ ਸਾਂਝੀਆਂ ਕੀਤੀਆਂ ਸਨ।

 

 

View this post on Instagram

 

A post shared by Preet Bains (@amanpreetkaurbains)

You may also like