
ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood pic) ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਸਿਤਾਰਿਆਂ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਵੀ ਖੂਬ ਪਸੰਦ ਆਉਂਦੀਆਂ ਹਨ । ਪੰਜਾਬੀ ਇੰਡਸਟਰੀ ‘ਚ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸਭ ਨੂੰ ਆਪਣਾ ਦੀਵਾਨਾ ਬਨਾਉਣ ਵਾਲੀ ਨਿਮਰਤ ਖਹਿਰਾ (Nimrat Khaira) ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ।

ਹੋਰ ਪੜ੍ਹੋ : ਐਮੀ ਵਿਰਕ ਅਤੇ ਨਿਮਰਤ ਖਹਿਰਾ ਦੀ ਆਵਾਜ਼ ‘ਚ ‘ਸਾਡੇ ਕੋਠੇ ਉੱਤੇ’ ਗੀਤ ਇਸ ਦਿਨ ਹੋਵੇਗਾ ਰਿਲੀਜ਼
ਇਹ ਤਸਵੀਰ ਨਿਮਰਤ ਖਹਿਰਾ ਦੇ ਸਕੂਲ ਦੀ ਲੱਗ ਰਹੀ ਹੈ ਅਤੇ ਇਸ ਤਸਵੀਰ ‘ਚ ਨਿਮਰਤ ਖਹਿਰਾ ਪ੍ਰਾਈਜ਼ ਲੈਂਦੀ ਹੋਈ ਨਜ਼ਰ ਆ ਰਹੀ ਹੈ । ਸਕੂਲ ਡ੍ਰੈੱਸ ‘ਚ ਨਿਮਰਤ ਖਹਿਰਾ ਬਹੁਤ ਹੀ ਕਿਊਟ ਲੱਗ ਰਹੀ ਹੈ ।ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਨਿਮਰਤ ਖਹਿਰਾ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ ।ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

ਏਨੀਂ ਦਿਨੀਂ ਉਹ ਆਪਣੀ ਫ਼ਿਲਮ ‘ਸੌਂਕਣ ਸੌਂਕਣੇ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ‘ਚ ਉਸ ਦੇ ਨਾਲ ਅਦਾਕਾਰਾ ਸਰਗੁਨ ਮਹਿਤਾ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਐਮੀ ਵਿਰਕ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਨਿਮਰਤ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅ ‘ਚ ਉਹ ਪਰਫਾਰਮ ਕਰਨ ਦੇ ਲਈ ਪਹੁੰਚੀ ਸੀ ।
View this post on Instagram