ਤਸਵੀਰ ‘ਚ ਨਜ਼ਰ ਆ ਰਹੇ ਇਸ ਬੱਚੇ ਨੂੰ ਕੀ ਤੁਸੀਂ ਪਛਾਣਿਆ ! ਪਾਲੀਵੁੱਡ ਦੇ ਨਾਲ ਨਾਲ ਬਾਲੀਵੁੱਡ ‘ਚ ਵੀ ਚੱਲਦਾ ਹੈ ਸਿੱਕਾ
ਪੰਜਾਬੀ ਸਿਤਾਰਿਆਂ (Punjabi Stars) ਦੇ ਬਚਪਨ ਦੀਆਂ ਤਸਵੀਰਾਂ (Childhood Pic) ਸੋਸ਼ਲ ਮੀਡੀਆ ‘ਤੇ ਅਕਸਰ ਛਾਈਆਂ ਰਹਿੰਦੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜਿਸ ਨੇ ਪੰਜਾਬੀ ਗੀਤਾਂ ‘ਚ ਤਾਂ ਧੱਕ ਪਾਈ ਹੋਈ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਸਰਗਰਮ ਹੈ ।
image From instagram
ਹੋਰ ਪੜ੍ਹੋ : ਕੌਰ ਬੀ ਨੇ ਰਖਵਾਇਆ ਅਖੰਡ ਪਾਠ ਸਾਹਿਬ ਜੀ ਦਾ ਪਾਠ, ਤਸਵੀਰ ਕੀਤੀ ਸਾਂਝੀ
ਜੀ ਹਾਂ ਉਸ ਨੇ ਬਤੌਰ ਗਾਇਕ ਸਫ਼ਰ ਦੀ ਸ਼ੁਰੂਆਤ ਕੀਤੀ ਸੀ । ਪਰ ਇਹ ਸਫਰ ਹੌਲੀ ਹੌਲੀ ਉਸ ਨੂੰ ਪਾਲੀਵੁੱਡ ਤੋਂ ਬਾਲੀਵੁੱਡ ਇੰਡਸਟਰੀ ਤੱਕ ਲੈ ਆਇਆ ਹੈ । ਤੁਸੀਂ ਸਮਝ ਹੀ ਗਏ ਹੋਵੋਗੇ ਕਿ ਮੈਂ ਅੱਜ ਕਿਸ ਦੀ ਗੱਲ ਕਰ ਰਹੀ ਹਾਂ । ਨਹੀਂ ਸਮਝੇ ਓਹੀ ਜੋ ਕਿ ਅਕਸਰ ਹੀ ਕਹਿੰਦਾ ਏ ਪੱਗ ਵਾਲਾ ਮੁੰਡਾ ਬਾਹਲਾ ਜੱਚਦਾ ।
ਹੋਰ ਪੜ੍ਹੋ : 1947 ਦੀ ਵੰਡ ਵੇਲੇ ਵਿੱਛੜੇ ਭਰਾ ਪਾਕਿਸਤਾਨ ਤੋਂ ਭਾਰਤ ਪਰਿਵਾਰ ਨੂੰ ਮਿਲਣ ਪਹੁੰਚੇ, ਤਸਵੀਰਾਂ ਹੋ ਰਹੀਆਂ ਵਾਇਰਲ
ਜਿਸ ਨੇ ਆਪਣੀ ਸਰਦਾਰੀ ਲੁੱਕ ਦੇ ਨਾਲ ਹਰ ਕਿਸੇ ਨੂੰ ਕੀਲਿਆ ਹੋਇਆ ਹੈ । ਜੇ ਹਾਲੇ ਵੀ ਨਹੀਂ ਸਮਝੇ ਤਾਂ ਚੱਲੋ ਫਿਰ ਅਸੀਂ ਹੀ ਦੱਸ ਦਿੰਦੇ ਹਾਂ ਅਸੀਂ ਗੱਲ ਕਰ ਰਹੇ ਹਾਂ ਦਿਲਜੀਤ ਦੋਸਾਂਝ ਦੀ । ਜਿਸ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਨੇ । ਇਨ੍ਹਾਂ ਤਸਵੀਰਾਂ ‘ਚ ਦਿਲਜੀਤ ਦੋਸਾਂਝ ਸਿਰ ‘ਤੇ ਪਟਕਾ ਸਜਾਈ ਦਿਖਾਈ ਦੇ ਰਿਹਾ ਹੈ ।
image From instagram
ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਬਹੁਤ ਲੰਮੀ ਹੈ । ਉਹ ਪੰਜਾਬੀ ਫ਼ਿਲਮਾਂ ਦੇ ਨਾਲ ਨਾਲ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜਰ ਆ ਰਹੇ ਹਨ ।
View this post on Instagram