ਕਿਰਤ ਕਰੋ, ਵੰਡ ਛੱਕੋ ਤੇ ਨਾਮ ਜਪੋ ਦੇ ਸੰਦੇਸ਼ ਨੂੰ ਲੈ ਕੇ ਕੈਨੇਡਾ ਤੋਂ ਸ਼ੁਰੂ ਹੋਈ ਸੀ ਮੋਟਰਸਾਇਕਲ ਯਾਤਰਾ, ਸੁਲਤਾਨਪੁਰ ਲੋਧੀ ਪਹੁੰਚਣ ਤੇ ਹੋਇਆ ਨਿੱਘਾ ਸਵਾਗਤ, ਵੀਡਿਓ ਵਾਇਰਲ  

written by Rupinder Kaler | May 13, 2019

ਪਹਿਲੇ ਪਾਤਸ਼ਾਹ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ ਛੇ ਸਿੱਖ ਨੌਜੁਆਨਾਂ ਵੱਲੋਂ ਕੈਨੇਡਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਸੁਲਤਾਨਪੁਰ ਲੋਧੀ ਦੀ ਧਰਤੀ ਤੇ ਪਹੁੰਚ ਗਈ ਹੈ । ਸੁਲਤਾਨਪੁਰ ਲੋਧੀ ਪਹੁੰਚਣ ਤੇ ਇਹਨਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਇੱਕ ਵਿਸ਼ਾਲ ਨਗਰ ਕੀਰਤਨ ਵੀ ਕੱਢਿਆ ਗਿਆ । ਇਸ ਤੋਂ ਪਹਿਲਾਂ ਇਹ ਸਿੱਖ ਬਾਈਕਰ ਵਾਹਘਾ ਅਟਾਰੀ ਸਰਹੱਦ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਸਨ । [embed]https://www.youtube.com/watch?v=fk6A9CAyWxo[/embed] ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਦੇ ਇਨ੍ਹਾਂ ਨੌਜੁਆਨਾਂ ਵੱਲੋਂ ਇਹ ਯਾਤਰਾ ੩ ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ ਆਰੰਭ ਹੋਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ ਅੱਜ ਵਾਹਘਾ ਅਟਾਰੀ ਸਰਹੱਦ ਰਾਹੀਂ ਪੰਜਾਬ ਪੁੱਜੀ। ਇਸੇ ਦੌਰਾਨ ਯਾਤਰਾ ਕਰ ਰਹੇ ਸਿੱਖ ਨੌਜੁਆਨਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ । [embed]https://www.youtube.com/watch?v=yMx4vEkKtUY[/embed] ਇਸ ਦੌਰਾਨ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜੁਆਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਇਤਿਹਾਸਕ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ ਕਰਕੇ ਬੇਹੱਦ ਪ੍ਰਸੰਨਤਾ ਹੋਈ ਹੈ। ਉਨ੍ਹਾਂ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਇਸ ਯਾਤਰਾ ਦੌਰਾਨ ਜਿੱਥੇ ਉਨ੍ਹਾਂ ਦਾ ਵੱਖ-ਵੱਖ ਦੇਸ਼ਾਂ ਅੰਦਰ ਭਰਵਾਂ ਸਵਾਗਤ ਅਤੇ ਸਨਮਾਨ ਹੋਇਆ ਹੈ, ਉਥੇ ਹੀ ਵੱਖ-ਵੱਖ ਦੇਸ਼ਾਂ ਅੰਦਰ ਲੋਕਾਂ ਨੇ ਗੁਰੂ ਸਾਹਿਬ ਦੇ ਮੁੱਲਵਾਨ ਸਿਧਾਂਤ ਦੇ ਪ੍ਰਚਾਰ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਹੈ। https://www.youtube.com/watch?v=5nwlpakonxI ਉਨ੍ਹਾਂ ਵੱਖ-ਵੱਖ ਦੇਸ਼ਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਭਰਵੇਂ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਵੀ ਕੀਤਾ।

0 Comments
0

You may also like