ਬਾਲੀਵੁੱਡ ਦੇ ਕਾਸਟਿੰਗ ਡਾਇਰੈਕਟਰ ਕ੍ਰਿਸ਼ ਕਪੂਰ ਦਾ 28 ਸਾਲ ਦੀ ਉਮਰ ‘ਚ ਦਿਹਾਂਤ

Written by  Shaminder   |  June 04th 2020 04:29 PM  |  Updated: June 04th 2020 04:29 PM

ਬਾਲੀਵੁੱਡ ਦੇ ਕਾਸਟਿੰਗ ਡਾਇਰੈਕਟਰ ਕ੍ਰਿਸ਼ ਕਪੂਰ ਦਾ 28 ਸਾਲ ਦੀ ਉਮਰ ‘ਚ ਦਿਹਾਂਤ

ਬਾਲੀਵੁੱਡ ਇੰਡਸਟਰੀ ‘ਚ ਲਾਕਡਾਊਨ ਦੌਰਾਨ ਇੱਕ ਤੋਂ ਬਾਅਦ ਇੱਕ ਪ੍ਰੇਸ਼ਾਨ ਕਰਨ ਵਾਲੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਨੇ । ਹੁਣ ਇੱਕ ਹੋਰ ਸ਼ਖਸੀਅਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ । ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਕਾਸਟਿੰਗ ਡਾਇਰੈਕਟਰ ਕ੍ਰਿਸ਼ ਕਪੂਰ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੀ ਉਮਰ 28 ਸਾਲ ਦੀ ਸੀ ਅਤੇ ਬ੍ਰੇਨ ਹੈਮਰੇਜ ਕਾਰਨ ਉਨ੍ਹਾਂ ਦੀ ਜਾਨ ਗਈ ਹੈ ।

https://www.instagram.com/p/CA-lzgmDqww/

ਉਨ੍ਹਾਂ ਦੇ ਮਾਮਾ ਜੀ ਨੇ ਨਿਊਜ਼ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਉਹ ਬਰੇਨ ਹੈਮਰੇਜ ਕਾਰਨ ਮੁੰਬਈ ਦੇ ਮੀਰਾ ਰੋਡ ਸਥਿਤ ਘਰ ‘ਚ ਬੇਹੋਸ਼ ਹੋ ਕੇ ਡਿੱਗ ਪਏ ਸਨ ।ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਬਿਮਾਰੀ ਨਹੀਂ ਸੀ । ਉਹ ਆਪਣੇ ਪਿੱਛੇ ਮਾਂ, ਪਤਨੀ ਅਤੇ ਸੱਤ ਸਾਲ ਦੀ ਧੀ ਨੂੰ ਛੱਡ ਗਏ ਹਨ ।

krish-kapoor krish-kapoor

ਅਜਿਹੀਆਂ ਖ਼ਬਰਾਂ ਸਨ ਕਿ ਕ੍ਰਿਸ਼ ਕਪੂਰ ਦੀ ਮੌਤ ਸੜਕ ਦੁਰਘਟਨਾ ਵਿਚ ਹੋਈ ਹੈ ਪਰ ਬਾਅਦ ਵਿਚ ਕ੍ਰਿਸ਼ ਦੇ ਅੰਕਲ ਨੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਕਾਸਟਿੰਗ ਡਾਇਰੈਕਟਰ ਦੀ ਮੌਤ ਬ੍ਰੇਨ ਹੈਮਰੇਜ ਨਾਲ ਹੋਈ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network