Advertisment

ਰਾਜਵੀਰ ਜਵੰਦਾ ਆਪਣੇ ਨਵੇਂ ਗਾਣੇ ‘ਪੰਜਾਬਣ’ ਨਾਲ ਇੱਕ ਵਾਰ ਫਿਰ ਪਾਉਣਗੇ ਧੱਕ

author-image
By Rupinder Kaler
New Update
ਰਾਜਵੀਰ ਜਵੰਦਾ ਆਪਣੇ ਨਵੇਂ ਗਾਣੇ ‘ਪੰਜਾਬਣ’ ਨਾਲ ਇੱਕ ਵਾਰ ਫਿਰ ਪਾਉਣਗੇ ਧੱਕ
Advertisment
ਗਾਇਕ ਰਾਜਵੀਰ ਜਵੰਦਾ ਇੱਕ ਤੋਂ ਬਾਅਦ ਇੱਕ ਹਿੱਟ ਗਾਣੇ ਲੈ ਕੇ ਆ ਰਹੇ ਹਨ । ਉਹਨਾਂ ਦਾ ਨਵਾਂ ਗਾਣਾ ‘ਪੰਜਾਬਣ’ ਟਾਈਟਲ ਹੇਠ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਤੇ ਵਰਲਡ ਵਾਈਡ ਰਿਲੀਜ਼ ਕੀਤਾ ਜਾ ਰਿਹਾ ਹੈ । 18 ਮਾਰਚ ਨੂੰ ਰਿਲੀਜ਼ ਹੋਣ ਵਾਲੇ ਇਸ ਗਾਣੇ ਦੇ ਬੋਲ ਬੱਬਲਾ ਵਿਰਕ ਨੇ ਲਿਖੇ ਹਨ ਜਦੋਂ ਕਿ ਮਿਊਜ਼ਿਕ ਬਿਗ ਬਰਡ ਨੇ ਤਿਆਰ ਕੀਤਾ ਹੈ । ਗੀਤ ਦੀ ਵੀਡੀਓ ਦਾ ਫ਼ਿਲਮਾਂਕਣ ਸੁੱਖ ਸੰਘੇੜਾ ਦੇ ਨਿਰਦੇਸ਼ਨ ਹੇਠ ਬਣਾਇਆ ਗਿਆ ਹੈ । https://www.instagram.com/p/B9eot4TgwaZ/ ਜਿਸ ਤਰ੍ਹਾਂ ਦਾ ਗੀਤ ਦਾ ਟਾਈਟਲ ਤੇ ਪੋਸਟਰ ਰਾਜਵੀਰ ਜਵੰਦਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ ਉਸ ਤੋਂ ਲੱਗਦਾ ਹੈ ਕਿ ਉਹ ਆਪਣੇ ਇਸ ਗੀਤ ਵਿੱਚ ਪੰਜਾਬੀ ਮੁਟਿਆਰ ਦੀ ਸਿਫਤ ਕਰਦੇ ਹੋਏ ਨਜ਼ਰ ਆਉਣਗੇ । ਰਾਜਵੀਰ ਜਵੰਦਾ ਦੇ ਇਸ ਗਾਣੇ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ । https://www.instagram.com/p/B90s4RRgvTQ/
Advertisment

Stay updated with the latest news headlines.

Follow us:
Advertisment
Advertisment
Latest Stories
Advertisment