ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੈਨੇਡਾ ਦੇ ਸਿੱਖਾਂ ਨੇ ਲਿਆ ਵੱਡਾ ਫੈਸਲਾ !
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਖ਼ਾਸ ਕਰਕੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਵਿੱਚ । 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੈਨੇਡਾ ਤੇ ਯੂਕੇ ਤੋਂ ਸਿੱਖ ਭਾਈਚਾਰੇ ਵੱਲੋਂ ਇੱਕ ਰੈਲੀ ਕੱਢੀ ਜਾ ਰਹੀ ਹੈ ਤਾਂ ਜੋ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਪੂਰੀ ਦੁਨੀਆ ਵਿੱਚ ਫੈਲਾਇਆ ਜਾ ਸਕੇ ।
https://www.instagram.com/p/Bv63PQElU0P/?utm_source=ig_embed
ਕੈਨੇਡਾ ਦੇ ਮਸ਼ਹੂਰ ਸਿੱਖ ਮੋਟਰਸਾਈਕਲ ਕਲੱਬ ਦੇ ਨੌਜਵਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਗੁਰੂ ਨਾਨਕ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਲਈ ਵਰਲਡ ਟੂਰ ਸ਼ੁਰੂ ਕਰਨਗੇ। ਇਸੇ ਟੂਰ ਨਾਲ ਇਹ ਨੌਜਵਾਨ ਖ਼ਾਲਸਾ ਏਡ ਇੰਟਰਨੈਸ਼ਨਲ ਸੰਸਥਾ ਲਈ ਫੰਡ ਵੀ ਇਕੱਠੇ ਕਰਨਗੇ। ਕੈਨੇਡਾ ਦੇ ਛੇ ਨੌਜਵਾਨ ਆਪਣੇ ਮੋਟਰਸਾਈਕਲਾਂ 'ਤੇ ਯੂਕੇ ਤੋਂ ਅੰਮ੍ਰਿਤਸਰ ਲਈ ਚਾਲੇ ਪਾਉਣਗੇ।
ਇਹਨਾਂ ਮੁੰਡਿਆਂ ਨੇ ਯੂਕੇ ਤੋਂ ਅੰਮ੍ਰਿਤਸਰ ਦੀ ਦੂਰੀ 45 ਦਿਨਾਂ ਵਿੱਚ ਤੈਅ ਕਰਨ ਦਾ ਟੀਚਾ ਮਿੱਥਿਆ ਹੈ। ਯੂਰਪ, ਤੁਰਕੀ, ਇਰਾਨ ਤੇ ਪਾਕਿਸਤਾਨ ਰਾਹੀਂ ਹੁੰਦੇ ਹੋਏ ਇਹ ਨੌਜਵਾਨ ਸੈਂਕੜੇ ਸ਼ਹਿਰਾਂ ਵਿੱਚੋਂ ਗੁਜ਼ਰਦੇ ਹੋਏ ਅੰਮ੍ਰਿਤਸਰ ਸ਼੍ਰੀ ਹਰਿਮੰਦਰ ਸਾਹਿਬ ਪਹੁੰਚਣਗੇ, ਤੇ ਆਪਣੀ ਇਸ ਯਾਤਰਾ ਦੀ ਸਮਾਪਤੀ ਕਰਨਗੇ ।