ਸਿੱਧੂ ਮੂਸੇਵਾਲਾ ‘ਤੇ ਹੋਏ ਹਮਲੇ ਤੋਂ 15 ਮਿੰਟ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
ਸਿੱਧੂ ਮੂਸੇਵਾਲਾ ‘ਤੇ ਹੋਏ ਹਮਲੇ ਤੋਂ 15 ਮਿੰਟ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀਆਂ ਨਵੀਆਂ ਅਪਡੇਟ ਸਾਹਮਣੇ ਆ ਰਹੀਆਂ ਹਨ। ਜੀ ਹਾਂ ਪੁਲਿਸ ਦੇ ਹੱਥ ਇੱਕ ਹੋਰ ਨਵੀਂ ਸੀਸੀਟੀਵੀ ਫੁਟੇਜ ਲੱਗੀ ਹੈ। ਮੀਡੀਆ ਸੂਤਰਾਂ ਦੇ ਅਨੁਸਾਰ ਸਿੱਧੂ ਮੂਸੇਵਾਲਾ ‘ਤੇ ਹਮਲੇ ਤੋਂ 15 ਮਿੰਟ ਤੋਂ ਪਹਿਲਾਂ ਦੀ CCTV ਫੁਟੇਜ ਸਾਹਮਣੇ ਆਈ ਹੈ, ਜਿਸ ‘ਚ ਰੇਕੀ ਕਰਨ ਵਾਲੇ ਸਖ਼ਸ਼ ਵੀ ਨਜ਼ਰ ਆ ਰਹੇ ਹਨ।

ਜੀ ਹਾਂ ਰੇਕੀ ਕਰਨ ਵਾਲੇ ਮੁਲਜ਼ਮ ਸਿੱਧੂ ਮੂਸੇਵਾਲਾ ਦੇ ਘਰ ਫੈਨ ਬਣਕੇ ਆਏ ਸਨ। ਸੂਤਰ ਦੇ ਅਨੁਸਾਰ ਰੇਕੀ ਕਰਨ ਵਾਲੇ ਦੋ ਮੁਲਜ਼ਮ ਸਨ, ਜੋ ਕਿ ਫੈਨ ਬਣ ਕੇ ਸਿੱਧੂ ਮਸੇਵਾਲਾ ਦੇ ਘਰ ਪਹੁੰਚੇ ਸਨ, ਤੇ ਕਹਿ ਜਾ ਰਹਿ ਹੈ ਕਿ 45 ਮਿੰਟ ਇਹ ਰੇਕੀ ਕਰਨ ਵਾਲੇ ਸਖ਼ਸ਼ ਘਰ ‘ਚ ਬੈਠ ਕੇ ਚਾਹ ਵੀ ਪੀ ਕੇ ਗਏ ਸਨ। ਉਨ੍ਹਾਂ ਨੇ ਫੈਨ ਬਣਕੇ ਸਿੱਧੂ ਮੂਸੇਵਾਲਾ ਦੇ ਨਾਲ ਤਸਵੀਰਾਂ ਕਲਿੱਕ ਵੀ ਕਰਵਾਈਆਂ ਸਨ। ਇਹ ਸ਼ੱਕੀ ਨੌਜਵਾਨ ਸਿੱਧੂ ਮੂਸੇਵਾਲਾ ਦੀ ਥਾਰ ਦੇ ਕੋਲ ਖੜ ਕੇ ਸੈਲਫੀਆਂ ਲੈਂਦੇ ਨਜ਼ਰ ਆਏ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦਾ ਮਨੀਸ਼ਾ ਗੁਲਾਟੀ ਨਾਲ ਕੀਤਾ ਵਾਅਦਾ ਪੂਰਾ ਕਰਣਗੇ ਕਰਨ ਔਜਲਾ, ਗਾਉਣਗੇ ‘ਮਾਂ’ ਗੀਤ
ਦੱਸ ਦਈਏ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਹਮਲੇ ਤੱਦ ਹੋਇਆ ਜਦੋਂ ਸਿੱਧੂ ਮੂਸੇਵਾਲਾ ਆਪਣੇ ਦੋ ਸਾਥੀਆਂ ਦੇ ਨਾਲ ਥਾਰ ਕਾਰ 'ਚ ਜਾ ਰਹੇ ਸਨ। ਸਿੱਧੂ ਮੂਸੇਵਾਲਾ ਦਾ ਕਤਲ ਦਿਨ ਦਿਹਾੜੇ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਦੇ ਖਬਰ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬੀ ਕਲਾਕਾਰਾਂ ਨੇ ਆਪਣੇ ਕਈ ਲਾਈਵ ਸ਼ੋਅ ਤੇ ਫ਼ਿਲਮਾਂ ਦੀ ਰਿਲੀਜ਼ ਡੇਟ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਸਿੱਧੂ ਮੂਸੇਵਾਲਾ ਨੇ ਮਹਿਜ਼ 28 ਸਾਲਾਂ ਦੀ ਉਮਰ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਚੰਗਾ ਨਾਮ ਬਣਾ ਲਿਆ ਸੀ। ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ, ਤੇ ਪੰਜਾਬੀ ਸੰਗੀਤ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾ ਦਿੱਤਾ ਸੀ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
